ਦਸੂਹਾ ਵਿਖੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਸ਼ੁਕਰਾਨਾ ਰੋਡ ਸ਼ੋਅ ਰਾਹੀਂ ਵਜਾਇਆ ਚੋਣ ਬਿਗੁਲ
ਪ੍ਰਾਚੀਨ ਪਾਂਡਵ ਸਰੋਵਰ ਤੋਂ ਗੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਤੱਕ ਕੱਢਿਆ ਰੋਡ ਸ਼ੋਅ
ਦਸੂਹਾ, 19 ਨਵੰਬਰ (ਕੌਸ਼ਲ)-ਦਸੂਹਾ ਵਿਖੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਸ਼ੁਕਰਾਨਾ ਰੋਡ ਸ਼ੋਅ ਕੱਢ ਕੇ ਆਉਣ ਵਾਲੀਆਂ ਚੋਣਾਂ ਲਈ ਸਰਗਰਮੀਆਂ ਦਾ ਬਿਗੁਲ ਵਜਾ ਦਿੱਤਾ ਗਿਆ। ਇਸ ਮੌਕੇ ਵਿਧਾਇਕ ਘੁੰਮਣ ਨੇ ਸਭ ਤੋਂ ਪਹਿਲਾਂ ਪ੍ਰਾਚੀਨ ਪਾਂਡਵ ਸਰੋਵਰ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਇਸ ਉਪਰੰਤ ਇੱਕ ਵਿਸ਼ਾਲ ਰੋਡ ਸ਼ੋਅ ਦੀ ਸ਼ੁਰੂਆਤ ਕੀਤੀ।
ਦਸੂਹਾ, 19 ਨਵੰਬਰ (ਕੌਸ਼ਲ)-ਦਸੂਹਾ ਵਿਖੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਸ਼ੁਕਰਾਨਾ ਰੋਡ ਸ਼ੋਅ ਕੱਢ ਕੇ ਆਉਣ ਵਾਲੀਆਂ ਚੋਣਾਂ ਲਈ ਸਰਗਰਮੀਆਂ ਦਾ ਬਿਗੁਲ ਵਜਾ ਦਿੱਤਾ ਗਿਆ। ਇਸ ਮੌਕੇ ਵਿਧਾਇਕ ਘੁੰਮਣ ਨੇ ਸਭ ਤੋਂ ਪਹਿਲਾਂ ਪ੍ਰਾਚੀਨ ਪਾਂਡਵ ਸਰੋਵਰ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਇਸ ਉਪਰੰਤ ਇੱਕ ਵਿਸ਼ਾਲ ਰੋਡ ਸ਼ੋਅ ਦੀ ਸ਼ੁਰੂਆਤ ਕੀਤੀ। ਰੋਡ ਸ਼ੋਅ ਵਿਚ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਸਮਰਥਕਾਂ ਅਤੇ ਇਲਾਕੇ ਦੇ ਸਥਾਨਕ ਲੋਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਹ ਰੋਡ ਸ਼ੋਅ ਪ੍ਰਾਚੀਨ ਪਾਂਡਵ ਸਰੋਵਰ ਤੋਂ ਸ਼ੁਰੂ ਹੋ ਕੇ ਦਸੂਹਾ ਦੇ ਵੱਖ-ਵੱਖ ਰਸਤਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਭਾ, ਮਿਆਣੀ ਰੋਡ ਦਸੂਹਾ ਵਿਖੇ ਪਹੁੰਚ ਕੇ ਸਮਾਪਤ ਹੋਇਆ। ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਲੋਕਾਂ ਦੀ ਵੱਡੀ ਸ਼ਮੂਲੀਅਤ ਨੂੰ ਵਿਧਾਇਕ ਘੁੰਮਣ ਲਈ ਇਕ ਅਹਿਮ ਸਿਆਸੀ ਸ਼ਕਤੀ ਪ੍ਰਦਰਸ਼ਨ ਵਜੋਂ ਵੀ ਦੇਖਿਆ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਘੁੰਮਣ ਦੇ ਪਿਤਾ ਜਗਮੋ ਸਿੰਘ ਬੱਬੂ ਘੁੰਮਣ ਅਤੇ ਬਿੰਦੂ ਘੁੰਮਣ, ਚੇਅਰਮੈਨ ਕੇ. ਪੀ. ਸੰਧੂ ਪ੍ਰਧਾਨ ਨਗਰ ਕੌਂਸਲ ਦਸੂਹਾ, ਅਮਰਪ੍ਰੀਤ ਸਿੰਘ ਸੋਨੂੰ ਖ਼ਾਲਸਾ, ਗਗਨ ਚੀਮਾ ਗਾਗ ਚੀਮਾ ਵੀ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਨਾਲ ਹਾਜ਼ਰ ਰਹੇ। ਸਮੁੱਚੇ ਰੋਡ ਸ਼ੋਅ ਦੌਰਾਨ ਸਮਰਥਕਾਂ ਦੀ ਹਾਜ਼ਰੀ ਅਤੇ ਲੋਕਾਂ ਦੇ ਉਤਸ਼ਾਹ ਨੇ ਇਸ ਸਮਾਗਮ ਨੂੰ ਖ਼ਾਸ ਬਣਾ ਦਿੱਤਾ।