16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਕਮਾਹੀ ਦੇਵੀ ਵਿਖੇ ਭਾਜਪਾ ਦੀ ਜਥੇਬੰਦਕ ਮਜ਼ਬੂਤੀ ਨੂੰ ਲੈ ਕੇ ਅਹਿਮ ਮੀਟਿੰਗ

ਤਲਵਾੜਾ, 16 ਨਵੰਬਰ (ਮਨੀਸ਼ਾ ਮਹਿਤਾ)- ਕਮਾਹੀ ਦੇਵੀ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਬੂਥ ਨਿਰਮਾਣ ਅਤੇ ਬੂਥ ਮਜ਼ਬੂਤੀਕਰਨ ਨੂੰ ਲੈ ਕੇ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਡਾ.

Ad Position 21
No active advertisement
ਅਜੀਤ ਡੈਸਕ 17-11-2026
ਤਲਵਾੜਾ, 16 ਨਵੰਬਰ (ਮਨੀਸ਼ਾ ਮਹਿਤਾ)- ਕਮਾਹੀ ਦੇਵੀ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਬੂਥ ਨਿਰਮਾਣ ਅਤੇ ਬੂਥ ਮਜ਼ਬੂਤੀਕਰਨ ਨੂੰ ਲੈ ਕੇ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਡਾ. ਹਰਸਿਮਰਤ ਸਾਹੀ ਸੂਬਾ ਕਾਰਜਕਾਰਨੀ ਮੈਂਬਰ ਭਾਜਪਾ ਪੰਜਾਬ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਇਸ ਮੀਟਿੰਗ ਦੌਰਾਨ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਬੂਥ ਪੱਧਰ ’ਤੇ ਪਾਰਟੀ ਦੀ ਟੀਮ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਗਿਆ। ਨਵੇਂ ਵਰਕਰਾਂ ਨੂੰ ਪਾਰਟੀ ਨਾਲ ਜੋੜਨ ਸਬੰਧੀ ਵਿਚਾਰ ਕੀਤੇ ਗਏ। ਹਰ ਬੂਥ ’ਤੇ ਸਰਗਰਮ ਅਤੇ ਸਮਰਪਿਤ ਵਰਕਰਾਂ ਦੀ ਜ਼ਿੰਮੇਵਾਰੀ ਤੈਅ ਕਰਨ ਬਾਰੇ ਚਰਚਾ ਹੋਈ। ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ ਗਿਆ। ਆਮ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਰਣਨੀਤੀ ਬਣਾਈ ਗਈ। ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ ਗਿਆ। ਇਸ ਮੌਕੇ ਸਮੂਹ ਵਰਕਰਾਂ ਨੇ ਪਾਰਟੀ ਦੀ ਮਜ਼ਬੂਤੀ ਅਤੇ ਜਿੱਤ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਵਿਸ਼ਵਾਸ ਪ੍ਰਗਟ ਕੀਤਾ। ਇਸ ਮੌਕੇ ਮੰਡਲ ਪ੍ਰਧਾਨ ਪੁਸ਼ਪਿੰਦਰ ਸਿੰਘ, ਜ਼ਿਲ੍ਹਾ ਸੈਕਟਰੀ ਵਿਪਨ ਕੁਮਾਰ, ਅੰਕਿਤ ਰਾਣਾ ਸਪੋਕਸਪਰਸਨ, ਸਾਬਕਾ ਮੰਡਲ ਪ੍ਰਧਾਨ ਰਾਮ ਸਰੂਪ, ਕੈਪਟਨ ਹਰਿੰਦਰ ਸਿੰਘ, ਸ਼ਕਤੀ ਕੇਂਦਰ ਇੰਚਾਰਜ ਕੈਪਟਨ ਪ੍ਰੇਮ ਲਾਲ, ਲਲਿਤ ਸ਼ਰਮਾ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਜਿਆਣ ’ਚ ਬਣੀ ਨਵੀਂ ਕਾਲੋਨੀ ’ਚੋਂ ਮਿਲੇ 2 ਹੈਂਡ ਗ੍ਰਨੇਡ ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ 20 ਤੋਂ ਸੜਕੀ ਅਤੇ ਰੇਲ ਆਵਾਜਾਈ ਜਾਮ ਕਰਨ ਦੀ ਚਿਤਾਵਨੀ
Ad Position 24