ਕਾਂਗਰਸ ਦੀ ਇਨਸਾਫ਼ ਯਾਤਰਾ ਆਮ ਆਦਮੀ ਪਾਰਟੀ ਦੇ ਤਾਬੂਤ ’ਚ ਆਖ਼ਰੀ ਕਿੱਲ ਹੋਵੇਗੀ : ਐਡ. ਜੋਸ਼ੀ
ਹੁਸ਼ਿਆਰਪੁਰ, 14 ਨਵੰਬਰ (ਨਰਿੰਦਰ ਸਿੰਘ ਬੱਡਲਾ)-ਹਲਕਾ ਹੁਸ਼ਿਆਰਪੁਰ ਤੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰੋਹਿਤ ਜੋਸ਼ੀ ਨੇ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਬੂਥ ਪੱਧਰ ’ਤੇ ਵਰਕਰਾਂ ਨੂੰ ਲਾਮਬੰਦ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਪੰਜਾਬ ’ਚੋਂ ਨਸ਼ਾ ਖ਼ਤਮ ਕਰਨ ਦੇ ਸਰਕਾਰ ਦੇ ਦਾਅਵੇ ਪੂਰੀ ਤਰ੍ਹਾਂ ਖੋਖਲੇ ਸਾਬਤ ਹੋ ਚੁੱਕੇ ਹਨ। ਹਾਲਾਤ ਅਜਿਹੇ ਬਣ ਚੁੱਕੇ ਹਨ ਕਿ ਸੂਬੇ ਦੀ ਹਰ ਗਲੀ ਅਤੇ ਹਰ ਕੋਨੇ ਵਿਚ ਨਸ਼ਾ ਵਿਕਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ।
ਹੁਸ਼ਿਆਰਪੁਰ, 14 ਨਵੰਬਰ (ਨਰਿੰਦਰ ਸਿੰਘ ਬੱਡਲਾ)-ਹਲਕਾ ਹੁਸ਼ਿਆਰਪੁਰ ਤੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰੋਹਿਤ ਜੋਸ਼ੀ ਨੇ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਬੂਥ ਪੱਧਰ ’ਤੇ ਵਰਕਰਾਂ ਨੂੰ ਲਾਮਬੰਦ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਪੰਜਾਬ ’ਚੋਂ ਨਸ਼ਾ ਖ਼ਤਮ ਕਰਨ ਦੇ ਸਰਕਾਰ ਦੇ ਦਾਅਵੇ ਪੂਰੀ ਤਰ੍ਹਾਂ ਖੋਖਲੇ ਸਾਬਤ ਹੋ ਚੁੱਕੇ ਹਨ। ਹਾਲਾਤ ਅਜਿਹੇ ਬਣ ਚੁੱਕੇ ਹਨ ਕਿ ਸੂਬੇ ਦੀ ਹਰ ਗਲੀ ਅਤੇ ਹਰ ਕੋਨੇ ਵਿਚ ਨਸ਼ਾ ਵਿਕਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬੇਰੁਜ਼ਗਾਰੀ ਵੀ ਸਿਖ਼ਰਾਂ ’ਤੇ ਪਹੁੰਚ ਚੁੱਕੀ ਹੈ। ਸੂਬੇ ਦੇ ਨੌਜਵਾਨ ਰੁਜ਼ਗਾਰ ਲਈ ਭਟਕ ਰਹੇ ਹਨ, ਪਰ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਵਧ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕ ਸਥਿਤੀ ਵੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਇਨਸਾਫ਼ ਯਾਤਰਾ ਆਮ ਆਦਮੀ ਪਾਰਟੀ ਦੇ ਤਾਬੂਤ ਵਿਚ ਆਖ਼ਰੀ ਕਿੱਲ ਸਾਬਤ ਹੋਵੇਗੀ। ਇਹ ਰੈਲੀ ਆਮ ਆਦਮੀ ਪਾਰਟੀ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ। ਇਸ ਮੌਕੇ ਸੁਰਿੰਦਰ ਸਿੱਧੂ, ਰਾਜਾ ਸੈਣੀ, ਕਾਕਾ, ਪਿ੍ਰੰਸ, ਜਸਬੀਰ ਸਿੰਘ, ਕਮਲਜੀਤ ਸਿੰਘ, ਕਮਲ ਪੰਡਿਤ ਆਦਿ ਹਾਜ਼ਰ ਸਨ।