ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਵਿਦਿਆਰਥੀਆਂ ਦਾ ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ
ਗੜ੍ਹਸ਼ੰਕਰ, 18 ਨਵੰਬਰ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਕਰਵਾਏ ਗਏ ਪੰਜਾਬ ਯੂਨੀਵਰਸਿਟੀ ਦੇ 67ਵੇਂ ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ਵਿਚ ਹਿੱਸਾ ਲੈ ਕੇ ਸ਼ਾਨਦਾਰ ਪ੍ਰਾਪਤੀਆਂ ਹਾਸਿਲ ਕੀਤੀਆਂ ਹਨ। ਕਾਲਜ ਪ੍ਰਿੰਸੀਪਲ ਡਾ.
ਪ
ਪ੍ਰਿੰਸੀਪਲ ਭਾਨੂ ਗੁਪਤਾ ਦਾ ਸਨਮਾਨ ਕਰਦੇ ਹੋਏ ਐਡਵੋਕੇਟ ਵਿਜੇ ਕੁਮਾਰ ਬੱਸੀ ਅਤੇ ਹੋਰ। ਤਸਵੀਰ : ਕੌਸ਼ਲ
19-11-2026
ਗੜ੍ਹਸ਼ੰਕਰ, 18 ਨਵੰਬਰ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਕਰਵਾਏ ਗਏ ਪੰਜਾਬ ਯੂਨੀਵਰਸਿਟੀ ਦੇ 67ਵੇਂ ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ਵਿਚ ਹਿੱਸਾ ਲੈ ਕੇ ਸ਼ਾਨਦਾਰ ਪ੍ਰਾਪਤੀਆਂ ਹਾਸਿਲ ਕੀਤੀਆਂ ਹਨ। ਕਾਲਜ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ’ਚ ਹਿੱਸਾ ਲੈ ਕੇ ਸੱਭਿਆਚਾਰਕ, ਸਾਹਿਤਕ ਅਤੇ ਕਲਾਤਮਕ ਗਤੀਵਿਧੀਆਂ ’ਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਵਿਅਕਤੀਗਤ ਅਤੇ ਸਮੂਹਿਕ ਮੁਕਾਬਲਿਆਂ ਵਿਚ ਕੁਲ 31 ਸਥਾਨ ਹਾਸਿਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਪ੍ਰਾਪਤੀਆਂ ਵਿਚ ਵਿਦਿਆਰਥੀਆਂ ਨੇ ਪਹਿਲੇ ਸਥਾਨ ਦੇ 9, ਦੂਜੇ ਸਥਾਨ ਦੇ 9 ਅਤੇ ਤੀਜੇ ਸਥਾਨ ਦੇ 13 ਇਨਾਮ ਪ੍ਰਾਪਤ ਕੀਤੇ। ਯੁਵਕ ਮੇਲੇ ਦੌਰਾਨ ਹੁਸ਼ਿਆਰਪੁਰ ਜ਼ੋਨ ਦੇ 26 ਕਾਲਜਾਂ ’ਚੋਂ ਕਾਲਜ ਨੇ ਓਵਰਆਲ ਚੌਥਾ ਸਥਾਨ ਹਾਸਿਲ ਕੀਤਾ। ਵਿਦਿਆਰਥੀਆਂ ਵਲੋਂ ਸਿਰਜਣਾਤਮਿਕ ਲੇਖਣੀ (ਕਵਿਤਾ), ਹੱਥ ਲਿਖਤ (ਹਿੰਦੀ), ਰਵਾਇਤੀ ਗੀਤ (ਸਮੂਹਿਕ ਅਤੇ ਵਿਅਕਤੀਗਤ), ਲੋਕ-ਸਾਜ਼, ਕਵੀਸ਼ਰੀ, ਖਿੱਦੋ ਬਣਾਉਣਾ, ਡਿਬੇਟ ਅਤੇ ਮਾਈਮ ਦੇ ਮੁਕਾਬਲਿਆਂ ’ਚ ਪਹਿਲਾ ਸਥਾਨ ਹਾਸਿਲ ਕੀਤਾ ਹੈ । ਇਸੇ ਤਰ੍ਹਾਂ ਹੱਥ ਲਿਖਤ (ਪੰਜਾਬੀ), ਲੋਕ ਗੀਤ, ਕਾਰਟੂਨਿੰਗ, ਭੰਡ, ਕਲੀ ਗਾਇਨ, ਗਿੱਧਾ (ਸਮੂਹਿਕ ਅਤੇ ਵਿਅਕਤੀਗਤ), ਹਿਸਟ੍ਰੋਨਿਕਸ ਅਤੇ ਗਰੁੱਪ ਸ਼ਬਦ (ਵਿਅਕਤੀਗਤ) ਮੁਕਾਬਲਿਆਂ ’ਚੋਂ ਦੂਸਰਾ ਸਥਾਨ ਹਾਸਿਲ ਕੀਤਾ । ਗਜ਼ਲ ਗਾਇਨ, ਕਲਾਸੀਕਲ ਵੋਕਲ, ਗਰੁੱਪ ਸ਼ਬਦ, ਸਮੂਹਿਕ ਗੀਤ, ਸਿਰਜਣਾਤਮਕ ਲੇਖਣੀ (ਕਹਾਣੀ), ਸਾਜ਼ ਸੰਗੀਤ, ਮੁਹਾਵਰੇਦਾਰ ਵਾਰਤਾਲਾਪ (ਸਮੂਹਿਕ ਅਤੇ ਵਿਅਕਤੀਗਤ), ਮੌਕੇ ਦੀ ਚਿੱਤਰਕਾਰੀ, ਈਲੋਕਿਉਸ਼ਨ, ਕਵੀਸ਼ਰੀ (ਵਿਅਕਤੀਗਤ), ਕਲੀ ਗਾਇਨ (ਵਿਅਕਤੀਗਤ) ਅਤੇ ਵਾਰ ਗਾਇਨ (ਵਿਅਕਤੀਗਤ) ਮੁਕਾਬਲਿਆਂ ’ਚੋਂ ਤੀਸਰਾ ਸਥਾਨ ਹਾਸਿਲ ਕੀਤਾ ਹੈ। ਇਸ ਤੋਂ ਇਲਾਵਾ ਅੰਤਰ-ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ’ਚ ਕਾਲਜ ਦੇ ਵਿਦਿਆਰਥੀਆਂ ਵਲੋਂ ਲੋਕ ਸਾਜ਼, ਕਵੀਸ਼ਰੀ ਵਿਚੋਂ ਵਿਅਕਤੀਗਤ ਤੌਰ ’ਤੇ ਮਨਪ੍ਰੀਤ ਸਿੰਘ ਅਤੇ ਰਵਾਇਤੀ ਗੀਤ ’ਚੋਂ ਵਿਅਕਤੀਗਤ ਤੌਰ ’ਤੇ ਸਿਮਰਨ ਕੌਰ ਨੇ ਦੂਜਾ ਸਥਾਨ, ਕਲੀ ਗਾਇਨ ’ਚੋਂ ਵਿਅਕਤੀਗਤ ਤੌਰ ’ਤੇ ਮਨਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਦੀਆਂ ਇਨ੍ਹਾਂ ਪ੍ਰਾਪਤੀਆਂ ਲਈ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨਾਲ ਖੁਸ਼ੀ ਸਾਂਝੀ ਕਰਦਿਆਂ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਕੰਟੀਜੈਂਟ ਇੰਚਾਰਜ ਪ੍ਰੋ. ਲਖਵਿੰਦਰਜੀਤ ਕੌਰ, ਕੋਆਰਡੀਨੇਟਰ ਡਾ. ਮਨਬੀਰ ਕੌਰ, ਸਮੂਹ ਸਟਾਫ਼ ਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਅਜਿਹੇ ਯੁਵਕ ਮੇਲੇ ਵਿਦਿਆਰਥੀਆਂ ’ਚ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।