ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ
ਟਾਂਡਾ ਉੜਮੁੜ, 15 ਨਵੰਬਰ (ਭਗਵਾਨ ਸਿੰਘ ਸੈਣੀ)- ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵਲੋਂ ਛੇਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਮੂਨਕਾਂ ਤੋਂ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਸਜਾਇਆ ਗਿਆ। ਬਾਬਾ ਹਰਪ੍ਰੀਤ ਸਿੰਘ ਅਤੇ ਬਾਬਾ ਕੁਲਦੀਪ ਸਿੰਘ ਦੀ ਦੇਖ-ਰੇਖ ਹੇਠ ਸਜਾਏ ਗਏ ਇਸ ਨਗਰ ਕੀਰਤਨ ਵਿਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਤੇ ਵਿਸ਼ਵਾਸ ਦਾ ਪ੍ਰਗਟਾਵਾ ਕੀਤਾ।
ਬ
ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਮੂਣਕਾਂ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦਾ ਦ੍ਰਿਸ਼। ਤਸਵੀਰ : ਭਗਵਾਨ ਸਿੰਘ ਸੈਣੀ
16-11-2026
ਟਾਂਡਾ ਉੜਮੁੜ, 15 ਨਵੰਬਰ (ਭਗਵਾਨ ਸਿੰਘ ਸੈਣੀ)- ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵਲੋਂ ਛੇਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਮੂਨਕਾਂ ਤੋਂ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਸਜਾਇਆ ਗਿਆ। ਬਾਬਾ ਹਰਪ੍ਰੀਤ ਸਿੰਘ ਅਤੇ ਬਾਬਾ ਕੁਲਦੀਪ ਸਿੰਘ ਦੀ ਦੇਖ-ਰੇਖ ਹੇਠ ਸਜਾਏ ਗਏ ਇਸ ਨਗਰ ਕੀਰਤਨ ਵਿਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਤੇ ਵਿਸ਼ਵਾਸ ਦਾ ਪ੍ਰਗਟਾਵਾ ਕੀਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਆਰੰਭਤਾ ਹੋਈ। ਇਸ ਮੌਕੇ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ ਤੇ ਗੁਰਬਾਣੀ ਦੇ ਸ਼ਬਦਾਂ ਨਾਲ ਸਮੁੱਚਾ ਵਾਤਾਵਰਨ ਗੁਰਮਤਿਮਈ ਬਣਿਆ ਰਿਹਾ। ਨਗਰ ਕੀਰਤਨ ਦੌਰਾਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਸੰਗਤਾਂ ਪੂਰੀ ਸ਼ਰਧਾ ਨਾਲ ਗੁਰੂ ਸਾਹਿਬ ਦੀ ਪਾਵਨ ਪਾਲਕੀ ਦੇ ਨਾਲ ਚੱਲ ਰਹੀਆਂ ਸਨ। ਸੰਗਤਾਂ ਵੱਲੋਂ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਸਿੱਖ ਇਤਿਹਾਸ ਨਾਲ ਜੁੜੇ ਰਹਿਣ ਦਾ ਸੰਦੇਸ਼ ਵੀ ਦਿੱਤਾ ਗਿਆ। ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ ਇਹ ਵਿਸ਼ਾਲ ਨਗਰ ਕੀਰਤਨ ਪਿੰਡ ਬੋਲੇਵਾਲ, ਮੂਣਕਾਂ, ਮਾਡਲ ਟਾਊਨ ਟਾਂਡਾ, ਟਾਂਡਾ ਦੇ ਮੁੱਖ ਬਾਜ਼ਾਰ, ਸੀਨੀਅਰ ਸੈਕੰਡਰੀ ਸਕੂਲ ਖੱਖਾਂ, ਜਾਜਾ, ਹਰਸੀ ਪਿੰਡ, ਰਾਜਪੁਰ, ਲੋਧੀ ਚੱਕ ਅਤੇ ਕੁਰਾਲਾ ਸਮੇਤ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿਚੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਮੂਨਕਾਂ ਵਿਖੇ ਪਹੁੰਚ ਕੇ ਸੰਪੰਨ ਹੋਇਆ। ਨਗਰ ਕੀਰਤਨ ਦੇ ਪਹੁੰਚਣ ’ਤੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਕਈ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਪਾਲਕੀ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਦੀ ਸੇਵਾ ਲਈ ਵੱਖ-ਵੱਖ ਥਾਵਾਂ ’ਤੇ ਚਾਹ, ਪਕੌੜਿਆਂ, ਫਲ-ਫਰੂਟ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਦੇ ਲੰਗਰ ਲਗਾਏ ਗਏ ਸਨ। ਸੇਵਾਦਾਰਾਂ ਵਲੋਂ ਪੂਰੀ ਸ਼ਰਧਾ ਨਾਲ ਲੰਗਰ ਅਤੇ ਹੋਰ ਸੇਵਾਵਾਂ ਨਿਭਾਈਆਂ ਗਈਆਂ। ਸਮੁੱਚੇ ਰਸਤੇ ਦੌਰਾਨ ਧਾਰਮਿਕ ਮਾਹੌਲ ਅਤੇ ਸੰਗਤਾਂ ਦੇ ਉਤਸ਼ਾਹ ਨੇ ਨਗਰ ਕੀਰਤਨ ਦੀ ਸ਼ਾਨ ਨੂੰ ਹੋਰ ਵਧਾ ਦਿੱਤਾ। ਨਗਰ ਕੀਰਤਨ ਦੀ ਸਮਾਪਤੀ ਮੌਕੇ ਬਾਬਾ ਹਰਪ੍ਰੀਤ ਸਿੰਘ ਤੇ ਬਾਬਾ ਕੁਲਦੀਪ ਸਿੰਘ ਨੇ ਇਸ ਧਾਰਮਿਕ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤਾਂ, ਸੇਵਾਦਾਰਾਂ, ਪਿੰਡਾਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਇਲਾਕਾ ਨਿਵਾਸੀਆਂ ਦਾ ਜਥੇਬੰਦੀ ਵੱਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੇ ਮਹਾਨ ਇਤਿਹਾਸ, ਸਿੱਖੀ ਸਿਧਾਂਤਾਂ ਅਤੇ ਧਾਰਮਿਕ ਪਰੰਪਰਾਵਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਬਾਬਾ ਹਰਪ੍ਰੀਤ ਸਿੰਘ, ਬਾਬਾ ਕੁਲਦੀਪ ਸਿੰਘ, ਬਾਬਾ ਨਾਗਰ ਸਿੰਘ, ਸੰਤ ਬਾਬਾ ਗੁਰਦਿਆਲ ਸਿੰਘ ਜੀ, ਬਾਬਾ ਬਲਬੀਰ ਸਿੰਘ ਬਿਰਧ ਆਸ਼ਰਮ ਹਰਿਆਣਾ, ਭਾਈ ਗੁਰਦੇਵ ਸਿੰਘ, ਬਾਬਾ ਗੁਰਪ੍ਰੀਤ ਸਿੰਘ ਮਿਰਜਾਪੁਰ ਜੰਡੇ, ਜਸਵਿੰਦਰ ਸਿੰਘ ਰੂਪੋਵਾਲ, ਰਮਦਾਸਪੁਰ ਤੋਂ ਗੁਰਮੇਲ ਸਿੰਘ ਕੈਨੇਡਾ, ਬਾਬਾ ਹਰਭਜਨ ਸਿੰਘ ਸੋਤਲੇ ਵਾਲੇ ਅਤੇ ਹਰ ਅਵਤਾਰ ਸਿੰਘ ਸੀਕਰੀ ਸਮੇਤ ਕਈ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਪੰਜਾਬ ਦੇ ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ, ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ, ਅਰਵਿੰਦਰ ਸਿੰਘ ਰਸੂਲਪੁਰ ਹਲਕਾ ਇੰਚਾਰਜ ਟਾਂਡਾ, ਹਰਮੀਤ ਸਿੰਘ ਔਲਖ, ਸੰਦੀਪ ਸਿੰਘ ਸੀਕਰੀ, ਰਜਿੰਦਰ ਸਿੰਘ ਮਾਰਸ਼ਲ ਮੈਂਬਰ ਜ਼ਿਲ੍ਹਾ ਪਰਿਸ਼ਦ ਜ਼ੋਨ ਮਿਆਣੀ, ਰਸ਼ਪਾਲ ਸਿੰਘ ਚਰੜ, ਮਾਸਟਰ ਰਾਜਾ ਸਿੰਘ, ਡਾ. ਕੌਸ਼ਲ ਸਿੰਘ ਸੈਣੀ ਸਾਬਕਾ ਸਿਵਲ ਸਰਜਨ, ਜਸਪ੍ਰੀਤ ਸਿੰਘ ਸੈਣੀ ਜ਼ਿਲ੍ਹਾ ਯੂਥ ਪ੍ਰਧਾਨ ਹੁਸ਼ਿਆਰਪੁਰ ਆਲ ਇੰਡੀਆ ਸੈਣੀ ਸੇਵਾ ਸਮਾਜ, ਸੁਖਵਿੰਦਰ ਸਿੰਘ ਮੂਣਕਾਂ, ਸਰਬਜੀਤ ਸਿੰਘ ਮੋਮੀ, ਕੋਚ ਰੁਪਿੰਦਰ ਸਿੰਘ ਸੈਣੀ, ਗਗਨਦੀਪ ਸਿੰਘ, ਬਾਬਾ ਹਰਬੰਸ ਸਿੰਘ ਟਾਂਡੇ ਵਾਲੇ, ਸਤਨਾਮ ਸਿੰਘ ਪਟਵਾਰੀ, ਸੰਦੀਪ ਸਿੰਘ ਕੁਰਾਲਾ, ਸ਼ਰਨਜੀਤ ਸਿੰਘ, ਮਨਵੀਰ ਸਿੰਘ, ਸਾਬਕਾ ਸਰਪੰਚ ਸ਼ਾਮ ਸਿੰਘ, ਮਾਸਟਰ ਦਰਬਾਰਾ ਸਿੰਘ, ਗੁਰਵਿੰਦਰ ਸਿੰਘ ਗੋਲਡੀ, ਹਰਬੰਸ ਸਿੰਘ, ਕੇਸਵ ਸਿੰਘ ਸੈਣੀ, ਚਰਨਜੀਤ ਸਿੰਘ ਹਰਸੀ ਪਿੰਡ, ਰਸ਼ਪਾਲ ਸਿੰਘ ਹਰਸੀ ਪਿੰਡ, ਜਗਜੀਤ ਸਿੰਘ ਮੈਂਬਰ ਪੰਚਾਇਤ, ਮਾਸਟਰ ਮਦਨ ਸਿੰਘ ਅਤੇ ਦਿਲਸ਼ੇਰ ਸਿੰਘ ਸਮੇਤ ਵੱਖ-ਵੱਖ ਧਾਰਮਿਕ , ਰਾਜਨੀਤਿਕ ਅਤੇ ਸਮਾਜਿਕ ਜਥੇਬੰਦੀਆਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।