17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਕਾਂਗਰਸ ਇੱਕਜੁੱਟਤਾ ਅਤੇ ਦ੍ਰਿੜ੍ਹਤਾ ਨਾਲ 2027 ’ਚ ਜਿੱਤੇਗੀ ਹਲਕੇ ਦੀ ਚੋਣ-ਜਸਵੀਰ ਸਿੰਘ ਪੁਰਖੋਵਾਲ

ਗੜ੍ਹਸ਼ੰਕਰ, 17 ਨਵੰਬਰ (ਧਾਲੀਵਾਲ)- ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ’ਚ ਕਾਂਗਰਸ ਪਾਰਟੀ ਪੂਰੀ ਇੱਕਜੁੱਟਤਾ ਅਤੇ ਦ੍ਰਿੜ੍ਹਤਾ ਨਾਲ ਚੋਣ ਮੈਦਾਨ ’ਚ ਉੱਤਰੇਗੀ ਅਤੇ ਵੱਡੇ ਫ਼ਰਕ ਨਾਲ ਜਿੱਤ ਹਾਸਿਲ ਕਰੇਗੀ। ਇਹ ਪ੍ਰਗਟਾਵਾ ਗੜ੍ਹਸ਼ੰਕਰ ਤੋਂ ਸੀਨੀਅਰ ਕਾਂਗਰਸੀ ਆਗੂ ਜਸਵੀਰ ਸਿੰਘ ਪੁਰਖੋਵਾਲ ਨੇ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 18-11-2026
ਗੜ੍ਹਸ਼ੰਕਰ, 17 ਨਵੰਬਰ (ਧਾਲੀਵਾਲ)- ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ’ਚ ਕਾਂਗਰਸ ਪਾਰਟੀ ਪੂਰੀ ਇੱਕਜੁੱਟਤਾ ਅਤੇ ਦ੍ਰਿੜ੍ਹਤਾ ਨਾਲ ਚੋਣ ਮੈਦਾਨ ’ਚ ਉੱਤਰੇਗੀ ਅਤੇ ਵੱਡੇ ਫ਼ਰਕ ਨਾਲ ਜਿੱਤ ਹਾਸਿਲ ਕਰੇਗੀ। ਇਹ ਪ੍ਰਗਟਾਵਾ ਗੜ੍ਹਸ਼ੰਕਰ ਤੋਂ ਸੀਨੀਅਰ ਕਾਂਗਰਸੀ ਆਗੂ ਜਸਵੀਰ ਸਿੰਘ ਪੁਰਖੋਵਾਲ ਨੇ ਗੱਲਬਾਤ ਕਰਦਿਆਂ ਕੀਤਾ। ਜਸਵੀਰ ਸਿੰਘ ਪੁਰਖੋਵਾਲ ਨੇ ਕਿਹਾ ਕਿ ਗੜ੍ਹਸ਼ੰਕਰ ਦੇ ਲੋਕਾਂ ਦਾ ਕਾਂਗਰਸ ਪਾਰਟੀ ਨਾਲ ਪੁਰਾਣਾ ਅਤੇ ਮਜ਼ਬੂਤ ਰਿਸ਼ਤਾ ਰਿਹਾ ਹੈ। ਪਾਰਟੀ ਦੇ ਸਾਰੇ ਵਰਕਰ, ਆਗੂ ਅਤੇ ਸਮਰਥਕ ਇਕ ਮੰਚ ’ਤੇ ਇੱਕਜੁੱਟ ਹੋ ਕੇ ਅਤੇ ਹਲਕੇ ਦੇ ਵਿਕਾਸ ਨੂੰ ਹੀ ਆਪਣਾ ਮੁੱਖ ਮੁੱਦਾ ਬਣਾ ਕੇ ਲੋਕਾਂ ਵਿਚ ਜਾਣਗੇ। ਉਨ੍ਹਾਂ ਕਿਹਾ ਕਿ ਹਲਕੇ ’ਚ ਬਾਈਪਾਸ, ਨਸ਼ਾ, ਸੜਕਾਂ, ਸਿੱਖਿਆ, ਸਿਹਤ ਅਤੇ ਨੌਜਵਾਨਾਂ ਦੇ ਰੁਜ਼ਗਾਰ ਵਰਗੇ ਮੁੱਦੇ ਅੱਜ ਵੀ ਲੋਕਾਂ ਲਈ ਸਭ ਤੋਂ ਅਹਿਮ ਹਨ। ਕਾਂਗਰਸ ਨੇ ਹਮੇਸ਼ਾ ਪੰਜਾਬ ਦੇ ਵਿਕਾਸ ਲਈ ਕੰਮ ਕੀਤਾ ਹੈ ਅਤੇ ਅੱਗੇ ਵੀ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ 2027 ਵਿਚ ਜਦੋਂ ਕਾਂਗਰਸ ਦੀ ਸਰਕਾਰ ਬਣੇਗੀ ਤਾਂ ਪਿੰਡਾਂ, ਸ਼ਹਿਰਾਂ ਵਿਚ ਵਿਸ਼ੇਸ਼ ਤੌਰ ’ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਵੇਗਾ। ਪੁਰਖੋਵਾਲ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਕ ਟੀਮ ਵਜੋਂ ਕੰਮ ਕਰਨ ਤੇ ਪਾਰਟੀ ਦਾ ਸੰਦੇਸ਼ ਘਰ-ਘਰ ਜਾ ਕੇ ਪਹੁੰਚਾਉਣ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਜਿੱਤ ਯਕੀਨੀ ਹੈ।
Ad Position 22
No active advertisement
ਪਿਛਲੀ ਖ਼ਬਰ 17ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ ਅਗਲੀ ਖ਼ਬਰ 20 ਨੂੰ ਜਲੰਧਰ ਵਿਖੇ ਹੋਵੇਗਾ ਸੜਕੀ ਤੇ ਰੇਲਵੇ ਚੱਕਾ ਜਾਮ-ਚੌਹਾਨ
Ad Position 24