ਜਨਮਜੀਤ ਸਿੰਘ ਘੁੰਮਣ ਦੂਜੀ ਵਾਰ ਬਣੇ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ
ਦਸੂਹਾ, 15 ਨਵੰਬਰ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਜਨਮਜੀਤ ਸਿੰਘ ਘੁੰਮਣ ਨੂੰ ਦੂਜੀ ਵਾਰ ਯੂਥ ਅਕਾਲੀ ਦਲ ਹਲਕਾ ਦਸੂਹਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਵਰਕਰਾਂ ਅਤੇ ਨੌਜਵਾਨਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਯੂਥ ਅਕਾਲੀ ਦਲ ਦੇ ਵਰਕਰਾਂ ਵੱਲੋਂ ਜਨਮਜੀਤ ਸਿੰਘ ਘੁੰਮਣ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੱਤੀਆਂ ਗਈਆਂ।
ਦਸੂਹਾ, 15 ਨਵੰਬਰ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਜਨਮਜੀਤ ਸਿੰਘ ਘੁੰਮਣ ਨੂੰ ਦੂਜੀ ਵਾਰ ਯੂਥ ਅਕਾਲੀ ਦਲ ਹਲਕਾ ਦਸੂਹਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਵਰਕਰਾਂ ਅਤੇ ਨੌਜਵਾਨਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਯੂਥ ਅਕਾਲੀ ਦਲ ਦੇ ਵਰਕਰਾਂ ਵੱਲੋਂ ਜਨਮਜੀਤ ਸਿੰਘ ਘੁੰਮਣ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਘੁੰਮਣ ਨੇ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਹਰਜਿੰਦਰ ਸਿੰਘ ਧਾਮੀ, ਸਰਬਜੀਤ ਸਿੰਘ ਜਿੰਜਰ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁਲੇਵਾਲ ਰਾਠਾ, ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਚੀਮਾ, ਸਤਵਿੰਦਰਪਾਲ ਸਿੰਘ ਢੱਟ, ਭੁਪਿੰਦਰ ਸਿੰਘ ਨੀਲੂ, ਅਰਮਿੰਦਰ ਸਿੰਘ ਹੁਸੈਨਪੁਰ ਅਤੇ ਹਰਜੀ ਬਾਜਵਾ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸੀਨੀਅਰ ਲੀਡਰਸ਼ਿਪ ਵੱਲੋਂ ਉਨ੍ਹਾਂ ’ਤੇ ਮੁੜ ਭਰੋਸਾ ਜਤਾਉਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਲਵਦੀਪ ਸਿੰਘ ਚੰਡੀਦਾਸ, ਹਰਸ਼ਰੂਪ ਸਿੰਘ ਘੁੰਮਣ, ਸਰਪੰਚ ਲਾਲ ਸਿੰਘ ਉਸਮਾਨ ਸ਼ਹੀਦ, ਰਜਤ ਠਾਕੁਰ, ਪ੍ਰਿਤਪਾਲ ਸਿੰਘ ਚੱਕਬਾਮੂ, ਲਖਵਿੰਦਰ ਸਿੰਘ ਚੱਕਬਾਮੂ, ਕਸ਼ਮੀਰ ਸਿੰਘ, ਗੁਰਪਾਲ ਸਿੰਘ, ਅਨਮੋਲ ਦਿਓਲ, ਬਲਜਿੰਦਰ ਸਿੰਘ, ਸੁਰਜੀਤ ਸਿੰਘ ਧਾਲੀਵਾਲ, ਡਾਕਟਰ ਸੱਜਣ ਸਿੰਘ ਘੋਗਰਾ, ਤਰਸਿੰਦਰ ਸਿੰਘ, ਬਲਦੀਪ ਸਿੰਘ ਧਲੇਵਾਲ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ, ਵਰਕਰ ਅਤੇ ਯੂਥ ਅਕਾਲੀ ਦਲ ਦੇ ਨੌਜਵਾਨ ਮੈਂਬਰ ਹਾਜ਼ਰ ਸਨ।