18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ’ਵਰਸਿਟੀ ਅੰਤਰ-ਕਾਲਜ ਮੁਕਾਬਲੇ ’ਚ ਜਿੱਤਿਆ ਸੋਨ ਤਗ਼ਮਾ

ਗੜ੍ਹਦੀਵਾਲਾ, 18 ਨਵੰਬਰ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਯੋਗ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਲੜਕਿਆਂ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਗਏ ਅੰਤਰ-ਕਾਲਜ ਵਾਲੀਬਾਲ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗ਼ਮਾ ਜਿੱਤਿਆ।

Ad Position 21
No active advertisement
ਅਜੀਤ ਡੈਸਕ 19-11-2026
ਗੜ੍ਹਦੀਵਾਲਾ, 18 ਨਵੰਬਰ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਯੋਗ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਲੜਕਿਆਂ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਗਏ ਅੰਤਰ-ਕਾਲਜ ਵਾਲੀਬਾਲ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗ਼ਮਾ ਜਿੱਤਿਆ। ਇਸ ਸੰਬੰਧੀ ਸਰੀਰਕ ਸਿੱਖਿਆ ਵਿਭਾਗ ਦੀ ਅਧਿਆਪਕਾ ਪ੍ਰੋ. ਸੀਮਾ ਕੁਮਾਰੀ ਦੱਸਿਆ ਕਿ ਇਸ ਜੇਤੂ ਟੀਮ ਦੀ ਅਗਵਾਈ ਕਪਤਾਨ ਮਨਮੀਤ ਸਿੰਘ ਨੇ ਕੀਤੀ, ਜਦ ਕਿ ਕਰਨਜੋਤ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਉਪ-ਕਪਤਾਨ ਵਜੋਂ ਆਪਣੀ ਅਹਿਮ ਭੂਮਿਕਾ ਨਿਭਾਈ। ਟੀਮ ਦੇ ਹੋਰ ਮੈਂਬਰਾਂ ’ਚ ਰਵਜੋਤ ਸਿੰਘ, ਜਸ਼ਨ ਭਾਟੀਆ, ਮਹੀਪ ਸਿੰਘ, ਜਸ਼ਨ ਵੀਰ ਸਿੰਘ, ਅੰਕੁਸ਼ ਵਿਸ਼ਿਸ਼ਟ, ਮੌਲਿਕ ਸ਼ਰਮਾ,ਮਨਜੋਤ ਸਿੰਘ, ਰੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਲਜੋਤ ਸਿੰਘ ਅਤੇ ਸਰਤਾਜ ਸਿੰਘ ਬਾਕੀ ਖਿਡਾਰੀ ਸਨ ਜਿਨ੍ਹਾਂ ਨੇ ਆਪਸੀ ਤਾਲਮੇਲ ਅਤੇ ਇੱਕਜੁੱਟਤਾ ਨਾਲ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਨੂੰ ਇਹ ਮਾਣਮੱਤੀ ਪ੍ਰਾਪਤੀ ਦਿਵਾਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜੇਤੂ ਟੀਮ ਦੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਸ਼ਾਨਦਾਰ ਜਿੱਤ ਨਾਲ ਖ਼ਾਲਸਾ ਕਾਲਜ ਗੜ੍ਹਦੀਵਾਲਾ ਨੇ ਪੰਜਾਬ ਯੂਨੀਵਰਸਿਟੀ ਦੇ ਖੇਡ ਖੇਤਰ ਵਿਚ ਇੱਕ ਹੋਰ ਮਾਣਮੱਤੀ ਪ੍ਰਾਪਤੀ ਆਪਣੇ ਨਾਮ ਕੀਤੀ ਹੈ। ਉਨ੍ਹਾਂ ਇਸ ਪ੍ਰਾਪਤੀ ਲਈ ਸਰੀਰਕ ਸਿੱਖਿਆ ਵਿਭਾਗ ਦੀ ਅਧਿਆਪਕਾ ਪ੍ਰੋ. ਸੀਮਾ ਕੁਮਾਰੀ, ਕਾਲਜ ਦੇ ਸਮੂਹ ਸਟਾਫ਼ ਅਤੇ ਜੇਤੂ ਟੀਮ ਨੂੰ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਤਰਲੋਕ ਸਾਹੀ ਵਲੋਂ ਪ੍ਰਤਾਪ ਬਾਜਵਾ ਨਾਲ ਮੁਲਾਕਾਤ ਅਗਲੀ ਖ਼ਬਰ ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ (ਮੁਕੇਰੀਆਂ) ਦੇ ਹੋਣਹਾਰ ਵਿਦਿਆਰਥੀਆਂ ਦਾ “ਹੁਨਰ 2026’’ ਪ੍ਰੋਗਰਾਮ ’ਚ ਸ਼ਾਨਦਾਰ ਪ੍ਰ...
Ad Position 24