19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਦਸੂਹਾ ਵਿਖੇ ‘ਸਮਰਸਤਾ ਸੰਕਲਪ ਯਾਤਰਾ’ ਦਾ ਫੁੱਲਾਂ ਦੀ ਵਰਖਾ ਕਰ ਕੇ ਕੀਤਾ ਨਿੱਘਾ ਸਵਾਗਤ

ਦਸੂਹਾ, 19 ਨਵੰਬਰ (ਭੁੱਲਰ)-ਗੁਰੂ ਰਵਿਦਾਸ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਜਾ ਰਹੀ ‘ਸਮਰਸਤਾ ਸੰਕਲਪ ਯਾਤਰਾ’ ਦੇ ਦਸੂਹਾ ਸਥਿਤ ਸਾਹੀ ਪੰਪ ਵਿਖੇ ਪਹੁੰਚਣ ’ਤੇ ਇਲਾਕੇ ਦੀਆਂ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਜਸਪਾਲ ਸਿੰਘ ਓਡਰੇ ਵਾਲੇ, ਬਾਾਬਾ ਮਨਜੀਤ ਸ਼ਾਹ ਹਰਦੋਥਲਾ ਦਰਬਾਰ, ਸਵਾਮੀ ਸ਼ਬਦ ਪ੍ਰੇਮਾ ਨੰਦ ਮਹਾਰਾਜ (ਸ਼ੇਰਾਂ ਵਾਲੀ ਕੁਟੀਆ) ਕੈਂਥਾਂ, ਮਸਤਾਨੰਦ ਮਹਾਰਾਜ (ਜੁਗਿਆਲ ਵਾਲੇ) ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਅਤੇ ਆਪਣੇ ਅਨਮੋਲ ਪ੍ਰਵਚਨਾਂ ਨਾਲ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 20-11-2026
ਦਸੂਹਾ, 19 ਨਵੰਬਰ (ਭੁੱਲਰ)-ਗੁਰੂ ਰਵਿਦਾਸ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਜਾ ਰਹੀ ‘ਸਮਰਸਤਾ ਸੰਕਲਪ ਯਾਤਰਾ’ ਦੇ ਦਸੂਹਾ ਸਥਿਤ ਸਾਹੀ ਪੰਪ ਵਿਖੇ ਪਹੁੰਚਣ ’ਤੇ ਇਲਾਕੇ ਦੀਆਂ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਜਸਪਾਲ ਸਿੰਘ ਓਡਰੇ ਵਾਲੇ, ਬਾਾਬਾ ਮਨਜੀਤ ਸ਼ਾਹ ਹਰਦੋਥਲਾ ਦਰਬਾਰ, ਸਵਾਮੀ ਸ਼ਬਦ ਪ੍ਰੇਮਾ ਨੰਦ ਮਹਾਰਾਜ (ਸ਼ੇਰਾਂ ਵਾਲੀ ਕੁਟੀਆ) ਕੈਂਥਾਂ, ਮਸਤਾਨੰਦ ਮਹਾਰਾਜ (ਜੁਗਿਆਲ ਵਾਲੇ) ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਅਤੇ ਆਪਣੇ ਅਨਮੋਲ ਪ੍ਰਵਚਨਾਂ ਨਾਲ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਤ ਮਹਾਪੁਰਸ਼ਾਂ ਅਤੇ ਵੱਖ-ਵੱਖ ਬੁਲਾਰਿਆਂ ਨੇ ਸਮੂਹ ਸੰਗਤਾਂ ਨੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਵਲੋਂ ਦਿੱਤੇ ਗਏ ਸਮਾਨਤਾ, ਪ੍ਰੇਮ, ਸਦਭਾਵਨਾ ਅਤੇ ਮਨੁੱਖੀ ਏਕਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਪ੍ਰਣ ਲਿਆ। ਇਸ ਮੌਕੇ ਵਿਧਾਇਕ ਜੰਗੀ ਲਾਲ ਮਹਾਜਨ ਮੁਕੇਰੀਆਂ, ਡਾਕਟਰ ਹਰਸਿਮਰਤ ਸਿੰਘ ਸਾਹੀ, ਹਲਕਾ ਇੰਚਾਰਜ ਦਸੂਹਾ ਰਘੁਨਾਥ ਸਿੰਘ ਰਾਣਾ, ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ, ਸੂਬਾ ਕਾਰਜ ਕਰਨੀ ਮੈਂਬਰ ਕੁੰਵਰ ਸੰਗਰਾਮ ਸਿੰਘ ਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਪੱਕੇ ਮੋਰਚੇ ਲਈ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦਾ ਜਥਾ ਰਵਾਨਾ ਅਗਲੀ ਖ਼ਬਰ ਐਡ: ਸਿੱਧੂ ਵਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ
Ad Position 24