ਅੱਖਾਂ ਦਾ ਮੁਫ਼ਤ ਜਾਂਚ ਤੇ ਖ਼ੂਨਦਾਨ ਕੈਂਪ ਭਲਕੇ
ਹੁਸ਼ਿਆਰਪੁਰ, 19 ਨਵੰਬਰ (ਨਰਿੰਦਰ ਸਿੰਘ ਬੱਡਲਾ)-ਭਾਈ ਪਰਵਿੰਦਰ ਸਿੰਘ ਝੋਟਾ ਦੀ ਯਾਦ ’ਚ ਲਾਈਨਜ਼ ਕਲੱਬ ਆਦਮਪੁਰ , ਲਾਈਨਜ਼ ਆਈ ਹਸਪਤਾਲ ਸੁਸਾਇਟੀ ਆਦਮਪੁਰ ਤੇ ਗ਼ਰੀਬ ਦਾ ਮੂੰਹ ਗੁਰੂ ਦੀ ਗੋਲਕ ਸੰਸਥਾ ਅਜਨੋਹਾ ਵੱਲੋਂ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਤੇ ਲੈਬਾਰਟਰੀ ਪਿੰਡ ਨਰੂੜ ਦੇ ਸਹਿਯੋਗ ਨਾਲ ਗੁਰਦੁਆਰਾ ਧਰਮਗੜ੍ਹ ਸਾਹਿਬ ਪਿੰਡ ਹੁਕੜਾਂ ਵਿਖੇ 8ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਤੇ ਖ਼ੂਨਦਾਨ ਕੈਂਪ 21 ਨਵੰਬਰ ਦਿਨ ਸਨਿਚਰਵਾਰ ਨੂੰ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰੋਜੈਕਟ ਚੇਅਰਮੈਨ ਹਰਵਿੰਦਰ ਸਿੰਘ ਪਰਹਾਰ ਤੇ ਅਮਰਜੀਤ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦਾ ਚੈੱਕਅਪ ਕਰਕੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ ਅਤੇ ਇਸ ਮੌਕੇ ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ।
ਅਜੀਤ ਡੈਸਕ
20-11-2026