14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਅਜਨੋਹਾ ਦੇ ਸਰਕਾਰੀ ਸਕੂਲ ਦਾ ਇਨਾਮ ਵੰਡ ਸਮਾਗਮ ਕਰਵਾਇਆ

ਕੋਟਫ਼ਤੂਹੀ, 14 ਨਵੰਬਰ (ਅਵਤਾਰ ਸਿੰਘ ਅਟਵਾਲ)-ਅਜਨੋਹਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਚੇਅਰਪਰਸਨ ਸੁਨੀਤਾ ਰਾਣੀ ਅਤੇ ਪ੍ਰਿੰਸੀਪਲ ਹਰਮਨੋਜ ਕੁਮਾਰ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। ਇਸ ਸਮਾਗਮ ਵਿੱਚ ਇੰਸਪੈਕਟਰ ਗੁਰਦਰਸ਼ਨ ਸਿੰਘ (ਸੇਵਾ ਮੁਕਤ) ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 15-11-2026
ਕੋਟਫ਼ਤੂਹੀ, 14 ਨਵੰਬਰ (ਅਵਤਾਰ ਸਿੰਘ ਅਟਵਾਲ)-ਅਜਨੋਹਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਚੇਅਰਪਰਸਨ ਸੁਨੀਤਾ ਰਾਣੀ ਅਤੇ ਪ੍ਰਿੰਸੀਪਲ ਹਰਮਨੋਜ ਕੁਮਾਰ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ।ਇਸ ਸਮਾਗਮ ਵਿੱਚ ਇੰਸਪੈਕਟਰ ਗੁਰਦਰਸ਼ਨ ਸਿੰਘ (ਸੇਵਾ ਮੁਕਤ) ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਮੌਕੇ ਵਿਦਿਆਰਥੀਆਂ ਨੇ ਸਭਿਆਚਾਰਕ, ਧਾਰਮਿਕ ਤੇ ਦੇਸ਼ ਭਗਤੀ ਦਾ ਪ੍ਰੋਗਰਾਮ ਪੇਸ਼ ਕੀਤਾ, ਪ੍ਰਿੰਸੀਪਲ ਅਸ਼ੋਕ ਪਰਮਾਰ, ਮਨਜੀਤ ਕੌਰ, ਹਰਭਜਨ ਸਿੰਘ, ਸੰਮਤੀ ਮੈਂਬਰ ਮਮਤਾ ਰਾਣੀ, ਸੇਵਾਮੁਕਤ ਡੀ. ਐੱਸ. ਪੀ. ਸਤਵਿੰਦਰ ਸਿੰਘ, ਜਸਵਿੰਦਰ ਕੌਰ ਅਤੇ ਹਰਕੀਰਤ ਸਿੰਘ ਆਦਿ ਨੇ ਵਿਦਿਆਰਥੀਆਂ ਨਾਲ ਪੜ੍ਹਾਈ ਅਤੇ ਨੈਤਿਕ ਕਦਰਾਂ-ਕੀਮਤਾਂ ਸਬੰਧੀ ਵਿਚਾਰ ਸਾਂਝੇ ਕੀਤੇ ਅਤੇ ਹੋਰ ਵਧੇਰੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਵਿਚ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ, ਮੰਚ ਦਾ ਸੰਚਾਲਨ ਨਰਿੰਦਰ ਅਜਨੋਹਾ ਵੱਲੋਂ ਕੀਤਾ ਗਿਆ। ਇਸ ਮੌਕੇ ਵਾਤਾ ਵਰਨ ਪ੍ਰੇਮੀ ਦਿਲਬਾਗ ਸਿੰਘ ਬੰਗਾ, ਸਰਪੰਚ ਰਾਜਵਿੰਦਰ ਕੌਰ, ਸਰਪੰਚ ਮੀਨਾ ਕੁਮਾਰੀ, ਸੁਖਵਿੰਦਰ ਕੌਰ, ਗੁਰਮੀਤ ਸਿੰਘ, ਮਨਜੀਤ ਸਿੰਘ, ਸੇਵਾਮੁਕਤ ਡੀ.ਐੱਸ.ਪੀ ਅਜੀਤ ਸਿੰਘ ਵਿਰਦੀ, ਜਤਿੰਦਰ ਸਿੰਘ, ਸਰਬਜੀਤ ਕੌਰ, ਸਤਨਾਮ ਕੁਮਾਰ, ਰਾਜਵਿੰਦਰ ਕੌਰ, ਲਵਦੀਪ ਕੌਰ, ਉਂਕਾਰ ਸਿੰਘ, ਧਰਮਿੰਦਰ ਸਿੰਘ, ਅਬਿਨਾਸ਼ ਕੌਰ, ਹਾਫ਼ਿਜ਼, ਹਰੀ ਸਿੰਘ ਜਸਵਾਲ, ਅਮਨਪ੍ਰੀਤ ਕੌਰ, ਅਮਨਜੀਤ ਕੌਰ, ਦੀਪਕ ਕੁਮਾਰ, ਜਸਪ੍ਰੀਤ ਕੌਰ, ਮੁਨੀਸ਼ ਕੁਮਾਰ, ਦੀਪਿਕਾ, ਸਿਮਰਨਜੀਤ ਕੌਰ, ਰਾਜਵੀਰ ਬੱਗਾ, ਕੁਲਵਿੰਦਰ ਸਿੰਘ, ਰਜੇਸ਼ ਕੁਮਾਰ, ਆਰਤੀ ਥਾਪਰ, ਹਰਭਜਨ ਸਿੰਘ, ਅਮਰਜੀਤ ਸਿੰਘ, ਸ਼ਾਮ ਸਿੰਘ, ਸ਼ਿੰਗਾਰਾ ਸਿੰਘ, ਕੁਲਵੰਤ ਸਿੰਘ, ਅਮਰੀਕ ਸਿੰਘ, ਪੁਰਸ਼ੋਤਮ ਕੁਮਾਰੀ, ਬਲਬੀਰ ਕੌਰ, ਸੋਹਣ ਸਿੰਘ, ਗੁਰਦਿਆਲ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰਦੋਪੱਟੀ ਵਿਖੇ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ ਅਗਲੀ ਖ਼ਬਰ ਦੂਜੀ ਹੁਸ਼ਿਆਰਪੁਰ ਓਪਨ ਸ਼ਤਰੰਜ ਪ੍ਰਤੀਯੋਗਤਾ 22 ਨੂੰ
Ad Position 24