ਲਾਜਵਾਬ ਰਿਹਾ ਐੱਸ. ਬੀ. ਐੱਸ. ਮਾਡਲ ਹਾਈ ਸਕੂਲ ਸਦਰਪੁਰ ਦਾ ਸਾਲਾਨਾ ਸਮਾਗਮ ‘ਜਸ਼ਨ-ਏ-ਤਾਲੀਮ’
ਗੜ੍ਹਸ਼ੰਕਰ, 15 ਨਵੰਬਰ (ਧਾਲੀਵਾਲ)-ਐੱਸ. ਬੀ.
ਗੜ੍ਹਸ਼ੰਕਰ, 15 ਨਵੰਬਰ (ਧਾਲੀਵਾਲ)-ਐੱਸ.ਬੀ.ਐੱਸ. ਮਾਡਲ ਹਾਈ ਸਕੂਲ ਸਦਰਪੁਰ (ਗੜ੍ਹਸ਼ੰਕਰ) ਵਿਖੇ ਮੈਨੇਜਿੰਗ ਡਾਇਰੈਕਟਰ ਸੁਰਿੰਦਰ ਕੌਰ ਬੈਂਸ ਦੀ ਰਹਿਨੁਮਾਈ ਹੇਠ ਸਾਲਾਨਾ ਸਮਾਗਮ ‘ਜਸ਼ਨ-ਏ-ਤਾਲੀਮ’ ਧੂਮ-ਧਾਮ ਨਾਲ ਕਰਵਾਇਆ ਗਿਆ। ਵਿਦਿਆਰਥੀਆਂ ਦੀ ਲਾਜਵਾਬ ਪੇਸ਼ਕਾਰੀ ਨਾਲ ਖਿੱਚ ਦਾ ਕੇਂਦਰ ਰਹੇ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਦਮ ਸ਼੍ਰੀ ਬੀਬੀ ਪ੍ਰਕਾਸ਼ ਕੌਰ ਪ੍ਰਬੰਧਕ ਪਘੂੜਾ ਫਾਊਂਡੇਸ਼ਨ ਜਲੰਧਰ ਤੋਂ ਉਨ੍ਹਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਮੈਨੇਜਿੰਗ ਡਾਇਰੈਕਟਰ ਅਤੇ ਪਿ੍ਰੰਸੀਪਲ ਜਸਪ੍ਰੀਤ ਕੌਰ ਦੀ ਹਾਜ਼ਰੀ ਵਿਚ ਵਿਸ਼ੇਸ਼ ਮਹਿਮਾਨਾਂ ਵੱਲੋਂ ਸ਼ਮ੍ਹਾਂ ਰੌਸ਼ਨ ਕਰਨ ਦੀ ਰਸਮ ਅਦਾ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ ਜਿਸ ਉਪਰੰਤ ਵਿਦਿਆਰਥੀਆਂ ਵੱਲੋਂ ਸਰਸਵਤੀ ਵੰਦਨਾ, ਸਵਾਗਤੀ ਅਤੇ ਸਲਾਮ ਗੀਤ, ਕਾਮੇਡੀ ਡਾਂਸ, ਭਿਆਨਕ ਰਾਸ, ਤਿਤਲੀਓਂ ਕੇ ਫੁਰ, ਬੀਹੂ, ਟੁਕਰ ਟੁਕਰ, ਐਜੂਕੇਸ਼ਨ ਥੀਮ, ਮੋਬਾਈਲ ਐਕਟ, ਭਾਰਤੀਯ ਸੈਨਾ, ਨਾਵਰਸ, ਸ਼ਿੰਗਾਰ ਰਸ, ਕਰੁਨਾ ਰਸ, ਰੁਦਰ ਰਸ ਤੇ ਵੀਰ ਰਸ ਨਾਲ ਸਬੰਧਿਤ ਵੰਨਗੀਆਂ ਪੇਸ਼ ਕਰਕੇ ਹਾਜ਼ਰ ਸਰੋਤਿਆਂ ਦਾ ਦਿਲ ਜਿੱਤ ਲਿਆ। ਸਕੂਲ ਪਿ੍ਸੀੰਪਲ ਮੈਡਮ ਜਸਪ੍ਰੀਤ ਕੌਰ ਨੇ ਸਕੂਲ ਦੀਆਂ ਖੇਡਾਂ, ਅਕਾਦਮਿਕ ਤੇ ਹੋਰ ਖੇਤਰਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਨੂੰ ਦਰਸਾਉਂਦੀ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ। ਮੈਨੇਜਿੰਗ ਡਾਇਰੈਕਟਰ ਸੁਰਿੰਦਰ ਕੌਰ ਬੈਂਸ ਨੇ ਸਮਾਗਮ ਵਿਚ ਪਹੁੰਚੇ ਬੱਚਿਆਂ ਦੇ ਮਾਪਿਆਂ ਤੇ ਪਤਵੰਤੇ ਸੱਜਣਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਅਦਾਰੇ ਵੱਲੋਂ ਹਮੇਸ਼ਾ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੰਦੇ ਹੋਏ ਬੱਚਿਆਂ ਨੂੰ ਆਪਣੇ ਮਾਪਿਆਂ ਅਤੇ ਅਧਿਆਪਕਾਂ ਦੇ ਆਗਿਆਕਾਰੀ ਬਣਨ ਅਤੇ ਸਖ਼ਤ ਮਿਹਨਤ ਕਰਕੇ ਅੱਗੇ ਵਧਣ ਲਈ ਪ੍ਰੇਰਦੇ ਹੋਏ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਸਮਾਗਮ ਵਿਚ ਨਗਰ ਕੌਂਸਲ ਦੇ ਪ੍ਰਧਾਨ ਸੋਮ ਨਾਥ ਬੰਗੜ, ਸੀ.ਏ. ਨਿਤਿਨ ਗੁਪਤਾ, ਗੁਰਸ਼ਰਨ ਸਿੰਘ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪ੍ਰਬੰਧਕ, ਵੱਡੀ ਗਿਣਤੀ ’ਚ ਮਾਪੇ, ਸਕੂਲ ਸਟਾਫ਼ ਵਿਦਿਆਰਥੀ ਹਾਜ਼ਰ ਹੋਏ।