ਖ਼ਾਲਸਾ ਕਾਲਜ ਤੇ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ’ਚੋਂ 12 ਮੈਡਲ ਕੀਤੇ ਹਾਸਿਲ
ਗੜ੍ਹਸ਼ੰਕਰ, 16 ਨਵੰਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਅਤੇ ਕਾਲਜੀਏਟ ਸਕੂਲ ਗੜ੍ਹਸ਼ੰਕਰ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸੈਸ਼ਨ 2025-26 ਦੌਰਾਨ ਆਯੋਜਿਤ ਧਾਰਮਿਕ ਪ੍ਰੀਖਿਆ ਵਿਚੋਂ ਖ਼ਾਲਸਾ ਕਾਲਜ ਅਤੇ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਵਲੋਂ 12 ਮੈਡਲ ਹਾਸਲ ਕੀਤੇ ਗਏ ਹਨ।
ਗੜ੍ਹਸ਼ੰਕਰ, 16 ਨਵੰਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਅਤੇ ਕਾਲਜੀਏਟ ਸਕੂਲ ਗੜ੍ਹਸ਼ੰਕਰ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸੈਸ਼ਨ 2025-26 ਦੌਰਾਨ ਆਯੋਜਿਤ ਧਾਰਮਿਕ ਪ੍ਰੀਖਿਆ ਵਿਚੋਂ ਖ਼ਾਲਸਾ ਕਾਲਜ ਅਤੇ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਵਲੋਂ 12 ਮੈਡਲ ਹਾਸਲ ਕੀਤੇ ਗਏ ਹਨ। ਇਸ ਉਪਲੱਬਧੀ ਦੇ ਸਨਮਾਨ ਵਜੋਂ ਕਾਲਜ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨ ਕਰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. ਲਖਵਿੰਦਰਜੀਤ ਕੌਰ, ਡਾ. ਹਰਵਿੰਦਰ ਕੌਰ, ਪ੍ਰੋ. ਨਵਦੀਪ ਸਿੰਘ, ਅੰਮ੍ਰਿਤਪਾਲ ਸਿੰਘ ਧਾਰਮਿਕ ਅਧਿਆਪਕ ਹਾਜ਼ਰ ਹੋਏ।