15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਚੋਣਾਵੀ ਵਾਅਦਿਆਂ ਨਾਲ ਨਹੀਂ, ਕੰਮ ਨਾਲ ਜਿੱਤਿਆ ਜਾਂਦਾ ਹੈ ਲੋਕਾਂ ਦਾ ਭਰੋਸਾ-ਅਰੋੜਾ

ਹੁਸ਼ਿਆਰਪੁਰ, 15 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਮੌਜੂਦਾ ਸਰਕਾਰ ਖ਼ਿਲਾਫ਼ ਆਪਣੇ ਤੇਵਰ ਤੇਜ਼ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸੇ ਕੜੀ ਤਹਿਤ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਹੇਠ ਅੱਜ ਇੱਕ ਹੰਗਾਮੀ ਮੀਟਿੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 16-11-2026
ਹੁਸ਼ਿਆਰਪੁਰ, 15 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਮੌਜੂਦਾ ਸਰਕਾਰ ਖ਼ਿਲਾਫ਼ ਆਪਣੇ ਤੇਵਰ ਤੇਜ਼ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸੇ ਕੜੀ ਤਹਿਤ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਹੇਠ ਅੱਜ ਇੱਕ ਹੰਗਾਮੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਦੇ ਨਾਲ-ਨਾਲ ਪੰਜਾਬ ਦੀ ਆਮ ਜਨਤਾ ਨਾਲ ਜੁੜੇ ਗੰਭੀਰ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਗਏ। ਮੀਟਿੰਗ ਵਿਚ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਵੱਡੇ-ਵੱਡੇ ਚੋਣਾਵੀ ਵਾਅਦਿਆਂ ਅਤੇ ਬਦਲਾਅ ਦੀ ਉਮੀਦ ਨਾਲ ਮੌਜੂਦਾ ਸਰਕਾਰ ਨੂੰ ਸੱਤਾ ਸੌਂਪੀ ਸੀ, ਪਰ ਅੱਜ ਸੂਬੇ ਦੇ ਵੱਖ-ਵੱਖ ਖੇਤਰਾਂ ਵਿਚ ਸਾਹਮਣੇ ਆ ਰਹੀਆਂ ਸਮੱਸਿਆਵਾਂ ਸਰਕਾਰ ਦੇ ਦਾਅਵਿਆਂ ’ਤੇ ਸਵਾਲੀਆ ਨਿਸ਼ਾਨ ਲਗਾ ਰਹੀਆਂ ਹਨ। ਬੁਲਾਰਿਆਂ ਨੇ ਕਿਹਾ ਕਿ ਵਿਕਾਸ ਦੇ ਦਾਅਵਿਆਂ ਦਾ ਮੁਲਾਂਕਣ ਇਸ਼ਤਿਹਾਰਾਂ ਨਾਲ ਨਹੀਂ, ਸਗੋਂ ਜਨਤਾ ਨੂੰ ਮਿਲ ਰਹੀਆਂ ਸਹੂਲਤਾਂ ਨਾਲ ਹੋਣਾ ਚਾਹੀਦਾ ਹੈ। ਇਸ ਮੌਕੇ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਮੌਜੂਦਾ ਸਰਕਾਰ ਨੂੰ ਬਦਲਾਅ ਦੀ ਉਮੀਦ ਨਾਲ ਮੌਕਾ ਦਿੱਤਾ ਸੀ, ਪਰ ਹੁਣ ਸਰਕਾਰ ਨੂੰ ਆਪਣੇ ਕਾਰਜਕਾਲ ਦਾ ਹਿਸਾਬ ਜਨਤਾ ਸਾਹਮਣੇ ਰੱਖਣਾ ਚਾਹੀਦਾ ਹੈ । ਅਰੋੜਾ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨੂੰ ਮਜ਼ਬੂਤੀ ਨਾਲ ਉਠਾਉਣ। ਇਸ ਮੌਕੇ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਜਾਜਾ ਦੇ ਗੁਰਦੁਆਰਾ ਸਾਹਿਬ ਤੋਂ ਪ੍ਰਭਾਤ ਫੇਰੀਆਂ ਦੀ ਆਰੰਭਤਾ ਅਗਲੀ ਖ਼ਬਰ ਹਰਜੀ ਬਾਜਵਾ ਜ਼ਿਲ੍ਹੇ ’ਚ ਨੌਜਵਾਨਾਂ ਨੂੰ ਅਕਾਲੀ ਦਲ (ਬ) ਦੇ ਝੰਡੇ ਹੇਠ ਲਾਮਬੰਦ ਕਰਨਗੇ-ਆਗੂ
Ad Position 24