16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

2027 ’ਚ ਕਾਂਗਰਸ ਸਰਕਾਰ ਬਣਾਏਗੀ ਤੇ ਬਿਹਤਰ ਢੰਗ ਨਾਲ ਚਲਾਏਗੀ-ਪਰਗਟ ਸਿੰਘ

ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਹੁਸ਼ਿਆਰਪੁਰ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬੇਹੱਦ ਚਿੰਤਾਜਨਕ ਹਨ ਅਤੇ ਹੁਣ ਚੁੱਪ ਬੈਠਣ ਦਾ ਸਮਾਂ ਨਹੀਂ ਹੈ। ਉਨ੍ਹਾਂ ਵਰਕਰਾਂ ਨੂੰ ਪੰਜਾਬ ਦੇ ਹੱਕਾਂ, ਸਨਮਾਨ ਅਤੇ ਭਵਿੱਖ ਦੀ ਲੜਾਈ ਇੱਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ।

Ad Position 21
No active advertisement
ਅਜੀਤ ਡੈਸਕ 17-11-2026
ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਹੁਸ਼ਿਆਰਪੁਰ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬੇਹੱਦ ਚਿੰਤਾਜਨਕ ਹਨ ਅਤੇ ਹੁਣ ਚੁੱਪ ਬੈਠਣ ਦਾ ਸਮਾਂ ਨਹੀਂ ਹੈ। ਉਨ੍ਹਾਂ ਵਰਕਰਾਂ ਨੂੰ ਪੰਜਾਬ ਦੇ ਹੱਕਾਂ, ਸਨਮਾਨ ਅਤੇ ਭਵਿੱਖ ਦੀ ਲੜਾਈ ਇੱਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਟੀਚਾ ਪੰਜਾਬ ਨੂੰ ਮੁੜ ਦੇਸ਼ ਦਾ ਮਜ਼ਬੂਤ ਬਰਾਂਡ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਦੇ ਸਹਿਯੋਗ ਨਾਲ ਕਾਂਗਰਸ ਨਾ ਸਿਰਫ਼ ਪੰਜਾਬ ’ਚ ਸਰਕਾਰ ਬਣਾਏਗੀ, ਬਲਕਿ ਇਸ ਨੂੰ ਬਿਹਤਰ ਢੰਗ ਨਾਲ ਚਲਾਏਗੀ। ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਪਰਗਟ ਸਿੰਘ ਨੇ ਕਿਹਾ ਕਿ ਦਿੱਲੀ ਤੋਂ ਆਏ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਰਗੇ ਆਗੂਆਂ ਨੇ ਸਾਮ, ਦਾਮ, ਦੰਡ ਅਤੇ ਭੇਦ ਦੀ ਰਾਜਨੀਤੀ ਕਰਕੇ ਪੰਜਾਬ ਨੂੰ ਕਮਜ਼ੋਰ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਨਸ਼ੇ ਦੀ ਸਪਲਾਈ ਘਰ-ਘਰ ਤੱਕ ਪਹੁੰਚ ਰਹੀ ਹੈ, ਜਦਕਿ ਕੇਂਦਰ ਵਿਚ 13 ਸਾਲ ਸੱਤਾ ਵਿਚ ਰਹਿਣ ਦੇ ਬਾਵਜੂਦ ਭਾਜਪਾ ਨਸ਼ਾ ਖ਼ਤਮ ਨਹੀਂ ਕਰ ਸਕੀ ਅਤੇ ਹੁਣ ਦੋ ਸਾਲਾਂ ਵਿਚ ਇਸ ਨੂੰ ਖ਼ਤਮ ਕਰਨ ਦੇ ਦਾਅਵੇ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ 750 ਕਿਸਾਨਾਂ ਦੀ ਸ਼ਹਾਦਤ ਸਮੇਂ ਅਕਾਲੀ ਦਲ ਦੀ ਭੂਮਿਕਾ ’ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਅਜੇ ਵੀ 25 ਤੋਂ 30 ਫ਼ੀਸਦੀ ਝੋਨਾ ਪਿਆ ਹੈ ਅਤੇ 180 ਲੱਖ ਮੀਟ੍ਰਿਕ ਟਨ ਖ਼ਰੀਦ ਦਾ ਟੀਚਾ ਪੂਰਾ ਨਹੀਂ ਹੋਇਆ। ਉਨ੍ਹਾਂ ਕਿਸਾਨਾਂ ਨਾਲ 3,500 ਕਰੋੜ ਰੁਪਏ ਦੀ ਠੱਗੀ ਹੋਣ ਦਾ ਦੋਸ਼ ਲਾਉਂਦਿਆਂ ‘ਆਪ’ ਅਤੇ ਭਾਜਪਾ ਦੀ ਮਿਲੀਭੁਗਤ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਸੂਬੇ ਸਿਰ ਕਰੀਬ ਪੌਣੇ ਪੰਜ ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹ ਚੁੱਕਾ ਹੈ ਅਤੇ ਆਮ ਕਾਰੋਬਾਰੀ ਤੇ ਦੁਕਾਨਦਾਰ ਵੀ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਕਾਂਗਰਸ ਵਿਚ ਸ਼ਾਮਿਲ ਕਰਨ ਬਾਰੇ ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਦਾ ਹੰਕਾਰ ਪੰਜਾਬ ਅਤੇ ਕਾਂਗਰਸ ਦੇ ਹਿੱਤਾਂ ਤੋਂ ਵੱਡਾ ਨਹੀਂ ਹੋ ਸਕਦਾ। ਕਾਂਗਰਸ ਵਿਚ ਸਿਰਫ਼ ਸਾਫ਼ ਅਕਸ ਅਤੇ ਚੰਗੇ ਸਿਆਸੀ ਕਿਰਦਾਰ ਵਾਲੇ ਆਗੂਆਂ ਨੂੰ ਹੀ ਸ਼ਾਮਿਲ ਕੀਤਾ ਜਾਵੇਗਾ, ਜਿਸ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਹੁਸ਼ਿਆਰਪੁਰ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਟਿਕਟ ਲਈ ਕੋਈ ਵੀ ਅਪਲਾਈ ਕਰ ਸਕਦਾ ਹੈ, ਪਰ ਟਿਕਟ ਕਿਸੇ ਇੱਕ ਨੂੰ ਮਿਲਣ ਤੋਂ ਬਾਅਦ ਸਾਰਿਆਂ ਨੂੰ ਇੱਕਜੁੱਟ ਹੋ ਕੇ ਪਾਰਟੀ ਦੀ ਜਿੱਤ ਲਈ ਕੰਮ ਕਰਨਾ ਹੋਵੇਗਾ। ਉਨ੍ਹਾਂ ਦੋਆਬੇ ਦੀਆਂ ਸਾਰੀਆਂ 23 ਸੀਟਾਂ ’ਤੇ ਕਾਂਗਰਸ ਨੂੰ ਮਜ਼ਬੂਤ ਕਰਨ ਅਤੇ ਇੱਕ-ਇੱਕ ਵੋਟ ਲਈ ਮਿਹਨਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਡ: ਦਿਲਜੀਤ ਸਿੰਘ ਗਿਲਜੀਆਂ ਨੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਤੇ ਮੀਟਿੰਗ ‘ਚ ਪਹੁੰਚੇ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹੁਣ ਤੋਂ ਹੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ, ਤਾਂ ਜੋ 2027 ‘ਚ ਕਾਂਗਰਸ ਪਾਰਟੀ ਦੀ ਭਾਰੀ ਬਹੁਮਤ ਨਾਲ ਸਰਕਾਰ ਬਣਾਈ ਜਾ ਸਕੇ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜ਼ੀਆਂ, ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਸਾਬਕਾ ਵਿਧਾਇਕ ਇੰਦੂ ਬਾਲਾ, ਯਾਮਿਨੀ ਗੋਮਰ, ਮਿੱਕੀ ਡੋਗਰਾ, ਜਨਰਲ ਸਕੱਤਰ ਕਾਂਗਰਸ ਅਮਰਪਾਲ ਸਿੰਘ ਕਾਕਾ, ਸੀਨੀਅਰ ਕਾਂਗਰਸੀ ਆਗੂ ਜਸਵੀਰ ਸਿੰਘ ਪਾਲ, ਅਮਰਜੀਤ ਸਿੰਘ ਢਾਡੇਕਟਵਾਲ ਜ਼ਿਲ੍ਹਾ ਪ੍ਰਧਾਨ ਕਿਸਾਨ ਸੈਲ ਕਾਂਗਰਸ, ਗੜ੍ਹਸ਼ੰਕਰ ਹਲਕੇ ਤੋਂ ਉਮੀਦਵਾਰ ਅਮਰਪ੍ਰੀਤ ਸਿੰਘ ਲਾਲੀ, ਸਾਬਕਾ ਕੇਂਦਰੀ ਰਾਜ ਮੰਤਰੀ ਸੰਤੋਸ਼ ਚੌਧਰੀ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ, ਯਾਮਿਨੀ ਗੋਮਰ, ਐਡ: ਭੁਪਿੰਦਰ ਸਿੰਘ ਘੁੰਮਣ, ਚੱਬੇਵਾਲ ਹਲਕੇ ਤੋਂ ਉਮੀਦਵਾਰ ਰਣਜੀਤ ਕੁਮਾਰ ਕਿੱਟੀ, ਪਰਮਵੀਰ ਸਿੰਘ ਢਾਡੇਕਟਵਾਲ ਮੀਤ ਪ੍ਰਧਾਨ ਪੰਜਾਬ ਯੂਥ ਕਾਂਗਰਸ ਅਤੇ ਬਲਤੇਜ ਸਿੰਘ ਪੰਨੂ, ਦਵਿੰਦਰ ਸਿੰਘ ਜੱਟਪੁਰੀ, ਜਨਰਲ ਸਕੱਤਰ ਕਾਂਗਰਸ ਅਮਰਪਾਲ ਸਿੰਘ ਕਾਕਾ, ਅਮਰਜੀਤ ਸਿੰਘ ਢਾਡੇਕਟਵਾਲ ਜ਼ਿਲ੍ਹਾ ਪ੍ਰਧਾਨ ਕਿਸਾਨ ਸੈੱਲ ਕਾਂਗਰਸ, ਪਰਮਵੀਰ ਸਿੰਘ ਢਾਡੇਕਟਵਾਲ ਮੀਤ ਪ੍ਰਧਾਨ ਪੰਜਾਬ ਯੂਥ ਕਾਂਗਰਸ ਆਦਿ ਸਮੇਤ ਵੱਡੀ ਗਿਣਤੀ ‘ਚ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਵੈ-ਗਣਨਾ ਸ਼ੁਰੂ ਕਰਨ ਦੇ ਮਾਮਲੇ ’ਚ ਦੂਜੇ ਸਥਾਨ ’ਤੇ ਪਹੁੰਚਿਆ ਹੁਸ਼ਿਆਰਪੁਰ-ਆਸ਼ਿਕਾ ਜੈਨ ਅਗਲੀ ਖ਼ਬਰ ਦੇਸ਼ ਦੇ ਅੰਦਰੂਨੀ ਮਾਮਲਿਆਂ ’ਚ ਵਿਦੇਸ਼ੀ ਦਖ਼ਲ ਦੀ ਮੰਗ ਕਰਨਾ ਲੋਕਤੰਤਰੀ ਮਰਿਆਦਾਵਾਂ ਦੇ ਉਲਟ-ਅਜੈ ਕੌਸ਼ਲ ਸੇਠੂ
Ad Position 24