18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਜ਼ਿਲ੍ਹੇ ’ਚ 22 ਤੋਂ 24 ਤੱਕ ਚੱਲੇਗੀ ਪਲਸ ਪੋਲੀਓ ਮੁਹਿੰਮ-ਡਾ: ਗਰਗ

ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਵਿਭਾਗ ਵਲੋਂ 22 ਤੋਂ 24 ਨਵੰਬਰ 2026 ਤੱਕ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਜ਼ੀਰੋ ਤੋਂ ਪੰਜ ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਸਿਵਲ ਸਰਜਨ ਡਾ.

Ad Position 21
No active advertisement
ਅਜੀਤ ਡੈਸਕ 19-11-2026
ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਵਿਭਾਗ ਵਲੋਂ 22 ਤੋਂ 24 ਨਵੰਬਰ 2026 ਤੱਕ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਜ਼ੀਰੋ ਤੋਂ ਪੰਜ ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁਹਿੰਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਵਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਜ਼ੀਰੋ ਤੋਂ ਪੰਜ ਸਾਲ ਤੱਕ ਦੀ ਉਮਰ ਦੇ ਕੁੱਲ 1,40,768 ਬੱਚਿਆਂ ਨੂੰ ਕਵਰ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਸ ਲਈ ਜ਼ਿਲ੍ਹੇ ਵਿਚ 799 ਪੋਲੀਓ ਬੂਥ ਸਥਾਪਿਤ ਕੀਤੇ ਜਾਣਗੇ ਅਤੇ 1,598 ਸਿਹਤ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਨ੍ਹਾਂ ਟੀਮਾਂ ਦੇ ਕੰਮਕਾਜ ਦੀ ਨਿਗਰਾਨੀ ਲਈ 175 ਸੁਪਰਵਾਈਜ਼ਰ ਲਗਾਏ ਗਏ ਹਨ, ਜੋ ਮੁਹਿੰਮ ਦੌਰਾਨ ਟੀਮਾਂ ਦੀ ਕਾਰਗੁਜ਼ਾਰੀ ‘ਤੇ ਨਜ਼ਰ ਰੱਖਣਗੇ। ਉਨ੍ਹਾਂ ਦੱਸਿਆ ਕਿ ਮੁਹਿੰਮ ਦੇ ਪਹਿਲੇ ਪੜਾਅ ਵਿਚ ਬੂਥਾਂ ‘ਤੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ, ਜਦਕਿ ਇਸ ਤੋਂ ਬਾਅਦ ਸਿਹਤ ਟੀਮਾਂ ਵਲੋਂ ਘਰ-ਘਰ ਜਾ ਕੇ ਰਹਿ ਗਏ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਸ਼ੂਗਰ ਮਿੱਲ ਮੁਕੇਰੀਆਂ ਅੱਗੇ ਧਰਨਾ ਜਾਰੀ ਅਗਲੀ ਖ਼ਬਰ ਲੇਖਿਕਾ ਡਾ. ਸਵੀਨ ਸੈਣੀ ਦੀ ਪੁਸਤਕ ‘ਏਕ ਯੁੱਧ ਅਪਨੇ ਵਿਰੁੱਧ’ ਐਮਾਜ਼ਾਨ ’ਤੇ ਬਣੀ ਨੰਬਰ 1 ਬੈੱਸਟ ਸੇਲਰ
Ad Position 24