18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ‘ਸਮਰਸਤਾ ਸੰਕਲਪ ਯਾਤਰਾ’ ਦਾ ਹੁਸ਼ਿਆਰਪੁਰ ਜ਼ਿਲ੍ਹੇ ’ਚ ਭਰਵਾਂ ਸਵਾਗਤ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਗੁਰੂ ਰਵਿਦਾਸ ਜੀ ਦੀ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਸਮਰਸਤਾ ਸੰਕਲਪ ਯਾਤਰਾ’ ਦਾ ਹੁਸ਼ਿਆਰਪੁਰ ਜ਼ਿਲ੍ਹੇ ’ਚ ਵੱਖ-ਵੱਖ ਸਥਾਨਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਹ ਯਾਤਰਾ ਜਲੰਧਰ ਜ਼ਿਲ੍ਹੇ ਦੇ ਪਿੰਡ ਰਾਏਪੁਰ ਰਸੂਲਪੁਰ ਤੋਂ ਸ਼ੁਰੂ ਹੋਈ, ਜੋ ਸੀਰ ਗੋਵਰਧਨਪੁਰ, ਵਾਰਾਣਸੀ (ਯੂ.

Ad Position 21
No active advertisement
ਅਜੀਤ ਡੈਸਕ 19-11-2026
ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਗੁਰੂ ਰਵਿਦਾਸ ਜੀ ਦੀ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਸਮਰਸਤਾ ਸੰਕਲਪ ਯਾਤਰਾ’ ਦਾ ਹੁਸ਼ਿਆਰਪੁਰ ਜ਼ਿਲ੍ਹੇ ’ਚ ਵੱਖ-ਵੱਖ ਸਥਾਨਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਹ ਯਾਤਰਾ ਜਲੰਧਰ ਜ਼ਿਲ੍ਹੇ ਦੇ ਪਿੰਡ ਰਾਏਪੁਰ ਰਸੂਲਪੁਰ ਤੋਂ ਸ਼ੁਰੂ ਹੋਈ, ਜੋ ਸੀਰ ਗੋਵਰਧਨਪੁਰ, ਵਾਰਾਣਸੀ (ਯੂ.ਪੀ.) ਵਿਖੇ ਸਮਾਪਤ ਹੋਵੇਗੀ। ਇਸ ਯਾਤਰਾ ’ਚ ਵੱਡੀ ਗਿਣਤੀ ’ਚ ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਅਤੇ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਰਵਿਦਾਸ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਹ ਯਾਤਰਾ ਜਲੰਧਰ ਤੋਂ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ ਹੁਸ਼ਿਆਰਪੁਰ ਵਿਖੇ ਪਹੁੰਚੀ ਅਤੇ ਫਿਰ ਮੁਕੇਰੀਆਂ ਲਈ ਰਵਾਨਾ ਹੋਈ। ਇਸ ਯਾਤਰਾ ਦਾ ਹਲਕਾ ਸ਼ਾਮਚੁਰਾਸੀ ਦੇ ਅੱਡਾ ਨਸਰਾਲਾ ਵਿਖੇ ਹਲਕਾ ਇੰਚਾਰਜ ਤੇ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ ਦੀ ਅਗਵਾਈ ’ਚ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਯਾਤਰਾ ਗੁਰੂ ਰਵਿਦਾਸ ਜੀ ਦੇ ਜੀਵਨ ਨੂੰ ਸਮਰਪਿਤ ਹੈ ਅਤੇ ਯਾਤਰਾ ਦਾ ਮਕਸਦ ਲੋਕਾਂ ਨੂੰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਨੂੰ ਸਫਲ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਯਾਤਰਾ ਦਾ ਹੁਸ਼ਿਆਰਪੁਰ ਵਿਖੇ ਪਹੁੰਚਣ ‘ਤੇ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂੰ ਦੀ ਅਗਵਾਈ ‘ਚ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਮੈਂਬਰ ਕੌਮੀ ਕੌਂਸਲ ਤੇ ਹਲਕਾ ਇੰਚਾਰਜ ਚੱਬੇਵਾਲ ਡਾ. ਦਿਲਬਾਗ ਰਾਏ ਆਦਿ ਵੀ ਹਾਜ਼ਰ ਸਨ। ਇਸ ਮੌਕੇ ਆਗੂਆਂ ਨੇ ਕਿਹਾ ਕਿ ਯਾਤਰਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਸੰਗਤਾਂ ਯਾਤਰਾ ’ਚ ਸ਼ਾਮਿਲ ਹੋ ਕੇ ਗੁਰੂ ਰਵਿਦਾਸ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਯਾਤਰਾ ‘ਚ ਗੁਰੂ ਸਾਹਿਬ ਜੀ ਦੀ ਚਰਨ ਪਾਦੂਕਾ ਦੇ ਦਰਸ਼ਨ ਕਰਕੇ ਸੰਗਤਾਂ ਨਿਹਾਲ ਹੋ ਰਹੀਆਂ ਹਨ ਅਤੇ ਯਾਤਰਾ ਦਾ ਜਗ੍ਹਾ-ਜਗ੍ਹਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਮਨੁੱਖੀ ਅਧਿਕਾਰਾਂ ਨਾਲ ਜੁੜੇ ਮਾਮਲਿਆਂ ਤੇ ਕੇਂਦਰੀ ਯੋਜਨਾਵਾਂ ਦੀ ਨਿਯਮਿਤ ਸਮੀਖਿਆ ਕਰਨ ਅਧਿਕਾਰੀ-ਪ੍ਰਿਯਾਂਕ ਕਾਨੂੰਗੋ ਕੌ... ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ
Ad Position 24