16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਬੱਚੇ ਦੇਸ਼ ਦਾ ਉੱਜਵਲ ਭਵਿੱਖ-ਪ੍ਰਿੰਸੀਪਲ ਅਰਚਨਾ ਸੂਦਨ

ਮੁਕੇਰੀਆਂ, 16 ਨਵੰਬਰ (ਰਾਮਗੜ੍ਹੀਆ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਬਾਲ ਦਿਵਸ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਸਕੂਲ ਵਿੱਚ ਇੱਕ ਸ਼ਾਨਦਾਰ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪ੍ਰੀ-ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਅਤੇ ਸਕੂਲ ਦੇ ਸਮੂਹ ਅਧਿਆਪਕਾਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 17-11-2026
ਮੁਕੇਰੀਆਂ, 16 ਨਵੰਬਰ (ਰਾਮਗੜ੍ਹੀਆ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਬਾਲ ਦਿਵਸ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਸਕੂਲ ਵਿੱਚ ਇੱਕ ਸ਼ਾਨਦਾਰ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪ੍ਰੀ-ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਅਤੇ ਸਕੂਲ ਦੇ ਸਮੂਹ ਅਧਿਆਪਕਾਂ ਨੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਹੋਈ। ਇਸ ਉਪਰੰਤ ਅਧਿਆਪਕਾਂ ਵਲੋਂ ਪ੍ਰਤਿੱਗਿਆ, ਖ਼ਬਰਾਂ ਦਾ ਵਾਚਨ, ਅੱਜ ਦਾ ਵਿਚਾਰ ਅਤੇ ਬਾਲ ਦਿਵਸ ਦੀ ਮਹੱਤਤਾ ਬਾਰੇ ਪ੍ਰੇਰਨਾਦਾਇਕ ਭਾਸ਼ਨ ਪੇਸ਼ ਕੀਤੇ ਗਏ। ਇਸ ਦਿਨ ਨੂੰ ਹੋਰ ਵੀ ਯਾਦਗਾਰੀ ਬਣਾਉਣ ਲਈ ਸਕੂਲ ਦੇ ਸਮੂਹ ਅਧਿਆਪਕਾਂ ਵਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਪ੍ਰੋਗਰਾਮ ਦੌਰਾਨ ਤਿੰਨ ਸ਼ਾਨਦਾਰ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ। ਕਿੰਡਰਗਾਰਟਨ ਵਿੰਗ ਦੇ ਅਧਿਆਪਕਾਂ ਨੇ ਮਨਮੋਹਕ ਮੈਸ਼ਅੱਪ ਗੀਤ ਪੇਸ਼ ਕੀਤਾ, ਮਿਡਲ ਵਿੰਗ ਦੇ ਅਧਿਆਪਕਾਂ ਨੇ ਸ਼ਾਨਦਾਰ ਐਕਟ ਅਤੇ ਡਾਂਸ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ, ਜਦਕਿ ਸੀਨੀਅਰ ਵਿੰਗ ਦੇ ਅਧਿਆਪਕਾਂ ਨੇ ਸ਼੍ਰੀਮਦ ਭਗਵਦ ਗੀਤਾ ਦੇ ਦਿਵਯ ਉਪਦੇਸ਼ਾਂ ’ਤੇ ਆਧਾਰਿਤ ਭਾਵਪੂਰਨ ਨਾਟਕ ਪੇਸ਼ ਕਰਕੇ ਵਿਦਿਆਰਥੀਆਂ ਨੂੰ ਚੰਗੇ ਸੰਸਕਾਰਾਂ, ਕਰਤੱਵ ਨਿਭਾਉਣ ਅਤੇ ਜੀਵਨ ਵਿੱਚ ਸਹੀ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਸਕੂਲ ਦੀ ਪ੍ਰਿੰਸੀਪਲ ਅਰਚਨਾ ਸੂਦਨ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਦਿਲੋਂ ਵਧਾਈਆਂ ਦਿੰਦਿਆਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਬੱਚੇ ਦੇਸ਼ ਦਾ ਉੱਜਵਲ ਭਵਿੱਖ ਹਨ। ਉਨ੍ਹਾਂ ਦੇ ਜੀਵਨ ਵਿੱਚ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਸੋਚ ਦਾ ਹੋਣਾ ਵੀ ਬਹੁਤ ਜ਼ਰੂਰੀ ਹੈ। ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐਸ. ਮੁਲਤਾਨੀ ਅਤੇ ਡਾਇਰੈਕਟਰ ਨੀਰੂ ਮੁਲਤਾਨੀ ਨੇ ਵੀ ਸਮੂਹ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਬੱਚਿਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਬੱਚਿਆਂ ਦੀ ਮੁਸਕਾਨ, ਪ੍ਰਤਿਭਾ ਅਤੇ ਉਤਸ਼ਾਹ ਹੀ ਸਕੂਲ ਦੀ ਅਸਲ ਪਹਿਚਾਣ ਹਨ। ਅਧਿਆਪਕਾਂ ਵੱਲੋਂ ਪੇਸ਼ ਕੀਤੀਆਂ ਗਈਆਂ ਇਨ੍ਹਾਂ ਵਿਸ਼ੇਸ਼ ਪੇਸ਼ਕਾਰੀਆਂ ਨੇ ਵਿਦਿਆਰਥੀਆਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਉਤਸ਼ਾਹ ਭਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਸਰਕਾਰ ਬਣਨ ’ਤੇ ਜੰਗਲ ਰਾਜ ਖ਼ਤਮ ਕਰਕੇ ਸੂਬੇ ’ਚ ਕਾਨੂੰਨ ਵਿਵਸਥਾ ਲਾਗੂ ਕੀਤੀ ਜਾਵੇਗੀ-ਪਰਗਟ ਸਿੰਘ ਅਗਲੀ ਖ਼ਬਰ ਟਰਿੱਪਲ ਐਮ ਸਕੂਲ ਆਫ਼ ਐਕਸੀਲੈਂਸ ਹੁਸ਼ਿਆਰਪੁਰ ’ਚ ‘ਮਾਊਰਪੰਖ’ ਸਮਾਗਮ ਕਰਵਾਇਆ
Ad Position 24