ਵਿਧਾਇਕ ਘੁੰਮਣ ਨੇ ਪਿੰਡ ਕਾਹਲਵਾਂ ਨੂੰ ਦਿੱਤਾ 20 ਲੱਖ ਦਾ ਚੈੱਕ
ਦਸੂਹਾ, 17 ਨਵੰਬਰ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਕਾਹਲਵਾ ਨੂੰ ਵਿਕਾਸ ਕਾਰਜਾਂ ਲਈ 20 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਕਾਰਜਾਂ ਲਈ ਚੈੱਕ ਭੇਟ ਕੀਤਾ ਗਿਆ ਹੈ ਜਿਸ ਨਾਲ ਸੀਵਰੇਜ, ਲਾਈਟਾਂ ਦਾ ਕੰਮ ਕੀਤਾ ਜਾਵੇਗਾ।
ਦਸੂਹਾ, 17 ਨਵੰਬਰ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਕਾਹਲਵਾ ਨੂੰ ਵਿਕਾਸ ਕਾਰਜਾਂ ਲਈ 20 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਕਾਰਜਾਂ ਲਈ ਚੈੱਕ ਭੇਟ ਕੀਤਾ ਗਿਆ ਹੈ ਜਿਸ ਨਾਲ ਸੀਵਰੇਜ, ਲਾਈਟਾਂ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਸਿਰਫ਼ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਹੀ ਹੋਏ ਹਨ ਜਦਕਿ ਲੋਕ ਦੂਸਰੀ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਲਈ ਤਿਆਰ ਬਰ ਤਿਆਰ ਬੈਠੇ ਹਨ। ਇਸ ਮੌਕੇ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਕਮਲਪ੍ਰੀਤ ਸਿੰਘ ਸੰਧੂ, ਸਰਪੰਚ ਮਮਤਾ ਰਾਣੀ, ਪੰਚ ਮੋਹਰ ਸਿੰਘ, ਪੰਚ ਗੁਰਦੀਪ, ਪੰਚ ਮਨਜੀਤ, ਪੰਚ ਬੂਟਾ ਸਿੰਘ, ਸੁਨੀਲ ਕੁਮਾਰ, ਮਲਕੀਤ ਸਿੰਘ, ਗੁਰਦੀਪ, ਮਹਿੰਦਰ ਸਿੰਘ ਬਾਲੜਾ, ਸਰਪੰਚ ਜਸਕਰਨ ਸਿੰਘ ਭੂਸਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਿੰਪਾ ਆਲਮਪੁਰ, ਸਮਿਤੀ ਮੈਂਬਰ ਗੁਰਦੀਪ ਸਿੰਘ ਸੋਨੂੰ, ਦੀਪ ਸਿੰਘ, ਬੀਰਾ, ਅਮਰੀਕ ਸਿੰਘ, ਰੌਸ਼ਨ ਮਸੀਹ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ।