ਸਹਿਕਾਰੀ ਸਭਾਵਾਂ ਦੀ ਰਜਿ. ਲਈ 5 ਲੱਖ ਫ਼ੀਸ ਦਾ ਫ਼ੈਸਲਾ ਵਾਪਸ ਲੈਣ ਦੀ ਮੰਗ - ਹੀਰਾਹਾਰ, ਬਾਵਾ
ਦਸੂਹਾ, 19 ਨਵੰਬਰ (ਭੁੱਲਰ)- ਸਹਿਕਾਰ ਭਾਰਤੀ ਪੰਜਾਬ ਦੇ ਪ੍ਰਧਾਨ ਬਲਰਾਮ ਦਾਸ ਬਾਵਾ ਅਤੇ ਜਨਰਲ ਸਕੱਤਰ ਬਲਜਿੰਦਰ ਸਿੰਘ ਹੀਰਾਹਾਰ ਨੇ ਮੰਗ ਕੀਤੀ ਕਿ ਪੰਜਾਬ ਸੈੱਲਫ਼ ਸਪੋਰਟਿੰਗ ਸਹਿਕਾਰੀ ਸਭਾਵਾਂ ਐਕਟ 2006 ਅਧੀਨ ਸਹਿਕਾਰੀ ਸਭਾਵਾਂ ਦੀ ਰਜਿਸਟਰੇਸ਼ਨ ਲਈ ਲਾਗੂ ਕੀਤੀ ਗਈ 5 ਲੱਖ ਦੀ ਰਜਿਸਟਰੇਸ਼ਨ ਫ਼ੀਸ ਨੂੰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਹਿਕਾਰਤਾ ਲਹਿਰ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ, ਬੇਰੁਜ਼ਗਾਰ ਅਤੇ ਹੁਨਰਮੰਦ ਵਰਗ ਨੂੰ ਆਤਮ-ਨਿਰਭਰ ਬਣਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਹੈ।
ਦਸੂਹਾ, 19 ਨਵੰਬਰ (ਭੁੱਲਰ)- ਸਹਿਕਾਰ ਭਾਰਤੀ ਪੰਜਾਬ ਦੇ ਪ੍ਰਧਾਨ ਬਲਰਾਮ ਦਾਸ ਬਾਵਾ ਅਤੇ ਜਨਰਲ ਸਕੱਤਰ ਬਲਜਿੰਦਰ ਸਿੰਘ ਹੀਰਾਹਾਰ ਨੇ ਮੰਗ ਕੀਤੀ ਕਿ ਪੰਜਾਬ ਸੈੱਲਫ਼ ਸਪੋਰਟਿੰਗ ਸਹਿਕਾਰੀ ਸਭਾਵਾਂ ਐਕਟ 2006 ਅਧੀਨ ਸਹਿਕਾਰੀ ਸਭਾਵਾਂ ਦੀ ਰਜਿਸਟਰੇਸ਼ਨ ਲਈ ਲਾਗੂ ਕੀਤੀ ਗਈ 5 ਲੱਖ ਦੀ ਰਜਿਸਟਰੇਸ਼ਨ ਫ਼ੀਸ ਨੂੰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਹਿਕਾਰਤਾ ਲਹਿਰ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ, ਬੇਰੁਜ਼ਗਾਰ ਅਤੇ ਹੁਨਰਮੰਦ ਵਰਗ ਨੂੰ ਆਤਮ-ਨਿਰਭਰ ਬਣਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਹੈ। ਸਹਿਕਾਰੀ ਸਭਾਵਾਂ ਰਾਹੀਂ ਹਜ਼ਾਰਾਂ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਮਿਲ ਸਕਦੇ ਹਨ ਅਤੇ ਬੇਰੁਜ਼ਗਾਰੀ ਘਟਾਉਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਭਾਰੀ ਫ਼ੀਸ ਕਾਰਨ ਆਰਥਿਕ ਤੌਰ ’ਤੇ ਕਮਜ਼ੋਰ ਨੌਜਵਾਨ ਅਤੇ ਕਾਰੀਗਰ ਸਹਿਕਾਰੀ ਸਭਾਵਾਂ ਬਣਾਉਣ ਤੋਂ ਵਾਂਝੇ ਰਹਿ ਗਏ ਹਨ। ਇਸ ਨਾਲ ਨਾ ਸਿਰਫ਼ ਸਵੈ-ਰੁਜ਼ਗਾਰ ਦੇ ਮੌਕੇ ਘਟੇ ਹਨ, ਸਗੋਂ ਨੌਜਵਾਨਾਂ ਦਾ ਰੁਝਾਨ ਵਿਦੇਸ਼ਾਂ ਵੱਲ ਵਧਿਆ ਹੈ ਅਤੇ ਨਿਰਾਸ਼ਾ ਦਾ ਮਾਹੌਲ ਪੈਦਾ ਹੋਇਆ ਹੈ।