ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਲੋਂ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਮਾਗਮ
ਦਸੂਹਾ, 16 ਨਵੰਬਰ (ਭੁੱਲਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਪਿੰਡ ਥੇਂਦਾ ਚਿੱਪੜਾ, ਹਰਦੋਪੱਟੀ ਦੇ ਸਹਿਯੋਗ ਨਾਲ ਪਿੰਡ ਚਿੱਪੜਾ ਵਿਖੇ ਅਜੋਕੇ ਸਮੇਂ ਦੇ ਸਮੂਹ ਸ਼ਹੀਦ ਸਿੰਘਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ, ਭਾਈ ਬਲਵਿੰਦਰ ਸਿੰਘ ਅਤੇ ਪੰਥ ਦੇ ਵਿਦਵਾਨ ਢਾਡੀ ਗਿਆਨੀ ਪਰਮਿੰਦਰ ਸਿੰਘ ਅਮੋਲਕ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ।
ਦਸੂਹਾ, 16 ਨਵੰਬਰ (ਭੁੱਲਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਪਿੰਡ ਥੇਂਦਾ ਚਿੱਪੜਾ, ਹਰਦੋਪੱਟੀ ਦੇ ਸਹਿਯੋਗ ਨਾਲ ਪਿੰਡ ਚਿੱਪੜਾ ਵਿਖੇ ਅਜੋਕੇ ਸਮੇਂ ਦੇ ਸਮੂਹ ਸ਼ਹੀਦ ਸਿੰਘਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ, ਭਾਈ ਬਲਵਿੰਦਰ ਸਿੰਘ ਅਤੇ ਪੰਥ ਦੇ ਵਿਦਵਾਨ ਢਾਡੀ ਗਿਆਨੀ ਪਰਮਿੰਦਰ ਸਿੰਘ ਅਮੋਲਕ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਮਹਾਨ ਸ਼ਹੀਦ ਸਿੰਘ ਭਾਈ ਅਮਰਜੀਤ ਸਿੰਘ ਟੋਨੀ, ਭਾਈ ਓਂਕਾਰ ਸਿੰਘ, ਭਾਈ ਪ੍ਰਭ ਸ਼ਰਨ ਸਿੰਘ, ਭਾਈ ਦਲਜੀਤ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਅਮਰਜੀਤ ਸਿੰਘ ਦੇ ਪਰਿਵਾਰਾਂ ਦਾ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਉਚੇਚੇ ਤੌਰ ’ਤੇ ਪਹੁੰਚੇ ਸਰਬਜੀਤ ਸਿੰਘ ਬਾਵਾ ਯੂ.ਐਸ.ਏ. ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦਾ ਮੁੱਖ ਬੁਲਾਰਾ ਜਸਵਿੰਦਰ ਸਿੰਘ ਧੁੱਗਾ, ਡਾਕਟਰ ਹਰਮਿੰਦਰ ਸਿੰਘ ਸਹਿਜ, ਜਸਵਿੰਦਰ ਸਿੰਘ ਸੈਫ਼, ਆਤਮਾ ਸਿੰਘ ਧੂਤ, ਬਹਾਦਰ ਸਿੰਘ, ਕੈਪਟਨ ਬਲਜਿੰਦਰ ਸਿੰਘ, ਸੁਰਜੀਤ ਸਿੰਘ, ਕਰਨੈਲ ਸਿੰਘ, ਗੁਲਜ਼ਾਰ ਸਿੰਘ, ਸਰਪੰਚ ਹਰਦੀਪ ਸਿੰਘ, ਗੁਰਪ੍ਰੀਤ ਸਿੰਘ ਆਦਿ ਸੰਗਤਾਂ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਸਟੇਜ ਸਕੱਤਰ ਦੀ ਭੂਮਿਕਾ ਜਸਵਿੰਦਰ ਸਿੰਘ ਧੁੱਗਾ ਵਲੋਂ ਨਿਭਾਈ ਗਈ