15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਡੀ. ਐਮ. ਯੂ. ਟਰੇਨ ’ਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

ਭੰਗਾਲਾ, 15 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਭੰਗਾਲਾ ਵਿਖੇ ਪਠਾਨਕੋਟ-ਜਲੰਧਰ ਰੇਲ ਮਾਰਗ ’ਤੇ ਚੱਲਣ ਵਾਲੀ ਡੀ. ਐਮ.

Ad Position 21
No active advertisement
ਅਜੀਤ ਡੈਸਕ 16-11-2026
ਭੰਗਾਲਾ, 15 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਭੰਗਾਲਾ ਵਿਖੇ ਪਠਾਨਕੋਟ-ਜਲੰਧਰ ਰੇਲ ਮਾਰਗ ’ਤੇ ਚੱਲਣ ਵਾਲੀ ਡੀ. ਐਮ. ਯੂ. ਟਰੇਨ ਨੰਬਰ 74902 ਵਿਚੋਂ ਅੱਜ ਸਵੇਰੇ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ। ਜਾਣਕਾਰੀ ਦਿੰਦਿਆਂ ਏ. ਐਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ 15 ਨਵੰਬਰ ਨੂੰ ਸਵੇਰੇ ਕਰੀਬ 7:15 ਵਜੇ ਭੰਗਾਲਾ ਰੇਲਵੇ ਸਟੇਸ਼ਨ ’ਤੇ ਟਰੇਨ ਵਿਚ ਨੌਜਵਾਨ ਦੀ ਲਾਸ਼ ਹੋਣ ਸਬੰਧੀ ਜਾਣਕਾਰੀ ਮਿਲੀ ਸੀ। ਮ੍ਰਿਤਕ ਦੀ ਉਮਰ ਕਰੀਬ 28 ਤੋਂ 30 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਉਸ ਦੀ ਤਲਾਸ਼ੀ ਦੌਰਾਨ ਅੰਮ੍ਰਿਤਸਰ ਤੋਂ ਪਠਾਨਕੋਟ ਤੱਕ ਦੀ 13 ਨਵੰਬਰ 2026 ਦੀ ਰੇਲ ਟਿਕਟ ਵੀ ਬਰਾਮਦ ਹੋਈ ਹੈ। ਮ੍ਰਿਤਕ ਨੇ ਚੈੱਕਦਾਰ ਕਮੀਜ਼ ਅਤੇ ਨੀਲੇ ਰੰਗ ਦੀ ਜੀਨਸ ਪਹਿਨੀ ਹੋਈ ਸੀ। ਫ਼ਿਲਹਾਲ ਉਸ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਵਲੋਂ ਲਾਸ਼ ਨੂੰ ਮੁਕੇਰੀਆਂ ਦੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ 72 ਘੰਟਿਆਂ ਲਈ ਪਛਾਣ ਵਾਸਤੇ ਰਖਵਾਇਆ ਗਿਆ ਹੈ। ਰੇਲਵੇ ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਪਛਾਣ ਸਬੰਧੀ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਰੇਲਵੇ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਇਸ ਨੌਜਵਾਨ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਪੁਲਿਸ ਨਾਲ ਸੰਪਰਕ ਕਰੇ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਹਰੀ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸਮਾਪਤ ਅਗਲੀ ਖ਼ਬਰ ਸਿਵਲ ਹਸਪਤਾਲ ਦਸੂਹਾ ਵਿਖੇ ਵੱਖ-ਵੱਖ ਕਿਸਮਾਂ ਵਾਲੇ ਫੁੱਲਾਂ ਦੇ ਬੂਟੇ ਲਗਾਏ
Ad Position 24