ਵਿਧਾਇਕ ਘੁੰਮਣ ਵਲੋਂ ਪਿੰਡ ਸਰੀਹਪੁਰ ਦੇ ਵਿਕਾਸ ਲਈ 2 ਲੱਖ ਦੀ ਗਰਾਂਟ ਦਾ ਸੈਕਸ਼ਨ ਪੱਤਰ ਜਾਰੀ
ਦਸੂਹਾ, 18 ਨਵੰਬਰ (ਕੌਸ਼ਲ)-ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਸਰੀਹਪੁਰ ਦੇ ਵਿਕਾਸ ਕਾਰਜਾਂ ਲਈ 2 ਲੱਖ ਰੁਪਏ ਦੀ ਗਰਾਂਟ ਦਾ ਸੈਕਸ਼ਨ ਪੱਤਰ ਜਾਰੀ ਕੀਤਾ ਗਿਆ। ਇਸ ਗਰਾਂਟ ਨਾਲ ਪਿੰਡ ਵਿਚ ਲੋੜੀਂਦੇ ਵਿਕਾਸ ਕਾਰਜ ਕਰਵਾਉਣ ਵਿਚ ਮਦਦ ਮਿਲੇਗੀ ਅਤੇ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਰਾਹ ਪੱਧਰਾ ਹੋਵੇਗਾ।
ਦਸੂਹਾ, 18 ਨਵੰਬਰ (ਕੌਸ਼ਲ)-ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਸਰੀਹਪੁਰ ਦੇ ਵਿਕਾਸ ਕਾਰਜਾਂ ਲਈ 2 ਲੱਖ ਰੁਪਏ ਦੀ ਗਰਾਂਟ ਦਾ ਸੈਕਸ਼ਨ ਪੱਤਰ ਜਾਰੀ ਕੀਤਾ ਗਿਆ। ਇਸ ਗਰਾਂਟ ਨਾਲ ਪਿੰਡ ਵਿਚ ਲੋੜੀਂਦੇ ਵਿਕਾਸ ਕਾਰਜ ਕਰਵਾਉਣ ਵਿਚ ਮਦਦ ਮਿਲੇਗੀ ਅਤੇ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਰਾਹ ਪੱਧਰਾ ਹੋਵੇਗਾ। ਇਸ ਮੌਕੇ ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ਕਾਲੂ, ਬਲਾਕ ਸੰਮਤੀ ਚੇਅਰਮੈਨ ਗਗਨ ਚੀਮਾ, ਪੰਚ ਜਰਨੈਲ ਸਿੰਘ, ਭਾਗਮਲ ਸਿੰਘ ਅਤੇ ਲਵਦੀਪ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਉਨ੍ਹਾਂ ਨੇ ਵਿਧਾਇਕ ਘੁੰਮਣ ਵਲੋਂ ਪਿੰਡ ਦੇ ਵਿਕਾਸ ਲਈ ਦਿੱਤੀ ਗਈ ਗਰਾਂਟ ਦਾ ਸਵਾਗਤ ਕੀਤਾ। ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਕਾਲੂ ਅਤੇ ਹੋਰ ਪਤਵੰਤਿਆਂ ਨੇ ਕਿਹਾ ਕਿ ਪਿੰਡਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨਾ ਸਮੇਂ ਦੀ ਮੁੱਖ ਲੋੜ ਹੈ ਅਤੇ ਇਸ ਲਈ ਸਰਕਾਰ ਵਲੋਂ ਗਰਾਂਟਾਂ ਜਾਰੀ ਕਰਨਾ ਸ਼ਲਾਘਾਯੋਗ ਕਦਮ ਹੈ। ਪਿੰਡ ਦੇ ਲੋਕਾਂ ਨੇ ਵੀ ਇਸ ਗਰਾਂਟ ਨੂੰ ਪਿੰਡ ਦੇ ਵਿਕਾਸ ਲਈ ਲਾਹੇਵੰਦ ਦੱਸਿਆ ਅਤੇ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿਚ ਵੀ ਪਿੰਡ ਨੂੰ ਹੋਰ ਵਿਕਾਸ ਕਾਰਜਾਂ ਲਈ ਸਹਿਯੋਗ ਮਿਲਦਾ ਰਹੇਗਾ।