18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ 67ਵੇਂ ਇੰਟਰ-ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ’ਚ ਮਾਰੀਆਂ ਮੱਲਾਂ

ਮੁਕੇਰੀਆਂ, 18 ਨਵੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐੱਸ. ਜੀ.

Ad Position 21
No active advertisement
ਅਜੀਤ ਡੈਸਕ 19-11-2026
ਮੁਕੇਰੀਆਂ, 18 ਨਵੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐੱਸ.ਜੀ.ਜੀ.ਐੱਸ. ਖ਼ਾਲਸਾ ਕਾਲਜ ਮਾਹਿਲਪੁਰ ਵਿਖੇ 10 ਤੋਂ 13 ਨਵੰਬਰ 2026 ਤੱਕ ਕਰਵਾਏ ਗਏ 67ਵੇਂ ਪੰਜਾਬ ਯੂਨੀਵਰਸਿਟੀ ਇੰਟਰ-ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਆਪਣੀ ਪ੍ਰਤਿਭਾ ਅਤੇ ਹੁਨਰ ਦਾ ਸ਼ਾਨਦਾਰ ਮੁਜ਼ਾਹਰਾ ਕਰਦਿਆਂ ਕਈ ਅਹਿਮ ਸਥਾਨ ਹਾਸਿਲ ਕੀਤੇ। ਇਸ ਚਾਰ ਰੋਜ਼ਾ ਮੇਲੇ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਨੇ ਸਾਹਿਤਕ ਅਤੇ ਵਿਰਾਸਤੀ ਕਲਾਵਾਂ ਨਾਲ ਸੰਬੰਧਿਤ ਵੱਖ - ਵੱਖ ਮੁਕਾਬਲਿਆਂ ’ਚ ਪੂਰੇ ਉਤਸ਼ਾਹ ਨਾਲ ਭਾਗ ਲਿਆ। ਸੰਸਕ੍ਰਿਤ ਹੈਂਡ ਰਾਈਟਿੰਗ ਮੁਕਾਬਲੇ ’ਚ ਐੱਮ.ਏ. ਪੋਲੀਟੀਕਲ ਸਾਇੰਸ (ਪਹਿਲਾ ਸਮੈਸਟਰ) ਦੀ ਵਿਦਿਆਰਥਣ ਸ਼੍ਰੇਆ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਹਿੰਦੀ ਹੈਂਡ ਰਾਈਟਿੰਗ ਮੁਕਾਬਲੇ ਵਿਚ ਬੀ.ਐੱਸ.ਸੀ. ਮੈਡੀਕਲ (ਪੰਜਵਾਂ ਸਮੈਸਟਰ) ਦੀ ਵਿਦਿਆਰਥਣ ਪੂਜਾ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੀ ਲੇਖਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਲੇਖ ਲਿਖਣ ਦੇ ਮੁਕਾਬਲੇ ਵਿਚ ਐੱਮ.ਏ. ਪੋਲੀਟੀਕਲ ਸਾਇੰਸ (ਤੀਜਾ ਸਮੈਸਟਰ) ਦੀ ਵਿਦਿਆਰਥਣ ਸ਼੍ਰੇਆ ਨੇ ਦੂਜਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਗੁੱਡੀਆਂ-ਪਟੋਲੇ ਬਣਾਉਣ ਦੇ ਮੁਕਾਬਲੇ ਵਿਚ ਬੀ.ਏ. ਬੀ.ਐੱਡ. (ਚੌਥਾ ਸਾਲ) ਦੀ ਵਿਦਿਆਰਥਣ ਭੂਮਿਕਾ ਨੇ ਤੀਜਾ ਸਥਾਨ ਅਤੇ ਇਨੂੰ ਬਣਾਉਣ ਦੇ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੀ ਸਿਰਜਣਾਤਮਿਕ ਪ੍ਰਤਿਭਾ ਦਾ ਸਬੂਤ ਦਿੱਤਾ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ, ਸਮੂਹ ਟਰੱਸਟ ਮੈਂਬਰ ਸਾਹਿਬਾਨ ਨੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ, ਕੋਆਰਡੀਨੇਟਰ ਡਾ. ਮਨਿੰਦਰ ਕੌਰ, ਸਹਾਇਕ ਮੈਂਬਰਾਂ ਮੈਡਮ ਸੁਰਭੀ ਅਤੇ ਮੈਡਮ ਮੋਨਿਕਾ ਦੇ ਨਾਲ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥਣਾਂ ਦੀ ਮਿਹਨਤ, ਲਗਨ ਅਤੇ ਪ੍ਰਤਿਭਾ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਯੁਵਕ ਮੇਲੇ ਵਿਦਿਆਰਥਣਾਂ ਨੂੰ ਆਪਣੀ ਸਿਰਜਣਾਤਮਿਕਤਾ, ਸਾਹਿੱਤਿਕ ਰੁਚੀਆਂ ਅਤੇ ਸਭਿਆਚਾਰਕ ਵਿਰਾਸਤ ਨਾਲ ਜੁੜੇ ਹੁਨਰਾਂ ਨੂੰ ਪ੍ਰਦਰਸ਼ਿਤ ਕਰਨ ਲਈ ਉੱਤਮ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਨਵੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਸਰੀਹਪੁਰ ਦੇ ਵਿਕਾਸ ਲਈ 2 ਲੱਖ ਦੀ ਗਰਾਂਟ ਦਾ ਸੈਕਸ਼ਨ ਪੱਤਰ ਜਾਰੀ ਅਗਲੀ ਖ਼ਬਰ ਹਲਕਾ ਦਸੂਹਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੀ ਅਹਿਮ ਮੀਟਿੰਗ
Ad Position 24