ਵਿਧਾਇਕ ਘੁੰਮਣ ਨੇ ਪਿੰਡ ਸੰਘਵਾਲ ਦੀ ਪੰਚਾਇਤ ਨੂੰ ਦਿੱਤਾ 2 ਲੱਖ ਦਾ ਚੈੱਕ
ਦਸੂਹਾ, 17 ਨਵੰਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਸੰਘਵਾਲ ਦੀ ਪੰਚਾਇਤ ਨੂੰ 2 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡ ’ਚ ਪੀਣ ਵਾਲੇ ਪਾਣੀ ਦੀ ਦਿੱਕਤ ਨੂੰ ਦੂਰ ਕਰਨ ਲਈ ਇਹ ਚੈੱਕ ਦਿੱਤਾ ਗਿਆ ਹੈ।
ਦਸੂਹਾ, 17 ਨਵੰਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਸੰਘਵਾਲ ਦੀ ਪੰਚਾਇਤ ਨੂੰ 2 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡ ’ਚ ਪੀਣ ਵਾਲੇ ਪਾਣੀ ਦੀ ਦਿੱਕਤ ਨੂੰ ਦੂਰ ਕਰਨ ਲਈ ਇਹ ਚੈੱਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਵੱਡੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਪਿੰਡਾਂ ਵਿਚ ਵੀ ਵਿਕਾਸ ਕਾਰਜ ਨਿਰੰਤਰ ਜਾਰੀ ਰੱਖੇ ਜਾਣਗੇ। ਇਸ ਮੌਕੇ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਉਨ੍ਹਾਂ ਦੇ ਹਮੇਸ਼ਾ ਲਈ ਰਿਣੀ ਰਹਿਣਗੇ। ਇਸ ਮੌਕੇ ਮਨਜੀਤ ਸਿੰਘ, ਪੰਚ ਅਰਜਨ ਸਿੰਘ, ਪੰਚ ਪ੍ਰਮੋਦ ਕੁਮਾਰ, ਪੰਚ ਰੀਤਾ ਦੇਵੀ, ਪੰਚ ਸੀਮਾ ਦੇਵੀ, ਸੇਮ ਰਾਜ ਆਦਿ ਵੀ ਹਾਜ਼ਰ ਸਨ।