ਅਲਾਇੰਸ ਕਲੱਬ ਦਸੂਹਾ ਨੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ
ਦਸੂਹਾ, 17 ਨਵੰਬਰ (ਭੁੱਲਰ)-ਸਮਾਜ ਸੇਵੀ ਸੰਸਥਾ ਅਲਾਇੰਸ ਕਲੱਬ ਦਸੂਹਾ ਵਲੋਂ ਲੋਕ ਭਲਾਈ ਦੇ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ ਦੀ ਅਗਵਾਈ ਹੇਠ ਨਈਅਰ ਹਸਪਤਾਲ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਸਮਾਜ ਸੇਵੀ ਅਤੇ ਸਾਬਕਾ ਚੇਅਰਮੈਨ ਝਿਰਮਲ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਦਸੂਹਾ, 17 ਨਵੰਬਰ (ਭੁੱਲਰ)-ਸਮਾਜ ਸੇਵੀ ਸੰਸਥਾ ਅਲਾਇੰਸ ਕਲੱਬ ਦਸੂਹਾ ਵਲੋਂ ਲੋਕ ਭਲਾਈ ਦੇ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ ਦੀ ਅਗਵਾਈ ਹੇਠ ਨਈਅਰ ਹਸਪਤਾਲ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਸਮਾਜ ਸੇਵੀ ਅਤੇ ਸਾਬਕਾ ਚੇਅਰਮੈਨ ਝਿਰਮਲ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ. ਰਣਬੀਰ ਸਿੰਘ ਸਹਾਰਾ ਅਤੇ ਦੰਦਾਂ ਦੇ ਮਾਹਿਰ ਡਾ. ਪਰਨੀਤ ਨਈਅਰ ਵੱਲੋਂ ਕੁੱਲ 150 ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਅੱਖਾਂ ਦੀ ਜਾਂਚ ਕਰਵਾਉਣ ਵਾਲੇ ਮਰੀਜ਼ਾਂ ਵਿੱਚੋਂ 20 ਲੋੜਵੰਦ ਮਰੀਜ਼ਾਂ ਦੀ ਮੁਫ਼ਤ ਅੱਖਾਂ ਦੇ ਅਪਰੇਸ਼ਨਾਂ ਲਈ ਸ਼ਨਾਖਤ ਕੀਤੀ ਗਈ। ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਦੇ ਵੱਖ-ਵੱਖ ਮੈਡੀਕਲ ਟੈਸਟ ਮੁਫ਼ਤ ਕੀਤੇ ਗਏ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਦਵਾਈਆਂ ਵੀ ਵੰਡੀਆਂ ਗਈਆਂ। ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ ਨੇ ਕਿਹਾ ਕਿ ਅਲਾਇੰਸ ਕਲੱਬ ਵਲੋਂ ਭਵਿੱਖ ਵਿਚ ਵੀ ਅਜਿਹੇ ਲੋਕ ਭਲਾਈ ਦੇ ਕਾਰਜ ਨਿਰੰਤਰ ਜਾਰੀ ਰੱਖੇ ਜਾਣਗੇ, ਤਾਂ ਜੋ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ। ਇਸ ਮੌਕੇ ਡਾ. ਆਰ. ਕੇ. ਨਈਅਰ, ਕਿਰਪਾਲ ਸਿੰਘ ਪੁਰੀ, ਰਾਜਨ ਰੱਲਹਣ, ਮਦਨ ਮੋਹਨ ਅਰੋੜਾ ਅਤੇ ਦਿਨੇਸ਼ ਕੁਮਾਰ ਸਮੇਤ ਹੋਰ ਮੈਂਬਰ ਅਤੇ ਪਤਵੰਤੇ ਮੌਜੂਦ ਸਨ।