19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਅੱਜ ਬਿਜਲੀ ਬੰਦ ਰਹੇਗੀ

ਗੜ੍ਹਸ਼ੰਕਰ, 19 ਨਵੰਬਰ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ ਦੇ 11 ਕੇ. ਵੀ.

Ad Position 21
No active advertisement
ਅਜੀਤ ਡੈਸਕ 20-11-2026
ਗੜ੍ਹਸ਼ੰਕਰ, 19 ਨਵੰਬਰ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ ਦੇ 11 ਕੇ.ਵੀ. ਸ਼ਹਿਰੀ ਫੀਡਰ ਨੰਬਰ 2 ਦੀ ਜ਼ਰੂਰੀ ਮੁਰੰਮਤ ਹੋਣ ਕਾਰਨ 20 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ, ਮੁਰੰਮਤ ਕਾਰਨ ਸਮਾਂ ਵੱਧ ਘੱਟ ਵੀ ਲੱਗ ਸਕਦਾ ਹੈ। ਇਸ ਦੌਰਾਨ ਗੜ੍ਹਸ਼ੰਕਰ ਦੇ ਸ੍ਰੀ ਅਨੰਦਪੁਰ ਸਾਹਿਬ ਰੋਡ, ਨਵਾਂਸ਼ਹਿਰ ਰੋਡ, ਚੰਡੀਗੜ੍ਹ ਰੋਡ, ਨੰਗਲ ਰੋਡ ਅਤੇ ਕਲੋਨੀਆਂ ਦੀ ਬਿਜਲੀ ਸਪਲਾਈ ਬੰਦ ਰਹੇਗੀ। ਇਹ ਜਾਣਕਾਰੀ ਉਪ ਮੰਡਲ ਸ਼ਹਿਰੀ ਪਾਵਰ ਕਾਮ ਗੜ੍ਹਸ਼ੰਕਰ ਵੱਲੋਂ ਦਿੱਤੀ ਗਈ। ਗੜ੍ਹਸ਼ੰਕਰ- ਬਿਜਲੀ ਯੰਤਰਾਂ ਦੀ ਸ਼ਡਿਊਲ ਮੁਰੰਮਤ ਨੂੰ ਮੁੱਖ ਰੱਖਦੇ ਹੋਏ ਮਿਤੀ 20 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ 66 ਕੇ.ਵੀ. ਸਬ-ਸਟੇਸ਼ਨ ਮੋਇਲਾ ਵਾਹਿਦਪੁਰ ਤੋਂ ਚੱਲਦੇ ਸਾਰੇ ਘਰਾਂ ਅਤੇ ਮੋਟਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ। ਹਰਿਆਣਾ, (ਹਰਮੇਲ ਸਿੰਘ ਖੱਖ)- 66 ਕੇ.ਵੀ ਲਾਈਨ ਚੌਹਾਲ ਤੋਂ ਜਨੌੜੀ ਤੇ ਹਰਿਆਣਾ ਦੀ ਜ਼ਰੂਰੀ ਮੁਰੰਮਤ ਕਰਨ ਦੇ ਸਬੰਧ ਵਿਚ 66 ਕੇ.ਵੀ. ਸਬ ਸਟੇਸ਼ਨ ਹਰਿਆਣਾ ਤੇ ਜਨੌੜੀ ਤੋਂ ਚੱਲਣ ਵਾਲੇ ਸਾਰੇ ਫੀਡਰ 20 ਨਵੰਬਰ ਨੂੰ 10 ਵਜੇ ਤੋਂ 3 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਲੱਕੜ ਮੰਡੀ ਨੌਸ਼ਹਿਰਾ ’ਚ ਲਗਾਏ ਜਾ ਰਹੇ ਕੂੜੇ ਦੇ ਡੰਪ ਖ਼ਿਲਾਫ਼ ਧਰਨਾ ਜਾਰੀ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਤੇ ਖ਼ੂਨਦਾਨ ਕੈਂਪ ਭਲਕੇ
Ad Position 24