ਸੰਤ ਬਾਬਾ ਸੁਤੇਹ ਪ੍ਰਕਾਸ਼ ਜੀ ਦੇ ਤਪ ਅਸਥਾਨ ’ਤੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 16 ਨੂੰ
ਚੌਲਾਂਗ, 14 ਨਵੰਬਰ (ਸੁਖਦੇਵ ਸਿੰਘ)- ਤਪ ਅਸਥਾਨ ਸੰਤ ਬਾਬਾ ਸੁਤੇਹ ਪ੍ਰਕਾਸ਼ ਜੀ ਪਿੰਡ ਖੁਣਖੁਣ ਖ਼ੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਸਬੰਧੀ ਸਮਾਗਮ 16 ਨਵੰਬਰ ਨੂੰ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸੰਤ ਬਾਬਾ ਭੁਪਿੰਦਰ ਦਾਸ ਜੀ ਤੇ ਸੇਵਾਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਸ਼੍ਰੀ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਕੀਰਤਨੀ ਜਥੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ।
ਅਜੀਤ ਡੈਸਕ
15-11-2026