18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਅਕਾਲ- ਅਕੈਡਮੀ ਮੱਖਣਗੜ੍ਹ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਹੁਸ਼ਿਆਰਪੁਰ, 18 ਨਵੰਬਰ (ਨਰਿੰਦਰ ਸਿੰਘ ਬੱਡਲਾ)-ਅਕਾਲ ਅਕੈਡਮੀ ਮੱਖਣਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਅਕੈਡਮੀ ਦੇ ਬੱਚਿਆਂ ਵਲੋਂ ਕੀਰਤਨ, ਕਵੀਸ਼ਰੀ, ਢਾਡੀ ਵਾਰਾਂ ਅਤੇ ਕਵਿਤਾਵਾਂ ਦਾ ਗਾਇਨ ਕੀਤਾ ਗਿਆ।

Ad Position 21
No active advertisement
ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਜ਼ੋਨਲ ਡਾਇਰੈਕਟਰ ਅਸ਼ੋਕ ਕੁਮਾਰ ਤੇ ਪ੍ਰਿੰ: ਸੁਖਵਿੰਦਰ ਕੌਰ। 19-11-2026
ਹੁਸ਼ਿਆਰਪੁਰ, 18 ਨਵੰਬਰ (ਨਰਿੰਦਰ ਸਿੰਘ ਬੱਡਲਾ)-ਅਕਾਲ ਅਕੈਡਮੀ ਮੱਖਣਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਅਕੈਡਮੀ ਦੇ ਬੱਚਿਆਂ ਵਲੋਂ ਕੀਰਤਨ, ਕਵੀਸ਼ਰੀ, ਢਾਡੀ ਵਾਰਾਂ ਅਤੇ ਕਵਿਤਾਵਾਂ ਦਾ ਗਾਇਨ ਕੀਤਾ ਗਿਆ। ਸਮਾਗਮ ਦੀ ਸਮਾਪਤੀ ਉਪਰੰਤ ਪਿਛਲੇ ਵਰ੍ਹੇ ਦੇ ਬੋਰਡ ਇਮਤਿਹਾਨਾਂ ‘ਚ ਵਧੀਆ ਨਤੀਜਾ ਲਿਆਉਣ ਵਾਲੇ ਬੱਚਿਆਂ ਨੂੰ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ‘ਨੀਟ’ ਇਮਤਿਹਾਨ ਪਾਸ ਕਰਨ ਉਪਰੰਤ ਬੀ.ਡੀ.ਐਸ. ਵਿਚ ਦਾਖਲਾ ਹਾਸਿਲ ਕਰਨ ਵਾਲੀ ਸਿਮਰਨਜੀਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਪਰੰਤ ਬੱਚਿਆਂ ਵਲੋਂ ਗਤਕੇ ਦਾ ਪ੍ਰਦਰਸ਼ਨ ਕੀਤਾ ਗਿਆ। ਸਮਾਗਮ ’ਚ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਜ਼ੋਨਲ ਡਾਇਰੈਕਟਰ ਅਸ਼ੋਕ ਕੁਮਾਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸੁਖਵਿੰਦਰ ਕੌਰ ਨੇ ਸੰਬੋਧਨ ਕਰਦਿਆਂ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ‘ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਵਚਨਬੱਧ ਹੈ। ਇਸ ਮੌਕੇ ਵਾਇਸ ਪ੍ਰਿੰ: ਮਨਸ਼ਾਂਤ ਸਿੰਘ, ਕੋਆਰਡੀਨੇਟਰ ਜਸਮੀਤ ਕੌਰ, ਜਸਵੀਰ ਕੌਰ, ਮਨਪ੍ਰੀਤ ਕੌਰ, ਪੀ.ਟੀ.ਆਈ. ਪ੍ਰੀਤੀ ਦੇਵੀ, ਨਿਸ਼ਾ ਰਾਣੀ, ਰਜਨੀ ਬਾਲਾ, ਰਾਜਵੀਰ ਕੌਰ, ਜਤਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ ਦੀਆਂ ਸਾਨਵੀ ਕਪੂਰ ਅਤੇ ਸੋਮਿਆਂ ਸੇਠੀ ਨੇ 70ਵੀਆਂ ਪੰਜਾਬ ਸਕੂਲ ਖੇਡਾਂ ’ਚ ਕਾਂਸੀ ਦਾ ਤਗਮਾ ਜਿੱ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਦੀ ਮੀਟਿੰਗ ’ਚ ਵਰਕਰਾਂ ਨੂੰ ਪੰਥਕ ਕਾਨਫ਼ਰੰਸ ਲਈ ਲਾਮਬੰਦ ਕੀਤਾ
Ad Position 24