16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

7ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਅੱਜ ਤੋਂ

ਗੜ੍ਹਸ਼ੰਕਰ, 16 ਨਵੰਬਰ (ਧਾਲੀਵਾਲ)- ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵਲੋਂ ਕਰਵਾਇਆ ਜਾ ਰਿਹਾ 17ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ 17 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਜੋ 21 ਨਵੰਬਰ ਤੱਕ ਜਾਰੀ ਰਹੇਗਾ। ਕਲੱਬ ਦੇ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਨੇ ਦੱਸਿਆ ਕਿ 17ਵਾਂ ਸ਼ਹੀਦ ਭਗਤ ਸਿੰਘ ਫੁੱਟਬਾਲ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ ਵਿਚ 17 ਤੋਂ 21 ਨਵੰਬਰ ਤੱਕ ਹੋਵੇਗਾ ਜਿਸ ਵਿਚ ਪਿੰਡ ਪੱਧਰੀ ਟੀਮਾਂ ਭਾਗ ਲੈਣਗੀਆਂ।

Ad Position 21
No active advertisement
ਐਡਵੋਕੇਟ ਜਸਵੀਰ ਸਿੰਘ ਰਾਏ 17-11-2026
ਗੜ੍ਹਸ਼ੰਕਰ, 16 ਨਵੰਬਰ (ਧਾਲੀਵਾਲ)- ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵਲੋਂ ਕਰਵਾਇਆ ਜਾ ਰਿਹਾ 17ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ 17 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਜੋ 21 ਨਵੰਬਰ ਤੱਕ ਜਾਰੀ ਰਹੇਗਾ। ਕਲੱਬ ਦੇ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਨੇ ਦੱਸਿਆ ਕਿ 17ਵਾਂ ਸ਼ਹੀਦ ਭਗਤ ਸਿੰਘ ਫੁੱਟਬਾਲ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ ਵਿਚ 17 ਤੋਂ 21 ਨਵੰਬਰ ਤੱਕ ਹੋਵੇਗਾ ਜਿਸ ਵਿਚ ਪਿੰਡ ਪੱਧਰੀ ਟੀਮਾਂ ਭਾਗ ਲੈਣਗੀਆਂ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦੇ ਆਖਰੀ ਦਿਨ 21 ਨਵੰਬਰ ਨੂੰ ਇੰਟਰ ਸਕੂਲ ਅਥਲੈਟਿਕ ਮੀਟ ਕਰਵਾਈ ਜਾ ਰਹੀ ਹੈ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਖਿਡਾਰੀ ਵੱਖ-ਵੱਖ ਅਥਲੈਟਿਕ ਮੁਕਾਬਲਿਆਂ ਵਿਚ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਅਥਲੈਟਿਕ ਮੀਟ ਵਿਚ ਲੜਕੇ ਅਤੇ ਲੜਕੀਆਂ ਦੇ ਅੰਡਰ-19 ਮੁਕਾਬਲਿਆਂ ਵਿਚ 100 ਮੀਟਰ, 200 ਮੀਟਰ, 400 ਮੀਟਰ, 800 ਮੀਟਰ ਅਤੇ 15 ਮੀਟਰ ਦੇ ਦੌੜ ਮੁਕਾਬਲੇ ਹੋਣਗੇ। ਅੰਡਰ-19 ਲੜਕਿਆਂ ਦੇ ਲੌਂਗ ਜੰਪ ਦੇ ਮੁਕਾਬਲੇ ਕਰਵਾਏ ਜਾਣਗੇ। ਇਸੇ ਤਰ੍ਹਾਂ ਲੜਕੇ ਅਤੇ ਲੜਕੀਆਂ ਅੰਡਰ-17 ਵਰਗ ਵਿਚ 100 ਮੀਟਰ, 200 ਮੀਟਰ, 400 ਮੀਟਰ ਅਤੇ 800 ਮੀਟਰ ਦੇ ਦੌੜ ਮੁਕਾਬਲੇ ਕਰਵਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਫ਼ਿਲਮ ‘ਨੋ ਚਲਾਨ ਕਰੋ ਧਿਆਨ’ ਦਾ ਕਲਾਈਮੈਕਸ ਰਿਆਤ ਬਾਹਰਾ ਯੁਨੀਵਰਸਿਟੀ ’ਚ ਹੋਇਆ ਅਗਲੀ ਖ਼ਬਰ ਐਡਵੋਕੇਟ ਸਿੱਧੂ ਨੂੰ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ
Ad Position 24