ਖ਼ਾਲਸਾ ਕਾਲਜ ਦੀ ਕਬੱਡੀ ਤੇ ਕ੍ਰਿਕਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ’ਚ ਜਿੱਤੇ ਸੋਨ ਤਮਗ਼ੇ
ਗੜ੍ਹਦੀਵਾਲਾ, 20 ਨਵੰਬਰ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਯੋਗ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ਲੜਕਿਆਂ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਗਏ ਅੰਤਰ-ਕਾਲਜ ਕਬੱਡੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਮਗ਼ਾ ਜਿੱਤਿਆ।
ਕ
ਕਬੱਡੀ ਨੈਸ਼ਨਲ ਸਟਾਈਲ ਦੀ ਜੇਤੂ ਟੀਮ ਨਾਲ ਬੈਠੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਤੇ ਹੋਰ। ਤਸਵੀਰ: ਚੱਗਰ
ਸਥਾਨ ਹਾਸਿਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ।
21-11-2026
ਗੜ੍ਹਦੀਵਾਲਾ, 20 ਨਵੰਬਰ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਯੋਗ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ਲੜਕਿਆਂ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਗਏ ਅੰਤਰ-ਕਾਲਜ ਕਬੱਡੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਮਗ਼ਾ ਜਿੱਤਿਆ। ਪ੍ਰਿੰ. ਜਸਪਾਲ ਸਿੰਘ ਨੇ ਦੱਸਿਆ ਕਿ ਇਸ ਸ਼ਾਨਦਾਰ ਜਿੱਤ ਨਾਲ ਖ਼ਾਲਸਾ ਕਾਲਜ ਗੜ੍ਹਦੀਵਾਲਾ ਨੇ ਪੰਜਾਬ ਯੂਨੀਵਰਸਿਟੀ ਦੇ ਖੇਡ ਖੇਤਰ ਵਿਚ ਇੱਕ ਹੋਰ ਮਾਣਮੱਤੀ ਪ੍ਰਾਪਤੀ ਆਪਣੇ ਨਾਮ ਕੀਤੀ ਹੈ। ਇਸ ਜੇਤੂ ਟੀਮ ਦੀ ਅਗਵਾਈ ਕਪਤਾਨ ਜੈ ਸਿੰਘ ਨੇ ਕੀਤੀ, ਜਦਕਿ ਅਸ਼ਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਨੇ ਉਪ-ਕਪਤਾਨ ਵਜੋਂ ਆਪਣੀ ਅਹਿਮ ਭੂਮਿਕਾ ਨਿਭਾਈ। ਟੀਮ ਦੇ ਹੋਰ ਮੈਂਬਰਾਂ ਵਿਚ ਹਰਪ੍ਰੀਤ ਸਿੰਘ, ਜਗਦੀਪ ਸਿੰਘ, ਜਸਕਰਨ ਸਿੰਘ,ਰਣਜੀਤ,ਮਨਮੀਤ ਸਿੰਘ, ਹਰਮਨਦੀਪ ਸਿੰਘ, ਜਸ਼ਨਪੀਬ ਸਿੰਘ,ਅੰਕੁਸ਼ ਵਿਸ਼ਿਸ਼ਟ,ਆਰੀਅਨ ਠਾਕੁਰ, ਅਭਿਸ਼ੇਕ ਕਪਿਲ ਅਤੇ ਅਗਨੂਰ ਸਿੰਘ ਵਿਰਦੀ ਸ਼ਾਮਲ ਸਨ। ਜਿਨ੍ਹਾਂ ਨ ੇ ਆਪਸੀ ਤਾਲਮੇਲ, ਇੱਕਜੁੱਟਤਾ ਅਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਕਾਲਜ ਨੂੰ ਇਹ ਮਾਣਮੱਤੀ ਪ੍ਰਾਪਤੀ ਦਿਵਾਈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕਾਲਜ ਦੇ ਲੜਕਿਆਂ ਦੀ ਕ੍ਰਿਕਟ ਟੀਮ ਨੇ 11 ਸਾਲਾਂ ਬਾਅਦ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਗਏ ਅੰਤਰ-ਕਾਲਜ ਕ੍ਰਿਕਟ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਮਗ਼ਾ ਜਿੱਤਿਆ ਹੈ। ਇਸ ਜੇਤੂ ਟੀਮ ਦੀ ਅਗਵਾਈ ਕਪਤਾਨ ਰਾਘਵ ਸ਼ਰਮਾ ਨੇ ਕੀਤੀ, ਜਦ ਕਿ ਕੁਲਜੀਤ ਸਿੰਘ ਨੇ ਉਪ-ਕਪਤਾਨ ਵਜੋਂ ਆਪਣੀ ਅਹਿਮ ਭੂਮਿਕਾ ਨਿਭਾਈ। ਟੀਮ ਦੇ ਹੋਰ ਮੈਂਬਰਾਂ ਵਿਚ ਵਸੀਮ ਸਿੰਘ, ਗਗਨਦੀਪ ਸਿੰਘ, ਹਰਕੀਰਤ ਸਿੰਘ, ਹਰਮਨਜੀਤ ਸਿੰਘ, ਅਭੈ ਪਠਾਨੀਆ, ਸਰਬਜੀਤ ਸਿੰਘ, ਮਨਮੀਤ ਸਿੰਘ, ਮਨਪ੍ਰੀਤ ਸਿੰਘ, ਹਰਕਮਲ ਸਿੰਘ, ਜਸਦੀਪ ਸਿੰਘ, ਜਸਕਰਨ ਸਿੰਘ, ਅੰਸ਼ ਖੰਨਾ, ਤਨਿਸ਼ ਅਤੇ ਅੰਸ਼ੂ ਮਾਲੀਆ ਸ਼ਾਮਲ ਸਨ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੋਵੇਂ ਜੇਤੂ ਟੀਮਾਂ ਦੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਖਿਡਾਰੀ ਭਵਿੱਖ ’ਚ ਵੀ ਯੂਨੀਵਰਸਿਟੀ ਅਤੇ ਹੋਰ ਉੱਚ ਪੱਧਰੀ ਮੁਕਾਬਲਿਆਂ ’ਚ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਂਅ ਰੌਸ਼ਨ ਕਰਨਗੇ।