ਪੰਜਾਬ ’ਚ ਕਾਨੂੰਨ ਵਿਵਸਥਾ ਦਾ ਨਿਕਲਿਆ ਜਨਾਜ਼ਾ-ਸੰਗਤ ਸਿੰਘ ਗਿਲਜੀਆਂ
ਟਾਂਡਾ ਉੜਮੁੜ, 17 ਨਵੰਬਰ (ਭਗਵਾਨ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਇਕ ਪੁਲਿਸ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਪੰਜਾਬ ਵਿਚ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਕਾਰਨ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਸੂਬੇ ਦੇ ਲੋਕ ਆਪਣੀ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ ਅਤੇ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਸ
ਸੰਗਤ ਸਿੰਘ ਗਿਲਜੀਆਂ
18-11-2026
ਟਾਂਡਾ ਉੜਮੁੜ, 17 ਨਵੰਬਰ (ਭਗਵਾਨ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਇਕ ਪੁਲਿਸ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਪੰਜਾਬ ਵਿਚ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਕਾਰਨ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਸੂਬੇ ਦੇ ਲੋਕ ਆਪਣੀ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ ਅਤੇ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਗਿਲਜੀਆਂ ਨੇ ਕਿਹਾ ਕਿ ਪੰਜਾਬ ਵਿਚ ਹਰ ਰੋਜ਼ ਕਤਲ, ਗੋਲੀਆਂ ਚੱਲਣ, ਲੁੱਟ-ਖੋਹ ਅਤੇ ਫਿਰੌਤੀਆਂ ਮੰਗਣ ਵਰਗੀਆਂ ਗੰਭੀਰ ਅਪਰਾਧਿਕ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਅਪਰਾਧਿਕ ਅਨਸਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਹ ਬਿਨਾਂ ਕਿਸੇ ਡਰ ਦੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਗੁਰਦਾਸਪੁਰ ਵਿਖੇ ਪੁਲਸ ਮੁਲਾਜ਼ਮ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੀ ਘਟਨਾ ਨੇ ਸੂਬੇ ਦੀ ਸੁਰੱਖਿਆ ਵਿਵਸਥਾ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਜੇਕਰ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਨਿਭਾਉਣ ਵਾਲੇ ਪੁਲਿਸ ਮੁਲਾਜ਼ਮ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਨਾਗਰਿਕ ਆਪਣੀ ਸੁਰੱਖਿਆ ਪ੍ਰਤੀ ਕਿਵੇਂ ਨਿਸ਼ਚਿੰਤ ਹੋ ਸਕਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਹੀ ਸੂਬੇ ਵਿਚ ਮੁੜ ਅਮਨ-ਸ਼ਾਂਤੀ, ਖ਼ੁਸ਼ਹਾਲੀ ਅਤੇ ਸੁਰੱਖਿਅਤ ਮਾਹੌਲ ਸਥਾਪਤ ਕਰਨ ਲਈ ਵਚਨਬੱਧ ਹੈ।