ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਸਾਲਾਨਾ ਸਮਾਗਮ 22 ਨੂੰ
ਟਾਂਡਾ ਉੜਮੁੜ 18 ਨਵੰਬਰ (ਭਗਵਾਨ ਸਿੰਘ ਸੈਣੀ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ 22 ਨਵੰਬਰ ਦਿਨ ਐਤਵਾਰ ਨੂੰ ਸਲਾਨਾ ਇਨਾਮ ਵੰਡ ਸਮਾਗਮ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਸ.
ਟਾਂਡਾ ਉੜਮੁੜ 18 ਨਵੰਬਰ (ਭਗਵਾਨ ਸਿੰਘ ਸੈਣੀ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ 22 ਨਵੰਬਰ ਦਿਨ ਐਤਵਾਰ ਨੂੰ ਸਲਾਨਾ ਇਨਾਮ ਵੰਡ ਸਮਾਗਮ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਸ. ਰਜਿੰਦਰ ਸਿੰਘ ਮਾਰਸ਼ਲ, ਵਾਈਸ ਚੇਅਰਮੈਨ ਕੁਲਵੰਤ ਸਿੰਘ ਮਾਰਸ਼ਲ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਰੰਗਾ-ਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ, ਜਿਸ ਵਿਚ ਦੇਸ਼ ਭਗਤੀ ਦੇ ਗੀਤ, ਕੋਰੀਓਗ੍ਰਾਫੀ, ਸਕਿੱਟਾਂ ਅਤੇ ਪੰਜਾਬੀ ਲੋਕ ਨਾਚ ਗਿੱਧਾ ਤੇ ਭੰਗੜਾ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। ਪ੍ਰਿੰਸੀਪਲ ਕੁਲਵੀਰ ਸਿੰਘ ਨੇ ਅੱਗੇ ਦੱਸਿਆ ਕਿ ਸਮਾਗਮ ਦਾ ਮੁੱਖ ਮੰਤਵ ਬੱਚਿਆਂ ਦੇ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਅੰਦਰ ਛੁਪੀ ਕਲਾ ਨੂੰ ਨਿਖਾਰਨਾ ਹੈ। ਇਸ ਮੌਕੇ ਵਿੱਦਿਅਕ, ਖੇਡਾਂ ਅਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਜਾਵੇਗਾ । ਇਸ ਮੌਕੇ ਈ.ਓ ਕਮਲਪ੍ਰੀਤ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ।