ਹਸਪਤਾਲ ’ਚੋਂ ਮੋਟਰਸਾਈਕਲ ਚੋਰੀ
ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਸਥਾਨਕ ਰਾਮ ਕਾਲੋਨੀ ਕੈਂਪ ’ਚ ਸੈਂਟ ਜੋਸਫ ਹਸਪਤਾਲ ’ਚ ਇਲਾਜ ਕਰਵਾਉਣ ਆਏ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋ ਜਾਣ ਦਾ ਸਮਾਚਾਰ ਹੈ। ਇਸ ਸੰਬੰਧੀ ਮਨੋਜ ਕੁਮਾਰ ਵਾਸੀ ਪਿੰਡ ਨੰਗਲ ਸ਼ਹੀਦਾਂ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਹਸਪਤਾਲ ’ਚ ਪੇਟ ਦਰਦ ਦਾ ਇਲਾਜ ਕਰਵਾਉਣ ਆਇਆ ਸੀ ਅਤੇ ਡਾਕਟਰਾਂ ਨੇ ਉਸ ਨੂੰ ਐਮਰਜੈਂਸੀ ਵਾਰਡ ’ਚ ਦਾਖਲ ਕਰ ਲਿਆ।
ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਸਥਾਨਕ ਰਾਮ ਕਾਲੋਨੀ ਕੈਂਪ ’ਚ ਸੈਂਟ ਜੋਸਫ ਹਸਪਤਾਲ ’ਚ ਇਲਾਜ ਕਰਵਾਉਣ ਆਏ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋ ਜਾਣ ਦਾ ਸਮਾਚਾਰ ਹੈ। ਇਸ ਸੰਬੰਧੀ ਮਨੋਜ ਕੁਮਾਰ ਵਾਸੀ ਪਿੰਡ ਨੰਗਲ ਸ਼ਹੀਦਾਂ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਹਸਪਤਾਲ ’ਚ ਪੇਟ ਦਰਦ ਦਾ ਇਲਾਜ ਕਰਵਾਉਣ ਆਇਆ ਸੀ ਅਤੇ ਡਾਕਟਰਾਂ ਨੇ ਉਸ ਨੂੰ ਐਮਰਜੈਂਸੀ ਵਾਰਡ ’ਚ ਦਾਖਲ ਕਰ ਲਿਆ। ਉਸ ਨੇ ਦੱਸਿਆ ਕਿ ਕਰੀਬ 2 ਘੰਟੇ ਬਾਅਦ ਜਦੋਂ ਉਹ ਹਸਪਤਾਲ ’ਚੋਂ ਬਾਹਰ ਆਇਆ ਤਾਂ ਉਸ ਦਾ ਮੋਟਰਸਾਈਕਲ ਉੱਥੇ ਨਹੀਂ ਸੀ। ਉਸ ਨੇ ਦੱਸਿਆ ਕਿ ਜਦੋਂ ਸੀ.ਸੀ.ਟੀ.ਬੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਗਈ ਤਾਂ ਮੋਟਰਸਾਈਕਲ ਨੂੰ ਚਾਬੀ ਲਗਾ ਕੇ ਮੋਟਰਸਾਈਕਲ ਚੋਰੀ ਕਰਦਾ ਨਜ਼ਰ ਆਇਆ। ਉਸਨੇ ਦੱਸਿਆ ਕਿ ਇਸ ਸੰਬੰਧੀ ਥਾਣਾ ਸਦਰ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।