16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪ੍ਰਕਾਸ਼ ਪੁਰਬ ਸੰਬੰਧੀ ਪਿੰਡ ਥੇਂਦਾ ਦੀਆਂ ਸੰਗਤਾਂ ਨੇ ਨਗਰ ਕੀਰਤਨ ਸਜਾਇਆ

ਗੜ੍ਹਦੀਵਾਲਾ, 16 ਨਵੰਬਰ (ਚੱਗਰ)-ਗੁਰਦੁਆਰਾ ਸਿੰਘ ਸਭਾ ਥੇਂਦਾ ਦੀ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਦੀਆਂ ਸਮੂਹ ਸੰਗਤਾਂ ਅਤੇ ਐਨ. ਆਰ.

Ad Position 21
No active advertisement
ਅਜੀਤ ਡੈਸਕ 17-11-2026
ਗੜ੍ਹਦੀਵਾਲਾ, 16 ਨਵੰਬਰ (ਚੱਗਰ)-ਗੁਰਦੁਆਰਾ ਸਿੰਘ ਸਭਾ ਥੇਂਦਾ ਦੀ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਦੀਆਂ ਸਮੂਹ ਸੰਗਤਾਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਦੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਨਾਮਵਰ ਢਾਡੀ ਭਾਈ ਜਸਵਿੰਦਰ ਸਿੰਘ ਭਾਗੋਵਾਲੀਆ ਦੇ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਗੁਰ ਇਤਿਹਾਸ ਸਰਵਣ ਕਰਾਇਆ। ਜਦ ਕਿ ਭਾਈ ਤਰਸੇਮ ਸਿੰਘ, ਭਾਈ ਕਰਨੈਲ ਸਿੰਘ, ਭਾਈ ਸਤਪਾਲ ਸਿੰਘ ਆਦਿ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਪ੍ਰਿੰਸੀਪਲ ਜਗਜੀਤ ਸਿੰਘ ਰੀਹਲ ਨੇ ਸਟੇਜ ਸਕੱਤਰ ਦੀ ਸੇਵਾ ਸੁਚੱਜੇ ਢੰਗ ਨਾਲ ਨਿਭਾਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਰਜੀਤ ਸਿੰਘ, ਹਰਵਿੰਦਰ ਸਿੰਘ ਸਮਰਾ, ਸਰਪੰਚ ਹਰਦੀਪ ਸਿੰਘ ਘੁੱਗ, ਨੰਬਰਦਾਰ ਪਰਮਿੰਦਰ ਸਿੰਘ ਸਮਰਾ, ਭਾਈ ਹਰਪਾਲ ਸਿੰਘ, ਬਲਜੀਤ ਸਿੰਘ, ਤਲਵਿੰਦਰ ਸਿੰਘ, ਕਮਲਦੀਪ ਸਿੰਘ, ਮਨਦੀਪ ਸਿੰਘ ਡੀਸੀ, ਬਾਬਾ ਬਲਦੇਵ ਸਿੰਘ, ਗਿਆਨੀ ਹਰਭਜਨ ਸਿੰਘ, ਗਿਆਨੀ ਹਰਚਰਨ ਸਿੰਘ, ਅਕਾਲੀ ਆਗੂ ਬਲਵਿੰਦਰ ਸਿੰਘ ਚਿੱਪੜਾ, ਸਾਬਕਾ ਸਰਪੰਚ ਨਿਰਮਲ ਸਿੰਘ, ਦਿਲਬਾਗ ਸਿੰਘ ਚੱਗਰ, ਜੀਵਨਜੋਤ ਸਿੰਘ, ਜਸ਼ਨਪ੍ਰੀਤ ਸਿੰਘ, ਸੰਦੀਪ ਸਿੰਘ ਰਾਜਾ, ਕਰਨੈਲ ਸਿੰਘ ਐਸਪੀ, ਸੁਲੱਖਣ ਸਿੰਘ, ਸੁੱਚਾ ਸਿੰਘ, ਨਿਸ਼ਾਨ ਸਿੰਘ ਹਰਦੋਪੱਟੀ, ਹਰਜੋਤ ਸਿੰਘ ਚਿੱਪੜਾ, ਜਸਕੀਰਤ ਸਿੰਘ ਆਦਿ ਸਮੇਤ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਨੇਤਾ ਸੁਮਿਤ ਡਡਵਾਲ ਨੇ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਦੇਨੋਵਾਲ ਕਲਾਂ ਦੇ ਛਿੰਝ ਮੇਲੇ ’ਚ ਸ਼ਹਿਬਾਜ਼ ਆਲਮਗੀਰ ਤੇ ਗੁਰਨਾਮ ਬਾਬਾ ਫਲਾਹੀ ਅੱਵਲ ਰਹੇ
Ad Position 24