ਹਰਜੀ ਬਾਜਵਾ ਜ਼ਿਲ੍ਹੇ ’ਚ ਨੌਜਵਾਨਾਂ ਨੂੰ ਅਕਾਲੀ ਦਲ (ਬ) ਦੇ ਝੰਡੇ ਹੇਠ ਲਾਮਬੰਦ ਕਰਨਗੇ-ਆਗੂ
ਹੁਸ਼ਿਆਰਪੁਰ, 15 ਨਵੰਬਰ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਯੂਥ ਅਕਾਲੀ ਦਲ (ਬ) ਦੇ ਬਣੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਬਾਜਵਾ ਦਾ ਹਲਕਾ ਇੰਚਾਰਜ ਚੱਬੇਵਾਲ ਹਰਮਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਸਨਮਾਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਹਾਜ਼ਰ ਸਨ।
ਹੁਸ਼ਿਆਰਪੁਰ, 15 ਨਵੰਬਰ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਯੂਥ ਅਕਾਲੀ ਦਲ (ਬ) ਦੇ ਬਣੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਬਾਜਵਾ ਦਾ ਹਲਕਾ ਇੰਚਾਰਜ ਚੱਬੇਵਾਲ ਹਰਮਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਸਨਮਾਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਹਾਜ਼ਰ ਸਨ। ਇਸ ਮੌਕੇ ਆਗੂਆਂ ਨੇ ਕਿਹਾ ਕਿ ਅੱਜ ਵੀ ਨੌਜਵਾਨ ਅਕਾਲੀ ਦਲ ਨਾਲ ਜੁੜਨ ਵਿਚ ਮਾਣ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਹਰਜੀ ਬਾਜਵਾ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਦਿਆਂ ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾ ਰਹੇ ਹਨ ਅਤੇ ਉਨ੍ਹਾਂ ਨੂੰ ਹੁਣ ਜੋ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਤਹਿਤ ਉਹ ਜ਼ਿਲ੍ਹੇ ’ਚ ਨੌਜਵਾਨਾਂ ਨੂੰ ਅਕਾਲੀ ਦਲ (ਬ) ਦੇ ਝੰਡੇ ਹੇਠ ਲਾਮਬੰਦ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਲਗਾਤਾਰ ਅਕਾਲੀ ਦਲ ਦਾ ਗ੍ਰਾਫ ਵੱਧ ਰਿਹਾ ਹੈ ਅਤੇ 2027 ਦੀਆਂ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਜਿੱਤ ਯਕੀਨੀ ਹੈ। ਇਸ ਮੌਕੇ ਹਰਸਿਮਰਨ ਸਿੰਘ ਬਾਜਵਾ ਵੱਲੋਂ ਸਾਰੇ ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਜ਼ਿੰਮੇਵਾਰੀ ਤਹਿਤ ਉਹ ਜ਼ਿਲੇ੍ ਦੇ ਹਰ ਇੱਕ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਇਸ ਮੌਕੇ ਸਤਨਾਮ ਸਿੰਘ ਬੰਟੀ ਚੱਗਰਾ ਪ੍ਰਧਾਨ ਦੋਆਬਾ ਜ਼ੋਨ ਬੀ.ਸੀ.ਵਿੰਗ, ਸੁਖਜਿੰਦਰ ਸਿੰਘ ਔਜਲਾ ਪ੍ਰਧਾਨ ਸੋਈ ਦੋਆਬਾ ਜ਼ੋਨ, ਜਰਨੈਲ ਸਿੰਘ ਬੱਡੋ, ਤਰਲੋਚਨ ਸਿੰਘ, ਪ੍ਰੀਤਮ ਸਿੰਘ, ਸੰਤੋਸ਼ ਸਿੰਘ, ਜਸਬੀਰ ਸਿੰਘ, ਬਲਵਿੰਦਰ ਸਿੰਘ, ਰਣਵੀਰ ਸਿੰਘ, ਬੂਟਾ ਸਿੰਘ, ਪਰਮਜੀਤ ਸਿੰਘ, ਮੇਜਰ ਸਿੰਘ ਆਦਿ ਵੀ ਹਾਜ਼ਰ ਸਨ।