ਅਕਾਲ ਅਕੈਡਮੀ ਖੇੜਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ
ਮਾਹਿਲਪੁਰ, 19 ਨਵੰਬਰ (ਰਜਿੰਦਰ ਸਿੰਘ)-ਅਕਾਲ ਅਕੈਡਮੀ ਖੇੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਿੰ. ਮਨਦੀਪ ਕੌਰ ਦੀ ਅਗਵਾਈ ’ਚ ਧਾਰਮਿਕ ਸਮਾਗਮ ਕਰਵਾਇਆ ਗਿਆ।
ਮਾਹਿਲਪੁਰ, 19 ਨਵੰਬਰ (ਰਜਿੰਦਰ ਸਿੰਘ)-ਅਕਾਲ ਅਕੈਡਮੀ ਖੇੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਿੰ. ਮਨਦੀਪ ਕੌਰ ਦੀ ਅਗਵਾਈ ’ਚ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲੀ ਬੱਚਿਆਂ ਵਲੋਂ ਕੀਤੇ ਗਏ ਸਹਿਜ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਸਜਾਏ ਦੀਵਾਨ ਮੌਕੇ ਬੱਚਿਆਂ ਦੇ ਵੱਖ-ਵੱਖ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸੇਵਾਦਾਰ ਹਰਜੀਤ ਸਿੰਘ ਜ਼ੋਨਲ ਡਾਇਰੈਕਟਰ ਬੜੂ ਸਾਹਿਬ ਨੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਚਾਨਣਾਂ ਪਾਉਂਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਬੱਚਿਆਂ ਵਲੋਂ ਕਵਿਤਾਵਾਂ ਕੇਸ਼ ਕੀਤੀਆਂ ਗਈਆਂ। ਇਸ ਮੌਕੇ ਅਮਨਦੀਪ ਕੌਰ ਗਿੱਲ, ਨਵਪ੍ਰੀਤ ਕੌਰ, ਗੁਰਪ੍ਰੀਤ ਕੌਰ, ਜਸਪ੍ਰੀਤ ਕੌਰ, ਮਨਪ੍ਰੀਤ ਕੌਰ ਚੱਗਰ, ਮਨਦੀਪ ਕੌਰ, ਸੰਦੀਪ ਕੌਰ ਧਾਮੀ, ਪ੍ਰਭਜੋਤ ਸਿੰਘ, ਮੈਡਮ ਜਸਪ੍ਰੀਤ, ਮਨਮੀਤ ਕੌਰ, ਸੁਖਜੀਤ ਕੌਰ, ਦਲਜੀਤ ਕੌਰ, ਤਰਨਜੀਤ ਕੌਰ, ਆਂਚਲ, ਗੁਰਦੀਪ ਕੌਰ, ਹਰਪ੍ਰੀਤ ਕੌਰ, ਜਸਕਰਨ ਸਿੰਘ, ਮੁਨੀਸ਼ ਕੁਮਾਰ ਅਤੇ ਵਿਦਿਆਰਥੀ ਤੇ ਸਟਾਫ਼ ਮੈਂਬਰ ਹਾਜ਼ਰ ਸਨ।