2027 ਦੀਆਂ ਚੋਣਾਂ ’ਚ ਅਕਾਲੀ ਦਲ (ਬ) ਦਾ ਬੀ.ਸੀ. ਵਿੰਗ ਅਹਿਮ ਭੂਮਿਕਾ ਨਿਭਾਏਗਾ-ਜਥੇ. ਗਾਬੜੀਆ
ਅਹੁਦੇਦਾਰਾਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ, 16 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਯੋਜਨਾਬੱਧ ਤਰੀਕੇ ਨਾਲ ਮਿਸ਼ਨ 2027 ਨੂੰ ਫਤਹਿ ਕਰਨ ਲਈ ਪਾਰਟੀ ਵਲੋਂ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹਰੇਕ ਵਰਕਰ ਦਿਨ ਰਾਤ ਮਿਹਨਤ ਕਰ ਰਿਹਾ ਹੈ ਤਾਂ ਜੋ ਸੂਬੇ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾ ਕੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਤੋਰਿਆ ਜਾ ਸਕੇ। ਇਹ ਪ੍ਰਗਟਾਵਾ ਇੱਥੇ ਸ਼੍ਰੋਮਣੀ ਅਕਾਲੀ ਦਲ (ਬ) ਬੀ.
ਹੁਸ਼ਿਆਰਪੁਰ, 16 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਯੋਜਨਾਬੱਧ ਤਰੀਕੇ ਨਾਲ ਮਿਸ਼ਨ 2027 ਨੂੰ ਫਤਹਿ ਕਰਨ ਲਈ ਪਾਰਟੀ ਵਲੋਂ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹਰੇਕ ਵਰਕਰ ਦਿਨ ਰਾਤ ਮਿਹਨਤ ਕਰ ਰਿਹਾ ਹੈ ਤਾਂ ਜੋ ਸੂਬੇ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾ ਕੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਤੋਰਿਆ ਜਾ ਸਕੇ। ਇਹ ਪ੍ਰਗਟਾਵਾ ਇੱਥੇ ਸ਼੍ਰੋਮਣੀ ਅਕਾਲੀ ਦਲ (ਬ) ਬੀ.ਸੀ ਵਿੰਗ ਦੇ ਕੌਮੀ ਪ੍ਰਧਾਨ ਜਥੇ. ਹੀਰਾ ਸਿੰਘ ਗਾਬੜੀਆ ਨੇ ਬੀ.ਸੀ ਵਿੰਗ ਦੇ ਅਹੁਦੇਦਾਰਾਂ ਦੀ ਹੋਈ ਇਕੱਤਰਤਾ ਮੌਕੇ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਚੋਣਾਂ ’ਚ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਲਈ ਹੁਣ ਤੋਂ ਹੀ ਹਰੇਕ ਵਰਕਰ ਨੂੰ ਕਮਰਕੱਸੇ ਕਰ ਲੈਣੇ ਚਾਹੀਦੇ ਹਨ ਤਾਂ ਜੋ ਪਾਰਟੀ ਦੇ ਪ੍ਰਚਾਰ ’ਚ ਕੋਈ ਵੀ ਕਮੀ ਨਾ ਰਹੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਬੀ.ਸੀ. ਵਿੰਗ ਅਹਿਮ ਭੂਮਿਕਾ ਨਿਭਾਏਗਾ ਅਤੇ ਸੂਬੇ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਹਰਸਿਮਰਨ ਸਿੰਘ ਹਰਜੀ ਬਾਜਵਾ, ਪ੍ਰਧਾਨ ਸਿਟੀ ਵਿਕਰਮਜੀਤ ਸਿੰਘ ਕਲਸੀ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀ.ਸੀ ਵਿੰਗ ਦੇ ਦੁਆਬਾ ਜ਼ੋਨ ਦੇ ਪ੍ਰਧਾਨ ਸਤਨਾਮ ਸਿੰਘ ਬੰਟੀ ਚੱਗਰਾਂ , ਸੁਖਵਿੰਦਰ ਸਿੰਘ ਕਲਸੀ, ਪਰਮਜੀਤ ਸਿੰਘ ਕਲਿਆਣ, ਅਮਿਤ ਮਠਾਰੂ, ਹਰਮਨਪ੍ਰੀਤ ਸਿੰਘ ਸੈਣੀ ਜਨਰਲ ਸਕੱਤਰ ਪੰਜਾਬ, ਭੁਪਿੰਦਰ ਸਿੰਘ ਮਹਿੰਦੀਪੁਰ ਜ਼ਿਲ੍ਹਾ ਪ੍ਰਧਾਨ (ਸ਼ਹਿਰੀ), ਕੁਲਦੀਪ ਸਿੰਘ , ਜਤਿੰਦਰ ਸਿੰਘ ਰੀਹਲ , ਰੁਪਿੰਦਰਜੀਤ ਸਿੰਘ ਰਾਜਾ ਆਦਿ ਹਾਜ਼ਰ ਸਨ।