ਧਾਮੀ ਦੇ ਪ੍ਰਧਾਨ ਬਣਨ ’ਤੇ ਪ੍ਰਿੰ. ਡਾ. ਰਣਜੀਤ ਸਿੰਘ ਅਤੇ ਸਟਾਫ਼ ਵਲੋਂ ਵਧਾਈ
ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਾਲਾਨਾ ਪ੍ਰਧਾਨਗੀ ਦੀ ਚੋਣ ਵਿਚ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ 6ਵੀਂ ਵਾਰ ਪ੍ਰਧਾਨ ਬਣਨ ’ਤੇ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦੇ ਪ੍ਰਿੰਸੀਪਲ ਡਾ.
ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਾਲਾਨਾ ਪ੍ਰਧਾਨਗੀ ਦੀ ਚੋਣ ਵਿਚ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ 6ਵੀਂ ਵਾਰ ਪ੍ਰਧਾਨ ਬਣਨ ’ਤੇ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦੇ ਪ੍ਰਿੰਸੀਪਲ ਡਾ. ਰਣਜੀਤ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਵਧਾਈ ਦਿੱਤੀ। ਉਨ੍ਹਾਂ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ ਅਤੇ ਅੰਤਿੰਗ ਕਮੇਟੀ ਦੇ ਮੈਂਬਰ ਮੋਹਨ ਸਿੰਘ, ਸੁਰਜੀਤ ਸਿੰਘ, ਰਣਜੀਤ ਸਿੰਘ ਕਾਹਲੋਂ, ਨਵਤੇਜ ਸਿੰਘ , ਬੀਬੀ ਪਰਮਜੀਤ ਕੌਰ, ਰਵਿੰਦਰ ਸਿੰਘ, ਦਰਸ਼ਨ ਸਿੰਘ, ਚਰਨਜੀਤ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ ਅਤੇ ਬੀਬੀ ਨਰਿੰਦਰ ਕੌਰ ਨੂੰ ਵੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਆਪਣੇ ਪ੍ਰਧਾਨਗੀ ਦੇ ਕਾਰਜਕਾਲ ਦੌਰਾਨ ਐਡਵੋਕੇਟ ਧਾਮੀ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਬਹੁਤ ਹੀ ਬਹੁਮੁੱਲੀਆਂ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰਧਾਨਗੀ ਕਾਰਜਕਾਲ ਦੌਰਾਨ ਵਿੱਦਿਆ ਦੇ ਖੇਤਰ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਨੇ ਅਥਾਹ ਤਰੱਕੀ ਕੀਤੀ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਆਉਣ ਵਾਲੇ ਸਮੇਂ ਦੇ ਵਿਚ ਵੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਰਹਿਨੁਮਾਈ ਵਿਚ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਹੋਰ ਬੁਲੰਦੀ ਹਾਸਿਲ ਕਰਨਗੀਆਂ।