ਕਾਂਗਰਸੀ ਨੇਤਾ ਐਡ. ਘੁੰਮਣ ਵਲੋਂ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ
ਤਲਵਾੜਾ, 17 ਨਵੰਬਰ (ਮਨੀਸ਼ਾ ਮਹਿਤਾ)-ਸੀਨੀਅਰ ਕਾਂਗਰਸੀ ਨੇਤਾ ਹਲਕਾ ਦਸੂਹਾ ਐਡਵੋਕੇਟ ਭੁਪਿੰਦਰ ਸਿੰਘ ਘੁੰਮਣ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ। ਕਾਂਗਰਸੀ ਨੇਤਾ ਐਡ.
ਤਲਵਾੜਾ, 17 ਨਵੰਬਰ (ਮਨੀਸ਼ਾ ਮਹਿਤਾ)-ਸੀਨੀਅਰ ਕਾਂਗਰਸੀ ਨੇਤਾ ਹਲਕਾ ਦਸੂਹਾ ਐਡਵੋਕੇਟ ਭੁਪਿੰਦਰ ਸਿੰਘ ਘੁੰਮਣ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ। ਕਾਂਗਰਸੀ ਨੇਤਾ ਐਡ. ਘੁੰਮਣ ਨੇ ਪ੍ਰਧਾਨ ਪਰਗਟ ਸਿੰਘ ਨੂੰ ਹਲਕਾ ਦਸੂਹਾ ਦੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ। ਪਰਗਟ ਸਿੰਘ ਨੇ ਸਮੱਸਿਆਵਾਂ ਨੂੰ ਸੁਣ ਕੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਆਉਂਦੇ ਹੀ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ’ਤੇ ਸਾਬਕਾ ਪ੍ਰਧਾਨ ਯੂਥ ਕਾਂਗਰਸ ਹਲਕਾ ਦਸੂਹਾ ਸੰਨ੍ਹੀ ਰਾਜਪੂਤ ਉਚੇਚੇ ਤੌਰ ’ਤੇ ਹਾਜ਼ਰ ਸਨ।