ਸਥਾਨ ਹਾਸਿਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ।
ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਦੇ ਨਤੀਜਿਆਂ ’ਚ ਹਾਸਿਲ ਕੀਤੀਆਂ ਪਹਿਲੀਆਂ ਪੰਜ ਪੁਜ਼ੀਸ਼ਨਾਂ
ਮੁਕੇਰੀਆਂ, 20 ਨਵੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਬੀ. ਏ.
ਮੁਕੇਰੀਆਂ, 20 ਨਵੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਬੀ.ਏ. ਬੀ.ਐੱਡ (ਚਾਰ ਸਾਲਾ ਇੰਟੀਗਰੇਟਿਡ ਕੋਰਸ) ਸਮੈੱਸਟਰ ਦੂਜਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਮਈ 2026 ਦੇ ਨਤੀਜਿਆਂ ਵਿੱਚ ਪਹਿਲੀਆਂ ਪੰਜ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ 91.3 ਫੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ, ਤਜਿੰਦਰ ਕੌਰ ਨੇ 90.87 ਫੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ ਦੂਜਾ ਸਥਾਨ, ਪਰਨੀਤ ਕੌਰ ਨੇ 90.81 ਫੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ ਤੀਜਾ ਸਥਾਨ, ਮੋਨਿਕਾ ਸਿੰਘ ਨੇ 90.6 ਫੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ ਚੌਥਾ ਸਥਾਨ ਅਤੇ ਅਮਨਦੀਪ ਕੌਰ ਨੇ 90.3 ਫੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ ਪੰਜਵਾਂ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਮੁਕੇਰੀਆਂ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ ਸਮੇਤ ਸਮੂਹ ਟਰੱਸਟ ਮੈਂਬਰ ਸਾਹਿਬਾਨ ਨੇ ਯੂਨੀਵਰਸਿਟੀ ਮੈਰਿਟ ਵਿੱਚ ਨਾਂ ਦਰਜ ਕਰਵਾਉਣ ਵਾਲੀਆਂ ਇਨ੍ਹਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਕਾਲਜ ਦੀਆਂ ਧੀਆਂ ਨੇ ਮਿਹਨਤ ਅਤੇ ਲਗਨ ਨਾਲ ਇਹ ਮੁਕਾਮ ਹਾਸਲ ਕੀਤਾ ਹੈ, ਜੋ ਕਿ ਸਮੁੱਚੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ, ਐਜੂਕੇਸ਼ਨ ਵਿਭਾਗ ਦੇ ਮੁਖੀ ਡਾ. ਅੰਜਲੀ ਮੋਂਗਾ, ਮੈਡਮ ਅਨੁਲਤਾ, ਮੈਡਮ ਰੇਨੂੰ ਗੁਪਤਾ, ਮੈਡਮ ਸ਼ਿਖਾ ਸ਼ਰਮਾ ਅਤੇ ਮੈਡਮ ਸਤਵੰਤ ਕੌਰ ਦੇ ਮਾਰਗਦਰਸ਼ਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।