19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਲੋਕਾਂ ਦੇ ਹਰ ਮਸਲੇ ਦਾ ਹੋਵੇਗਾ ਹੱਲ-ਸੁਮਿਤ ਡਡਵਾਲ

ਮੁਕੇਰੀਆਂ, 19 ਨਵੰਬਰ (ਰਾਮਗੜ੍ਹੀਆ)-ਪੰਜਾਬ ਅੰਦਰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਪੰਜਾਬੀਆਂ ਦੇ ਹਰ ਮਸਲੇ ਦਾ ਹੱਲ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕਾਂਗਰਸੀ ਆਗੂ ਸੁਮਿਤ ਡਡਵਾਲ ਨੇ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 20-11-2026
ਮੁਕੇਰੀਆਂ, 19 ਨਵੰਬਰ (ਰਾਮਗੜ੍ਹੀਆ)-ਪੰਜਾਬ ਅੰਦਰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਪੰਜਾਬੀਆਂ ਦੇ ਹਰ ਮਸਲੇ ਦਾ ਹੱਲ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕਾਂਗਰਸੀ ਆਗੂ ਸੁਮਿਤ ਡਡਵਾਲ ਨੇ ਗੱਲਬਾਤ ਕਰਦਿਆਂ ਕੀਤਾ। ਇਸ ਦੌਰਾਨ ਕਾਂਗਰਸ ਪਾਰਟੀ ਦੇ ਆਗੂ ਸੁਮਿਤ ਡਡਵਾਲ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਲੋਕਾਂ ਦੇ ਹਰ ਮਸਲੇ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਪੰਜਾਬ ਦੇ ਲੋਕ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਰੁਜ਼ਗਾਰ ਅਤੇ ਵਿਕਾਸ ਨਾਲ ਜੁੜੇ ਮਸਲਿਆਂ ਦੇ ਹੱਲ ਦੀ ਉਮੀਦ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਸੱਤਾ ਵਿਚ ਆਉਣ ’ਤੇ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉੱਤਰੇਗੀ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਯਤਨ ਕਰੇਗੀ । ਸੁਮਿਤ ਡਡਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕ ਹਿਤਾਂ ਦੀ ਗੱਲ ਕਰਦੀ ਆਈ ਹੈ ਅਤੇ ਆ ਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਲਈ ਸੰਘਰਸ਼ ਕਰਦੀ ਰਹੇਗੀ । ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਲੋਕਾਂ ਨੂੰ ਗੁਮਰਾਹ ਕਰਨ ਲਈ ਇਸ਼ਤਿਹਾਰ ਕਰ ਰਹੀ ਹੈ ਜਦੋਂਕਿ ਜ਼ਮੀਨੀ ਪੱਧਰ ’ਤੇ ਲੋਕ ਅੱਜ ਵੀ ਲੋਕ ‘ਆਪ’ ਸਰਕਾਰ ਨੂੰ ਕੋਸਦੇ ਹੋਏ ਨਜ਼ਰ ਆਰ ਰਹੇ ਹਨ । ਉਨ੍ਹਾਂ ਕਿਹਾ ਕਾਂਗਰਸ ਪਾਰਟੀ ਦੇ ਸੱਤਾ ਵਿਚ ਆਉਣ ’ਤੇ ਪੰਜਾਬ ਨੂੰ ਮੁੜ ਸੋਨੇ ਦੀ ਚਿੜੀ ਬਣਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਬਹੁਤ ਜ਼ਰੂਰੀ-ਰਸੂਲਪੁਰ ਅਗਲੀ ਖ਼ਬਰ ਪੁਰਾਣੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਏ. ਐੱਸ. ਸਕੂਲ ਮੁਕੇਰੀਆਂ ਨੇ ਸਿਰਜਿਆ ਮਾਣਮੱ...
Ad Position 24