17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਡੇਰਾ ਗਿੜਵੜੀ ਸਾਹਿਬ ਵਿਖੇ ਮਹੰਤ ਗੁਲਾਬ ਸਿੰਘ ਯਾਦਗਾਰੀ ਸਾਲਾਨਾ ਸਮਾਗਮ ਕਰਵਾਇਆ

ਖੁੱਡਾ, 17 ਨਵੰਬਰ (ਸਰਬਜੀਤ ਸਿੰਘ)-ਡੇਰਾ ਗਿੜਵੜੀ ਸਾਹਿਬ ਕੁਰਾਲਾ ਵਿਖੇ ਮਹੰਤ ਗੁਲਾਬ ਸਿੰਘ ਯਾਦਗਾਰੀ ਸਾਲਾਨਾ ਸਮਾਗਮ ਮੁੱਖ ਸੇਵਾਦਾਰ ਮਹੰਤ ਦਵਿੰਦਰ ਸਿੰਘ ਦੀ ਅਗਵਾਈ ’ਚ ਕਰਵਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਜਥੇਦਾਰ ਜਸਬੀਰ ਸਿੰਘ ਕੁਰਾਲੇ ਵਾਲਿਆਂ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 18-11-2026
ਖੁੱਡਾ, 17 ਨਵੰਬਰ (ਸਰਬਜੀਤ ਸਿੰਘ)-ਡੇਰਾ ਗਿੜਵੜੀ ਸਾਹਿਬ ਕੁਰਾਲਾ ਵਿਖੇ ਮਹੰਤ ਗੁਲਾਬ ਸਿੰਘ ਯਾਦਗਾਰੀ ਸਾਲਾਨਾ ਸਮਾਗਮ ਮੁੱਖ ਸੇਵਾਦਾਰ ਮਹੰਤ ਦਵਿੰਦਰ ਸਿੰਘ ਦੀ ਅਗਵਾਈ ’ਚ ਕਰਵਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਜਥੇਦਾਰ ਜਸਬੀਰ ਸਿੰਘ ਕੁਰਾਲੇ ਵਾਲਿਆਂ ਨੇ ਕੀਤੀ। ਇਸ ਮੌਕੇ ਖੁੱਲੇ ਪੰਡਾਲ ਵਿਚ ਕੀਰਤਨ ਦਰਬਾਰ ਸਜਾਏ ਗਏ ਜਿਸ ਵਿੱਚ ਡੇਰਾ ਗੁਰੂਸਰ ਖੁੱਡਾ ਦੇ ਸੇਵਾਦਾਰ ਸੰਤ ਬਾਬਾ ਸੁਖਜੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਕਥਾ ਕੀਰਤਨ ਵਿਚਾਰਾਂ ਦੁਆਰਾ ਨਿਹਾਲ ਕੀਤਾ ਅਤੇ ਸੰਗਤਾਂ ਨੂੰ ਸੰਤ ਬਾਬਾ ਗੁਲਾਬ ਸਿੰਘ ਦੇ ਜੀਵਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਪ੍ਰਬੰਧਕ ਮੁੱਖ ਸੇਵਾਦਾਰ ਮਹੰਤ ਦਵਿੰਦਰ ਸਿੰਘ ਦੇ ਵੱਡੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਕਥਾਵਾਚਕ ਬਾਬਾ ਸਰਵਣ ਸਿੰਘ ਮੂਨਕਾ ਵਾਲਿਆਂ ਨੇ ਸੰਗਤਾਂ ਨੂੰ ਕਥਾ ਵਿਚਾਰਾਂ ਦੁਆਰਾ ਨਿਹਾਲ ਕੀਤਾ। ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਹੁਸਿਆਰਪੁਰ ਸੁਖਵਿੰਦਰ ਸਿੰਘ ਮੂਨਕ ਨੇ ਨਿਭਾਈ। ਇਸ ਮੌਕੇ ਸੰਤ ਬਾਬਾ ਮੱਖਣ ਸਿੰਘ ਦਰੀਏ ਵਾਲੇ, ਸੰਤ ਬਾਬਾ ਜਸਵੰਤ ਸਿੰਘ ਜੀ ਭਗੌਤੀਪੁਰ ਵਾਲੇ, ਸੰਤ ਬਾਬਾ ਰਾਮ ਸਿੰਘ ਸਾਹਿਬਾਜਪੁਰ ਵਾਲੇ, ਸੰਤ ਬਾਬਾ ਗੁਰਨਾਮ ਸਿੰਘ ਡੱਲੀ ਵਾਲੇ, ਸੰਤ ਬਾਬਾ ਰਣਜੀਤ ਸਿੰਘ ਸੂਸਾ ਵਾਲੇ, ਸੰਤ ਬਾਬਾ ਲਖਬੀਰ ਸਿੰਘ ਰੜੇ ਵਾਲੇ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਸਰਪੰਚ ਮਹਿੰਗਾ ਸਿੰਘ ਚੱਤੋਵਾਲ, ਨੰਬਰਦਾਰ ਗੁਰਮੀਤ ਸਿੰਘ ਚੱਤੋਵਾਲ, ਸਰਪੰਚ ਜਰਨੈਲ ਸਿੰਘ, ਜਥੇਦਾਰ ਮਲਕੀਤ ਸਿੰਘ ਕੁਰਾਲਾ, ਜਗਦੀਸ਼ ਸਿੰਘ ਕੁਰਾਲਾ, ਸਰਵਣ ਸਿੰਘ ਸੈਣੀ, ਸੁਖਬੀਰ ਸਿੰਘ ਕਾਕਾ, ਜਰਨੈਲ ਸਿੰਘ ਲੋਧੀ ਚੱਕ, ਜਸਬੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ ਪਿੰਡ ਸੰਘਵਾਲ ਦੀ ਪੰਚਾਇਤ ਨੂੰ ਦਿੱਤਾ 2 ਲੱਖ ਦਾ ਚੈੱਕ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਹੀਰ ਬਹਿ ਨੂੰ ਸਟੀਲ ਦਾ ਟੈਂਕਰ ਭੇਟ
Ad Position 24