15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਐਮ. ਆਰ. ਪੀ. ਡੀ. ਸਰਕਾਰੀ ਕਾਲਜ ਤਲਵਾੜਾ ਵਿਖੇ ਮਹੰਤ ਰਾਮ ਪ੍ਰਕਾਸ਼ ਦੀ ਮਨਾਈ

ਤਲਵਾੜਾ, 15 ਨਵੰਬਰ (ਰਾਜੀਵ ਓਸ਼ੋ)- ਮਹੰਤ ਰਾਮ ਪ੍ਰਕਾਸ਼ ਵੈੱਲਫੇਅਰ ਸੁਸਾਇਟੀ ਦੇ ਮੈਂਬਰਾਂ ਪ੍ਰਧਾਨ ਕਾਮਰੇਡ ਵਿਜੈ ਸ਼ਰਮਾ, ਜਨਰਲ ਸੈਕਟਰੀ ਨਿਰਮਾਤਾ ਨਿਰਦੇਸ਼ਕ ਮਲਕੀਅਤ ਠਾਕੁਰ ਦੀ ਅਗਵਾਈ ’ਚ ਐਮ. ਆਰ.

Ad Position 21
No active advertisement
ਅਜੀਤ ਡੈਸਕ 16-11-2026
ਤਲਵਾੜਾ, 15 ਨਵੰਬਰ (ਰਾਜੀਵ ਓਸ਼ੋ)- ਮਹੰਤ ਰਾਮ ਪ੍ਰਕਾਸ਼ ਵੈੱਲਫੇਅਰ ਸੁਸਾਇਟੀ ਦੇ ਮੈਂਬਰਾਂ ਪ੍ਰਧਾਨ ਕਾਮਰੇਡ ਵਿਜੈ ਸ਼ਰਮਾ, ਜਨਰਲ ਸੈਕਟਰੀ ਨਿਰਮਾਤਾ ਨਿਰਦੇਸ਼ਕ ਮਲਕੀਅਤ ਠਾਕੁਰ ਦੀ ਅਗਵਾਈ ’ਚ ਐਮ. ਆਰ. ਪੀ. ਡੀ. ਸਰਕਾਰੀ ਕਾਲਜ ਤਲਵਾੜਾ ਵਿਖੇ ਮਹੰਤ ਰਾਮ ਪ੍ਰਕਾਸ਼ ਦਾਸ ਜੀ ਦੀ 16ਵੀਂ ਬਰਸੀ ਮਨਾਈ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਵਿਧਾਇਕ ਦਸੂਹਾ ਐਡ. ਕਰਮਵੀਰ ਸਿੰਘ ਘੁੰਮਣ ਪਹੁੰਚੇ। ਜਿਨ੍ਹਾਂ ਦਾ ਕਾਲਜ ਪਹੁੰਚਣ ’ਤੇ ਸੁਸਾਇਟੀ ਮੈਂਬਰਾਂ ਅਤੇ ਕਾਲਜ ਪ੍ਰਬੰਧਕਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਘੁੰਮਣ ਵਲੋਂ ਉਨ੍ਹਾਂ ਨੇ ਫ਼ੁਲ ਮਾਲਾਵਾਂ ਭੇਟ ਕਰਕੇ ਮਹੰਤ ਰਾਮ ਪ੍ਰਕਾਸ਼ ਜੀ ਦੀ 16ਵੀਂ ਬਰਸੀ ’ਤੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸੁਸਾਇਟੀ ਮੈਂਬਰਾਂ ਅਤੇ ਕਾਲਜ ਪ੍ਰੋਫੈਸਰਾਂ ਵਲੋਂ ਵੀ ਮਹੰਤ ਰਾਮ ਪ੍ਰਕਾਸ਼ ਜੀ ਨੂੰ ਫ਼ੁਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ। ਇਸ ਮੌਕੇ ਪ੍ਰਧਾਨ ਕਾਮਰੇਡ ਵਿਜੈ ਸ਼ਰਮਾ ਅਤੇ ਜਨਰਲ ਸੈਕਟਰੀ ਨਿਰਮਾਤਾ ਨਿਰਦੇਸ਼ਕ ਮਲਕੀਅਤ ਠਾਕੁਰ ਨੇ ਮਹੰਤ ਰਾਮ ਪ੍ਰਕਾਸ਼ ਦੇ ਜੀਵਨ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਕਿਹਾ ਕਿ ਸਾਨੂੰ ਵੀ ਉਨ੍ਹਾਂ ਦੀ ਸਿੱਖਿਆਂ ’ਤੇ ਚੱਲਣਾ ਚਾਹੀਦਾ ਹੈ ਤਾਂ ਜੋ ਵਿਦਿਆਰਥੀ ਆਪਣਾ ਜੀਵਨ ਸਫਲ ਕਰ ਸਕਣ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਬਾਲ ਦਿਵਸ ਸੰਬੰਧੀ ਸਮਾਗਮ ਅਗਲੀ ਖ਼ਬਰ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ
Ad Position 24