ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਅੰਤਰ-ਕਾਲਜ ਗਤਕਾ ਪ੍ਰਤੀਯੋਗਤਾ ’ਚ ਜਿੱਤੇ ਸੋਨ ਤਗਮੇ
ਮੁਕੇਰੀਆਂ, 19 ਨਵੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ 16 ਨਵੰਬਰ 2026 ਨੂੰ ਕਰਵਾਈ ਗਈ ਅੰਤਰ-ਕਾਲਜ ਪ੍ਰਤੀਯੋਗਤਾ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਕਾਲਜ ਦਾ ਮਾਣ ਵਧਾਇਆ। ਪ੍ਰਤੀਯੋਗਤਾ ’ਚ ਕਾਲਜ ਦੀ ਫ਼੍ਰੀ ਸੋਟੀ ਟੀਮ, ਜਿਸ ਵਿਚ ਮਨਪ੍ਰੀਤ, ਸਿਮਰਨ, ਅਪਾਰਜੀਤ ਅਤੇ ਰਾਖੀ ਸ਼ਾਮਲ ਸਨ, ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਟੀਮ ਮੁਕਾਬਲੇ ਵਿਚ ਸੋਨ ਤਗਮਾ ਹਾਸਲ ਕੀਤਾ।
ਮੁਕੇਰੀਆਂ, 19 ਨਵੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ 16 ਨਵੰਬਰ 2026 ਨੂੰ ਕਰਵਾਈ ਗਈ ਅੰਤਰ-ਕਾਲਜ ਪ੍ਰਤੀਯੋਗਤਾ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਕਾਲਜ ਦਾ ਮਾਣ ਵਧਾਇਆ। ਪ੍ਰਤੀਯੋਗਤਾ ’ਚ ਕਾਲਜ ਦੀ ਫ਼੍ਰੀ ਸੋਟੀ ਟੀਮ, ਜਿਸ ਵਿਚ ਮਨਪ੍ਰੀਤ, ਸਿਮਰਨ, ਅਪਾਰਜੀਤ ਅਤੇ ਰਾਖੀ ਸ਼ਾਮਲ ਸਨ, ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਟੀਮ ਮੁਕਾਬਲੇ ਵਿਚ ਸੋਨ ਤਗਮਾ ਹਾਸਲ ਕੀਤਾ। ਇਸ ਤੋਂ ਇਲਾਵਾ ਟੀਮ ਦੀ ਹੋਣਹਾਰ ਖਿਡਾਰਨ ਮਨਪ੍ਰੀਤ ਕੌਰ ਨੇ ਵਿਅਕਤੀਗਤ ਫ਼ਰੀ ਸੋਟੀ ਮੁਕਾਬਲੇ ਵਿਚ ਵੀ ਸੋਨ ਤਗਮਾ ਜਿੱਤ ਕੇ ਆਪਣੀ ਅਸਾਧਾਰਨ ਖੇਡ ਪ੍ਰਤਿਭਾ ਦਾ ਸਬੂਤ ਦਿੱਤਾ। ਵਿਦਿਆਰਥਣਾਂ ਦੀ ਇਸ ਸ਼ਲਾਘਾਯੋਗ ਪ੍ਰਾਪਤੀ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਨੇ ਜੇਤੂ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦੀ ਭਾਵਨਾ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਸ਼੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ ਅਤੇ ਸਮੂਹ ਟਰੱਸਟ ਮੈਂਬਰ ਸਾਹਿਬਾਨ ਨੇ ਕਾਲਜ ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ, ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਮੁਖੀ ਲੈਫ਼ਟੀਨੈਂਟ (ਡਾ.) ਰਾਜਵਿੰਦਰ ਕੌਰ ਅਤੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਵਿਦਿਆਰਥਣਾਂ ਭਵਿੱਖ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਨਾਲ ਕਾਲਜ ਦਾ ਨਾਮ ਰੌਸ਼ਨ ਕਰਦੀਆਂ ਰਹਿਣਗੀਆਂ।