20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਟੁੱਟੀਆਂ ਸੜਕਾਂ ਦੇ ਵਿਰੋਧ ’ਚ ਜ਼ਿਲ੍ਹਾ ਯੂਥ ਅਕਾਲੀ ਦਲ ਦਾ ਅਨੋਖਾ ਪ੍ਰਦਰਸ਼ਨ

ਹੁਸ਼ਿਆਰਪੁਰ , 19 ਨਵੰਬਰ ( ਬਲਜਿੰਦਰਪਾਲ ਸਿੰਘ , ਹਰਪ੍ਰੀਤ ਕੌਰ )- ਜ਼ਿਲ੍ਹਾ ਯੂਥ ਅਕਾਲੀ ਦਲ ਵਲੋਂ ਪ੍ਰਧਾਨ ਹਰਸਿਮਰਨ ਸਿੰਘ ਬਾਜਵਾ ਦੀ ਅਗਵਾਈ ਹੇਠ ਅੱਡਾ ਬਜਵਾੜਾ ਵਿਖੇ ਟੁੱਟੀ ਹੋਈ ਸੜਕ ਦੀ ਮੁਰੰਮਤ ਨਾ ਹੋਣ ਦੇ ਵਿਰੋਧ ਵਿਚ ਅਨੋਖੇ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਦੌਰਾਨ ਯੂਥ ਅਕਾਲੀ ਦਲ ਦੇ ਆਗੂਆਂ ਵਲੋਂ ਰਾਹਗੀਰਾਂ ਦੇ ਬੂਟ ਪਾਲਿਸ਼ ਕੀਤੇ ਗਏ ਅਤੇ ਇਸ ਕੰਮ ਤੋਂ ਇਕੱਠੀ ਹੋਈ ਰਾਸ਼ੀ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੂੰ ਦੇਣ ਦਾ ਐਲਾਨ ਕੀਤਾ ਗਿਆ , ਤਾਂ ਜੋ ਉਹ ਇਸ ਰਾਸ਼ੀ ਨਾਲ ਸੜਕ ਦਾ ਨਿਰਮਾਣ ਕਰਵਾ ਸਕਣ ।

Ad Position 21
No active advertisement
ਅਜੀਤ ਡੈਸਕ 20-11-2026
ਹੁਸ਼ਿਆਰਪੁਰ , 19 ਨਵੰਬਰ ( ਬਲਜਿੰਦਰਪਾਲ ਸਿੰਘ , ਹਰਪ੍ਰੀਤ ਕੌਰ )- ਜ਼ਿਲ੍ਹਾ ਯੂਥ ਅਕਾਲੀ ਦਲ ਵਲੋਂ ਪ੍ਰਧਾਨ ਹਰਸਿਮਰਨ ਸਿੰਘ ਬਾਜਵਾ ਦੀ ਅਗਵਾਈ ਹੇਠ ਅੱਡਾ ਬਜਵਾੜਾ ਵਿਖੇ ਟੁੱਟੀ ਹੋਈ ਸੜਕ ਦੀ ਮੁਰੰਮਤ ਨਾ ਹੋਣ ਦੇ ਵਿਰੋਧ ਵਿਚ ਅਨੋਖੇ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਦੌਰਾਨ ਯੂਥ ਅਕਾਲੀ ਦਲ ਦੇ ਆਗੂਆਂ ਵਲੋਂ ਰਾਹਗੀਰਾਂ ਦੇ ਬੂਟ ਪਾਲਿਸ਼ ਕੀਤੇ ਗਏ ਅਤੇ ਇਸ ਕੰਮ ਤੋਂ ਇਕੱਠੀ ਹੋਈ ਰਾਸ਼ੀ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੂੰ ਦੇਣ ਦਾ ਐਲਾਨ ਕੀਤਾ ਗਿਆ , ਤਾਂ ਜੋ ਉਹ ਇਸ ਰਾਸ਼ੀ ਨਾਲ ਸੜਕ ਦਾ ਨਿਰਮਾਣ ਕਰਵਾ ਸਕਣ । ਇਸ ਮੌਕੇ ਪ੍ਰਧਾਨ ਹਰਸਿਮਰਨ ਸਿੰਘ ਬਾਜਵਾ ਨੇ ਕਿਹਾ ਕਿ ਜਦੋਂ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਸੀ , ਉਸ ਸਮੇਂ ਮੌਜੂਦਾ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਇਸੇ ਟੁੱਟੀ ਹੋਈ ਸੜਕ ਉੱਤੇ ਝੋਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਸੀ । ਪਰ ਅੱਜ ਜਦੋਂ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਬ੍ਰਹਮ ਸ਼ੰਕਰ ਜਿੰਪਾ ਖ਼ੁਦ ਵਿਧਾਇਕ ਹਨ ਤਾਂ ਲਗਭਗ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਇਸ ਸੜਕ ਦਾ ਨਿਰਮਾਣ ਨਹੀਂ ਹੋ ਸਕਿਆ । ਉਨ੍ਹਾਂ ਕਿਹਾ ਕਿ ਸੜਕ ਦੀ ਮਾੜੀ ਹਾਲਤ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇੱਥੇ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ । ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਦੀਆਂ ਹੋਰ ਟੁੱਟੀਆਂ ਸੜਕਾਂ ਉੱਤੇ ਵੀ ਇਸੇ ਤਰ੍ਹਾਂ ਵਿਲੱਖਣ ਢੰਗ ਨਾਲ ਰੋਸ ਪ੍ਰਦਰਸ਼ਨ ਕੀਤੇ ਜਾਣਗੇ । ਇਸ ਮੌਕੇ ਪਾਰਟੀ ਦੇ ਹਲਕਾ ਇੰਚਾਰਜ ਸੰਜੀਵ ਤਲਵਾੜ ਨੇ ਕਿਹਾ ਕਿ ਮੌਜੂਦਾ ਸਰਕਾਰ ਵਿਕਾਸ ਦੇ ਨਾਂਅ ’ ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ , ਜਦਕਿ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਅਸਲੀਅਤ ਬਿਆਨ ਕਰ ਰਹੀ ਹੈ । ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਟੁੱਟੀਆਂ ਸੜਕਾਂ ਦੀ ਮੁਰੰਮਤ ਕਰਵਾਏ ਅਤੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ । ਇਸ ਮੌਕੇ ਮਨਪ੍ਰੀਤ ਸਿੰਘ , ਸੰਜੀਵ ਥਾਪਰ , ਸਰਬਜੀਤ ਸਿੰਘ ਸਾਬੀ , ਮਨਦੀਪ ਸਿੰਘ ਗਿੱਕਾ , ਸੁਖਵਿੰਦਰ ਸੁੱਖਾ , ਲਵਪ੍ਰੀਤ ਸਿੰਘ , ਰਿਤਿਕ ਕੁਮਾਰ , ਗਿਤੇਸ਼ ਸੈਣੀ , ਲਵਲੀ ਪਹਿਲਵਾਨ , ਗੁਰਦੀਪ ਸਿੰਘ ਅਤੇ ਹਰਕਮਲ ਸਿੰਘ ਸਮੇਤ ਹੋਰ ਯੂਥ ਅਕਾਲੀ ਦਲ ਦੇ ਆਗੂ ਅਤੇ ਵਰਕਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਬੀਰਕਰਨ ਸਿੰਘ ਨੇ ਤਹਿਸੀਲਦਾਰ ਤੇ ਹਿਰਦੇਵੀਰ ਸਿੰਘ ਚੀਮਾ ਨੇ ਨਾਇਬ ਤਹਿਸੀਲਦਾਰ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ 91.78 ਲੱਖ ਰੁਪਏ ਦੀ ਠੱਗੀ ਕਰਨ ਦੇ ਵੱਖ-ਵੱਖ ਮਾਮਲਿਆਂ ਪਿਉ-ਪੁੱਤ ਸਮੇਤ 6 ਨਾਮਜ਼ਦ
Ad Position 24