ਮੁਕੇਰੀਆਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮ 30 ਨੂੰ
ਮੁਕੇਰੀਆਂ, 17 ਨਵੰਬਰ (ਰਾਮਗੜ੍ਹੀਆ)-ਬਾਬਾ ਲੱਖੀ ਸ਼ਾਹ ਲੁਬਾਣਾ ਭਵਨ ਮੁਕੇਰੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਸਾਲਾਨਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 30 ਨਵੰਬਰ 2026 ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਤਹਿਤ 28 ਨਵੰਬਰ 2026 ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਅਖੰਡ ਪਾਠ ਆਰੰਭ ਕੀਤੇ ਜਾਣਗੇ।
ਦ
ਦਿਲਰੂਪ ਸਿੰਘ ਜੱਸ ਪਿਤਾ : ਮਨਦੀਪ ਸਿੰਘ ਜੱਸ ਮਾਤਾ : ਕੁਲਦੀਪ ਕੌਰ ਜੱਸ ਕੋਟਫ਼ਤੂਹੀ
18-11-2026
ਮੁਕੇਰੀਆਂ, 17 ਨਵੰਬਰ (ਰਾਮਗੜ੍ਹੀਆ)-ਬਾਬਾ ਲੱਖੀ ਸ਼ਾਹ ਲੁਬਾਣਾ ਭਵਨ ਮੁਕੇਰੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਸਾਲਾਨਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 30 ਨਵੰਬਰ 2026 ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਤਹਿਤ 28 ਨਵੰਬਰ 2026 ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਅਖੰਡ ਪਾਠ ਆਰੰਭ ਕੀਤੇ ਜਾਣਗੇ। ਇਸ ਉਪਰੰਤ 30 ਨਵੰਬਰ ਨੂੰ ਸਵੇਰੇ 10 ਵਜੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਇਸ ਮੌਕੇ ਬੀਬੀ ਕੋਮਲਪ੍ਰੀਤ ਕੌਰ ਖ਼ਾਲਸਾ ਹਜ਼ੂਰੀ ਰਾਗੀ ਜਥੇ ਵਲੋਂ ਸਵੇਰੇ 10 ਵਜੇ ਤੋਂ 11 ਵਜੇ ਤੱਕ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਪਰੰਤ ਗਿਆਨੀ ਬਲਦੇਵ ਸਿੰਘ ਪਾਰਸ (ਗੋਲਡ ਮੈਡਲਿਸਟ) ਦਾ ਢਾਡੀ ਜਥਾ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਗੁਰੂ ਸਾਹਿਬਾਨ ਦੇ ਜੀਵਨ ਅਤੇ ਇਤਿਹਾਸ ਨਾਲ ਸੰਬੰਧਿਤ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜੇਗਾ। ਪ੍ਰਬੰਧਕਾਂ ਵਲੋਂ ਸਮੂਹ ਇਲਾਕਾ ਨਿਵਾਸੀਆਂ, ਗੁਰੂ ਨਾਨਕ ਨਾਮ ਲੇਵਾ ਸੰਗਤਾਂ ਅਤੇ ਧਾਰਮਿਕ ਜਥੇਬੰਦੀਆਂ ਨੂੰ ਪਰਿਵਾਰਾਂ ਸਮੇਤ ਇਸ ਸਮਾਗਮ ਵਿਚ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਰਵਿੰਦਰ ਸਿੰਘ ਚੱਕ ਮੈਂਬਰ ਐਸ.ਜੀ.ਪੀ.ਸੀ., ਸੁਰਜੀਤ ਸਿੰਘ ਸਰਪ੍ਰਸਤ ਭੱਟੀਆਂ ਜੱਟਾਂ, ਮੋਹਨ ਸਿੰਘ ਚੇਅਰਮੈਨ, ਗੁਰਦਿਆਲ ਸਿੰਘ ਸੀਨੀਅਰ ਚੇਅਰਮੈਨ, ਸੁਰਿੰਦਰ ਸਿੰਘ, ਹਰਜੋਤ ਸਿੰਘ, ਮਸਜਿੰਦਰ ਸਿੰਘ, ਬਲਦੇਵ ਸਿੰਘ ਸਕੱਤਰ, ਰਣਜੀਤ ਸਿੰਘ ਖਜ਼ਾਨਚੀ, ਸੁਖਚੈਨ ਸਿੰਘ ਸਕੱਤਰ, ਹਰਭਜਨ ਸਿੰਘ ਵਾਈਸ ਚੇਅਰਮੈਨ, ਗੁਲਜ਼ਾਰ ਸਿੰਘ ਖਜ਼ਾਨਚੀ, ਬਲਬੀਰ ਸਿੰਘ ਵਾਈਸ ਚੇਅਰਮੈਨ, ਚੀਫ਼ ਨਿਰਮਲ ਸਿੰਘ ਚੇਅਰਮੈਨ, ਮਨਜੀਤ ਸਿੰਘ, ਮਾਸਟਰ ਸੁੱਚਾ ਸਿੰਘ, ਮਨਜੀਤ ਸਿੰਘ ਮੁਲਤਾਨੀ, ਦਲਜੀਤ ਸਿੰਘ ਵਾਈਸ ਚੇਅਰਮੈਨ ਅਤੇ ਸੂਬੇਦਾਰ ਸੁਰਿੰਦਰ ਸਿੰਘ ਅਤੇ ਹੋਰ ਹਾਜਰ ਸਨ।