17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਭੰਗਾਲਾ ਦੀਆਂ ਸੜਕਾਂ ’ਤੇ ਬਿਨਾਂ ਨੰਬਰ ਪਲੇਟਾਂ ਵਾਲੇ ਮੋਟਰਸਾਈਕਲਾਂ ਦੀ ਭਰਮਾਰ, ਪੁਲਿਸ ਚੌਕੀ ਦੀ ਨਾਕਾਬੰਦੀ ਅਤੇ ਚੈਕਿੰਗ ’ਤੇ ਉੱਠੇ ਸਵਾਲ

ਭੰਗਾਲਾ, 17 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਭੰਗਾਲਾ ਅਤੇ ਆਸ-ਪਾਸ ਦੇ ਪਿੰਡਾਂ ’ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਕੇ ਸੜਕਾਂ ’ਤੇ ਘੁੰਮ ਰਹੇ ਬਿਨਾਂ ਨੰਬਰ ਪਲੇਟਾਂ ਵਾਲੇ ਅਤੇ ਮੋਡੀਫਾਈ ਕੀਤੇ ਮੋਟਰਸਾਈਕਲਾਂ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇੱਕ ਮੋਟਰਸਾਈਕਲ ਦੀ ਸਾਹਮਣੇ ਆਈ ਤਸਵੀਰ ਵਿੱਚ ਪਿਛਲੀ ਨੰਬਰ ਪਲੇਟ ਦਿਖਾਈ ਨਹੀਂ ਦੇ ਰਹੀ ਅਤੇ ਵਾਹਨ ਦੀ ਬਣਤਰ ’ਚ ਵੀ ਤਬਦੀਲੀਆਂ ਨਜ਼ਰ ਆ ਰਹੀਆਂ ਹਨ।

Ad Position 21
No active advertisement
ਬਿਨਾਂ ਨੰਬਰ ਪਲੇਟ ਮੋਟਰਸਾਈਕਲ ਦੀ ਤਸਵੀਰ। ਤਸਵੀਰ : ਬਲਵਿੰਦਰਜੀਤ ਸਿੰਘ ਸੈਣੀ 18-11-2026
ਭੰਗਾਲਾ, 17 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਭੰਗਾਲਾ ਅਤੇ ਆਸ-ਪਾਸ ਦੇ ਪਿੰਡਾਂ ’ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਕੇ ਸੜਕਾਂ ’ਤੇ ਘੁੰਮ ਰਹੇ ਬਿਨਾਂ ਨੰਬਰ ਪਲੇਟਾਂ ਵਾਲੇ ਅਤੇ ਮੋਡੀਫਾਈ ਕੀਤੇ ਮੋਟਰਸਾਈਕਲਾਂ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇੱਕ ਮੋਟਰਸਾਈਕਲ ਦੀ ਸਾਹਮਣੇ ਆਈ ਤਸਵੀਰ ਵਿੱਚ ਪਿਛਲੀ ਨੰਬਰ ਪਲੇਟ ਦਿਖਾਈ ਨਹੀਂ ਦੇ ਰਹੀ ਅਤੇ ਵਾਹਨ ਦੀ ਬਣਤਰ ’ਚ ਵੀ ਤਬਦੀਲੀਆਂ ਨਜ਼ਰ ਆ ਰਹੀਆਂ ਹਨ। ਇਸ ਮਾਮਲੇ ਨੇ ਪੁਲਿਸ ਚੌਕੀ ਭੰਗਾਲਾ ਦੀ ਚੈਕਿੰਗ ਪ੍ਰਣਾਲੀ ’ਤੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਸਵਾਲ ਇਹ ਹੈ ਕਿ ਜੇਕਰ ਆਮ ਲੋਕਾਂ ਨੂੰ ਸੜਕਾਂ ’ਤੇ ਅਜਿਹੇ ਵਾਹਨ ਨਜ਼ਰ ਆ ਰਹੇ ਹਨ ਤਾਂ ਪੁਲਿਸ ਚੌਕੀ ਭੰਗਾਲਾ ਦੇ ਮੁਲਾਜ਼ਮਾਂ ਦੀ ਨਜ਼ਰ ਇਨ੍ਹਾਂ ਵਾਹਨਾਂ ’ਤੇ ਕਿਉਂ ਨਹੀਂ ਪੈਂਦੀ, ਕੀ ਇਲਾਕੇ ਵਿੱਚ ਨਾਕਾਬੰਦੀ ਅਤੇ ਵਾਹਨਾਂ ਦੀ ਚੈਕਿੰਗ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਰਹਿ ਗਈ ਹੈ, ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਦੀ ਪਛਾਣ ਕਰਨਾ ਮੁਸ਼ਕਿਲ ਹੋ ਜਾਂਦਾ ਹੈ, ਜਿਸ ਕਾਰਨ ਕਿਸੇ ਅਣਸੁਖਾਵੀਂ ਘਟਨਾ ਦੀ ਸਥਿਤੀ ਵਿੱਚ ਵਾਹਨ ਦੀ ਪਛਾਣ ਕਰਨਾ ਵੀ ਚੁਣੌਤੀ ਬਣ ਸਕਦਾ ਹੈ। ਇਸ ਤੋਂ ਇਲਾਵਾ ਮੋਟਰਸਾਈਕਲਾਂ ਨੂੰ ਗੈਰ-ਮਨਜ਼ੂਰਸ਼ੁਦਾ ਢੰਗ ਨਾਲ ਮੋਡੀਫਾਈ ਕਰਨਾ, ਨਿਯਮਾਂ ਦੇ ਉਲਟ ਸਾਈਲੈਂਸਰ ਲਗਾਉਣਾ ਅਤੇ ਵਾਹਨਾਂ ਦੀ ਅਸਲ ਬਣਤਰ ’ਚ ਤਬਦੀਲੀਆਂ ਕਰਨਾ ਵੀ ਜਾਂਚ ਦਾ ਵਿਸ਼ਾ ਹੈ। ਅਜਿਹੀਆਂ ਤਬਦੀਲੀਆਂ ਨਾਲ ਸੜਕ ਸੁਰੱਖਿਆ ਅਤੇ ਆਮ ਲੋਕਾਂ ਦੀ ਸਹੂਲਤ ਪ੍ਰਭਾਵਿਤ ਹੋ ਸਕਦੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਹਰ ਵਾਹਨ ਚਾਲਕ ਦੀ ਜ਼ਿੰਮੇਵਾਰੀ ਹੈ, ਪਰ ਇਸ ਦੇ ਨਾਲ ਹੀ ਪੁਲਿਸ ਪ੍ਰਸ਼ਾਸਨ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਰਪੱਖ ਕਾਰਵਾਈ ਕਰੇ। ਜੇਕਰ ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨ ਸੜਕਾਂ ’ਤੇ ਚੱਲ ਰਹੇ ਹਨ ਤਾਂ ਉਨ੍ਹਾਂ ਦੀ ਜਾਂਚ ਕਰਨਾ ਪੁਲਿਸ ਦੀ ਮੁੱਢਲੀ ਜ਼ਿੰਮੇਵਾਰੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਚੌਕੀ ਭੰਗਾਲਾ ਦੇ ਇੰਚਾਰਜ ਅਤੇ ਉੱਚ ਪੁਲਿਸ ਅਧਿਕਾਰੀ ਇਸ ਮਾਮਲੇ ਦਾ ਕਦੋਂ ਨੋਟਿਸ ਲੈਂਦੇ ਹਨ। ਲੋਕਾਂ ਦੀ ਮੰਗ ਹੈ ਕਿ ਭੰਗਾਲਾ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਵਿਸ਼ੇਸ਼ ਨਾਕਾਬੰਦੀ ਕਰਕੇ ਬਿਨਾਂ ਨੰਬਰ ਪਲੇਟਾਂ, ਗੈਰ-ਕਾਨੂੰਨੀ ਤਬਦੀਲੀਆਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ, ਤਾਂ ਜੋ ਸੜਕਾਂ ’ਤੇ ਸੁਰੱਖਿਅਤ ਆਵਾਜਾਈ ਯਕੀਨੀ ਬਣਾਈ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਜਥਾ 20 ਨੂੰ ਦਿੱਲੀ ਰੋਸ ਮਾਰਚ ’ਚ ਸ਼ਾਮਿਲ ਹੋਵੇਗਾ - ਮ... ਅਗਲੀ ਖ਼ਬਰ ਗੰਨਾ ਕਿਸਾਨਾਂ ਨੇ ਸ਼ੂਗਰ ਮਿੱਲ ਮੁਕੇਰੀਆਂ ਸਾਹਮਣੇ ਨੈਸ਼ਨਲ ਹਾਈਵੇ ’ਤੇ ਟ੍ਰੈਫ਼ਿਕ ਜਾਮ ਕਰਕੇ ਕੀਤਾ ਰੋਸ ਪ੍ਰਦਰਸ਼ਨ
Ad Position 24