19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ

ਅੱਡਾ ਸਰਾਂ , 19 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਸੋਸਾਇਟੀ ਦੇ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਨੈਣੋਵਾਲ ਵੈਦ ਵਿਖੇ ਸਕੂਲ ਦੇ ਪ੍ਰਿੰਸੀਪਲ ਹਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਮਨੋਰੰਜਨ ਅਤੇ ਹੌਸਲਾ ਅਫ਼ਜ਼ਾਈ ਲਈ ਵਿਸ਼ੇਸ਼ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-11-2026
ਅੱਡਾ ਸਰਾਂ , 19 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਸੋਸਾਇਟੀ ਦੇ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਨੈਣੋਵਾਲ ਵੈਦ ਵਿਖੇ ਸਕੂਲ ਦੇ ਪ੍ਰਿੰਸੀਪਲ ਹਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਮਨੋਰੰਜਨ ਅਤੇ ਹੌਸਲਾ ਅਫ਼ਜ਼ਾਈ ਲਈ ਵਿਸ਼ੇਸ਼ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਸਮਰਪਿਤ ਇਸ ਸਮਾਗਮ ਦੀ ਸ਼ੁਰੂਆਤ ਅਧਿਆਪਕਾਂ ਵੱਲੋਂ ਪੇਸ਼ ਕੀਤੇ ਗਏ ਸੁਰੀਲੇ ਸਮੂਹ ਗੀਤ ਨਾਲ ਹੋਈ। ਇਸ ਉਪਰੰਤ ਇੱਕ ਅਧਿਆਪਕ ਵੱਲੋਂ ਭਾਵਪੂਰਨ ਕਵਿਤਾ ਦਾ ਪਾਠ ਕੀਤਾ ਗਿਆ, ਜਿਸ ਰਾਹੀਂ ਬਚਪਨ ਦੀ ਮਸੂਮੀਅਤ, ਜਿਗਿਆਸਾ ਅਤੇ ਅਸੀਮ ਸੰਭਾਵਨਾਵਾਂ ਨੂੰ ਖ਼ੂਬਸੂਰਤੀ ਨਾਲ ਦਰਸਾਇਆ ਗਿਆ। ਸਮਾਗਮ ਦਾ ਮੁੱਖ ਆਕਰਸ਼ਨ ਅਧਿਆਪਕਾਂ ਵੱਲੋਂ ਪੇਸ਼ ਕੀਤਾ ਗਿਆ ਹਾਸਰਸ ਭਰਪੂਰ ਨਾਟਕ ਰਿਹਾ। ਸਮਾਗਮ ਦੇ ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਹਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੇਰਨਾਦਾਇਕ ਸੰਦੇਸ਼ ਦਿੰਦਿਆਂ ਹਮੇਸ਼ਾ ਸਿੱਖਣ ਦੀ ਇੱਛਾ ਰੱਖਣ, ਚੰਗੇ ਨੈਤਿਕ ਸੰਸਕਾਰ ਅਪਣਾਉਣ ਅਤੇ ਆਤਮ-ਵਿਸ਼ਵਾਸ ਤੇ ਸਕਾਰਾਤਮਿਕ ਸੋਚ ਨਾਲ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ , ਵਾਈਸ ਪ੍ਰਧਾਨ ਬਲਬੀਰ ਸਿੰਘ ਤੱਗੜ , ਸਕੱਤਰ ਸੁਰਿੰਦਰ ਪਾਲ ਸਿੰਘ ਅਤੇ ਮੈਨੇਜਮੈਂਟ ਮੈਂਬਰ ਜੇ.ਐੱਸ. ਸੰਧੂ ਜੀ, ਰਾਜਵਿੰਦਰ ਸਿੰਘ ਢਿੱਲੋਂ ਅਤੇ ਮੋਹਨ ਰੂਪ ਰਾਏ ਵੱਲੋਂ ਵੀ ਸਮੂਹ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਸੁਤੇਹ ਪ੍ਰਕਾਸ਼ ਦੇ ਤਪ-ਅਸਥਾਨ ’ਤੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਅਗਲੀ ਖ਼ਬਰ ਮਨੀਸ਼ ਸਿਸੋਦੀਆ ਨੰਗਲ ਬਿਹਾਲਾਂ ਵਿਖੇ ਕਰਵਾਏ ਸਨਮਾਨ ਸਮਾਗਮ ’ਚ ਹੋਏ ਸ਼ਾਮਿਲ
Ad Position 24