19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨਾ ਤੈਅ-ਕੁੰਵਰ ਸੰਗਰਾਮ ਸਿੰਘ

ਮੁਕੇਰੀਆਂ, 19 ਨਵੰਬਰ (ਰਾਮਗੜ੍ਹੀਆ)-ਪੰਜਾਬ ’ਚ 2027 ਦੌਰਾਨ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨਾ ਲਗਭਗ ਤੈਅ ਹੈ। ਇਹ ਪ੍ਰਗਟਾਵਾ ਭਾਜਪਾ ਦੇ ਆਗੂ ਕੁੰਵਰ ਸੰਗਰਾਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 20-11-2026
ਮੁਕੇਰੀਆਂ, 19 ਨਵੰਬਰ (ਰਾਮਗੜ੍ਹੀਆ)-ਪੰਜਾਬ ’ਚ 2027 ਦੌਰਾਨ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨਾ ਲਗਭਗ ਤੈਅ ਹੈ। ਇਹ ਪ੍ਰਗਟਾਵਾ ਭਾਜਪਾ ਦੇ ਆਗੂ ਕੁੰਵਰ ਸੰਗਰਾਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਭਾਜਪਾ ਪ੍ਰਤੀ ਲੋਕਾਂ ਦਾ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਲੋਕਾਂ ਦੇ ਸਹਿਯੋਗ ਨਾਲ ਸ਼ਾਨਦਾਰ ਜਿੱਤ ਦਰਜ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਵਿਕਾਸ, ਖ਼ੁਸ਼ਹਾਲੀ ਅਤੇ ਲੋਕਾਂ ਦੀ ਬਿਹਤਰੀ ਲਈ ਵਚਨਬੱਧ ਹੈ। ਪਾਰਟੀ ਵਲੋਂ ਲੋਕਾਂ ਤੱਕ ਆਪਣੀਆਂ ਨੀਤੀਆਂ ਅਤੇ ਵਿਚਾਰਧਾਰਾ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਕ ਕੇ ਧਰਨੇ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਦੇ ਕੰਨਾਂ ਤੱਕ ਲੋਕਾਂ ਦੀ ਕੋਈ ਵੀ ਆਵਾਜ਼ ਨਹੀਂ ਪਹੁੰਚ ਰਹੀ। ਉਨ੍ਹਾਂ ਕਿਹਾ ਪੰਜਾਬ ਅੰਦਰ ਡਬਲ ਇੰਜਨ ਵਾਲੀ ਭਾਜਪਾ ਸਰਕਾਰ ਬਣਨ ’ਤੇ ਪੰਜਾਬ ਨੂੰ ਮੁੜ ਲੀਹਾਂ ਤੇ ਲਿਆਂਦਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ, ਨਾਭਾ ਵਿਖੇ ਆਈ.ਐੱਸ.ਸੀ. 1976 ਬੈਚ ਦਾ ਗੋਲਡਨ ਜੁਬਲੀ ਸਮਾਗਮ ਪੰਜ ਦਹਾਕੇ ਪੁਰਾਣੀਆਂ ਯਾਦਾਂ ਹੋਈਆਂ... ਅਗਲੀ ਖ਼ਬਰ ਦੁਕਾਨਦਾਰਾਂ ਨੇ ਲਗਾਤਾਰ ਹੋ ਰਹੀਆਂ ਚੋਰੀਆਂ ਦੇ ਸੰਬੰਧ ’ਚ ਪੁਲਿਸ ਖ਼ਿਲਾਫ਼ ਲਗਾਇਆ ਧਰਨਾ
Ad Position 24